Translate Your Language

October 5, 2026 7:06 pm

PUNPUN03583/19/1/2007-TC

PUNPUN03583/19/1/2007-TC

Home » Uncategorized » 21 ਜੂਨ ਤੋ ਪੰਜਾਬ ਦੇ ‘ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ ‘ਖਾਲਸਾ ਟੈਕਸ’ : ਨਿਹੰਗ ਸਿੰਘਾਂ ਦਾ ਐਲਾਨ

21 ਜੂਨ ਤੋ ਪੰਜਾਬ ਦੇ ‘ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ ‘ਖਾਲਸਾ ਟੈਕਸ’ : ਨਿਹੰਗ ਸਿੰਘਾਂ ਦਾ ਐਲਾਨ

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਟੈਕਸ ਵਿਵਾਦ ਨੂੰ ਲੈ ਕੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਰਾਜਾਂ ਦੀਆਂ ਗੱਡੀਆਂ ‘ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਨਿਹੰਗ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਇਆ ਗਿਆ ਇਹ ਟੈਕਸ ਤੁਰੰਤ ਵਾਪਸ ਨਹੀਂ ਲਿਆ ਜਾਂਦਾ, ਤਾਂ 21 ਜੂਨ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹਿਮਾਚਲ ਪ੍ਰਦੇਸ਼ (HP) ਨੰਬਰ ਵਾਲੀਆਂ ਗੱਡੀਆਂ ਤੋਂ ਬਕਾਇਦਾ ‘ਖਾਲਸਾ ਟੈਕਸ’ ਵਸੂਲਿਆ ਜਾਵੇਗਾ।

ਵੀਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੋਂ ਹਿਮਾਚਲ ਸਰਕਾਰ ਦੇ ਇਸ ਫੈਸਲੇ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਟੈਕਸ ਕਾਰਨ ਰੋਜ਼ਾਨਾ ਹਿਮਾਚਲ ਆਉਣ-ਜਾਣ ਵਾਲੇ ਪੰਜਾਬ ਦੇ ਲੋਕਾਂ, ਖਾਸ ਕਰਕੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਬੇਲੋੜੀ ਪਰੇਸ਼ਾਨੀ ਅਤੇ ਭਾਰੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਸ ਮੁੱਦੇ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ, ਪਰ ਹਿਮਾਚਲ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ, ਜਿਸ ਕਾਰਨ ਹੁਣ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।….ਨਿਹੰਗ ਸਿੰਘਾਂ ਦੇ ਇਸ ਤਾਜ਼ਾ ਐਲਾਨ ਤੋਂ ਬਾਅਦ ਪੰਜਾਬ ਅਤੇ ਹਿਮਾਚਲ ਦੇ ਸਰਹੱਦੀ ਖੇਤਰਾਂ ਦੀ ਸਿਆਸਤ ਅਤੇ ਆਮ ਲੋਕਾਂ ਵਿੱਚ ਚਰਚਾ ਬਹੁਤ ਤੇਜ਼ ਹੋ ਗਈ ਹੈ। ਨਿਹੰਗ ਸਿੰਘਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਇਸ ਐਂਟਰੀ ਟੈਕਸ ਨੂੰ ਤੁਰੰਤ ਖ਼ਤਮ ਕੀਤਾ ਜਾਵੇ, ਨਹੀਂ ਤਾਂ 21 ਜੂਨ ਤੋਂ ਬਾਅਦ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਦੀ ਜ਼ਿੰਮੇਵਾਰੀ ਹਿਮਾਚਲ ਸਰਕਾਰ ਦੀ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਦੋਵਾਂ ਰਾਜਾਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੁਲਝਾਉਣ ਲਈ ਕੀ ਕਦਮ ਚੁੱਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇਅ ‘ਤੇ ਸੰਕੇਤਕ ਤੌਰ ‘ਤੇ ‘ਖਾਲਸਾ ਟੈਕਸ’ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਤੋਂ ਪਹਿਲਾਂ 1 ਜੂਨ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਸਰਹੱਦੀ ਖੇਤਰਾਂ ਦੇ ਲੋਕਾਂ ਅਤੇ ਨਿਹੰਗ ਸਿੰਘਾਂ ਨੇ ਮਿਲ ਕੇ ਹਿਮਾਚਲ ਦੇ ਐਂਟਰੀ ਟੈਕਸਾਂ ਖਿਲਾਫ਼ ਚਾਰ ਘੰਟਿਆਂ ਲਈ ਮੁਕੰਮਲ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ਬਾਬਾ ਅੱਛਰ ਸਿੰਘ ਮਹਾਕਾਲ ਨੇ ਸਪੱਸ਼ਟ ਚੇਤਾਵਨੀ ਦਿੱਤੀ ਸੀ ਕਿ ਇਹ ਧਰਨਾ ਸਿਰਫ਼ ਹਿਮਾਚਲ ਸਰਕਾਰ ਨੂੰ ਜਗਾਉਣ ਲਈ ਇੱਕ ਸੰਕੇਤ ਸੀ, ਅਤੇ ਜੇਕਰ ਟੈਕਸ ਖਤਮ ਨਾ ਹੋਇਆ ਤਾਂ ਹਿਮਾਚਲ ਦੀਆਂ ਗੱਡੀਆਂ ਦੀਆਂ ਪਰਚੀਆਂ ਪੰਜਾਬ ਵਿੱਚ ਕੱਟੀਆਂ ਜਾਣਗੀਆਂ।

 

 

Leave a Reply

Your email address will not be published. Required fields are marked *