Translate Your Language

October 5, 2026 7:06 pm

PUNPUN03583/19/1/2007-TC

PUNPUN03583/19/1/2007-TC

Home » Uncategorized » 20ਵੀਂ ਸਦੀ ਦੇ ਮਹਾਨ ਸਿੱਖ ਬ੍ਰਹਮ ਗਿਆਨੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਨੂੰ ਹਰ ਸਾਲ ਦੀ ਤਰ੍ਹਾਂ ਗੱਤਕਾ ਦਿਵਸ ਮੁਕਾਬਲੇ ਗੁਰਦੁਆਰਾ ਸਾਹਿਬਬਾੜਾ ਪਾਤਸ਼ਾਹੀ 9ਵੀਂ ਫੇਜ਼-5 ਵਿਖੇ 21ਜੂਨ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

20ਵੀਂ ਸਦੀ ਦੇ ਮਹਾਨ ਸਿੱਖ ਬ੍ਰਹਮ ਗਿਆਨੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਨੂੰ ਹਰ ਸਾਲ ਦੀ ਤਰ੍ਹਾਂ ਗੱਤਕਾ ਦਿਵਸ ਮੁਕਾਬਲੇ ਗੁਰਦੁਆਰਾ ਸਾਹਿਬਬਾੜਾ ਪਾਤਸ਼ਾਹੀ 9ਵੀਂ ਫੇਜ਼-5 ਵਿਖੇ 21ਜੂਨ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜੂਨ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਖਾਲਸਾ ਪੰਥ ਦੀ ਜੁਝਾਰੂ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬਬਾੜਾ ਸਾਹਿਬ ਪਾਤਸ਼ਾਹੀ 9ਵੀਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਫੇਜ਼-5 ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ 21 ਜੂਨ 2026 ਦਿਨ ਐਤਵਾਰ ਸਮਾਂ ਸ਼ਾਮ 4 ਵਜੇ ਤੋਂ 7 ਵਜੇ ਤੱਕ ਖਾਲਸਾ ਪੰਥ ਦੇ ਜੁਝਾਰੂ ਖੇਡ ਗੱਤਕਾ ਦੀਆਂ ਕੌਮੀ ਟੀਮਾਂ ਦੇ ਜੁਝਾਰੂ ਖਿਡਾਰੀ ਜੰਗਜੂ ਜੋਹਰ ਦਿਖਾਣਗੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ. ਕੁਸ਼ਲਪਾਲ ਸਿੰਘ ਮਾਨ ਅਤੇ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਗਤਕਾ ਖਿਡਾਰੀਆਂ ਦੀਆਂ ਟੀਮਾਂ ਦੇ ਹੌਸਲਾ ਅਫਜਾਈ ਕਰਨ ਲਈ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਮੌਕੇ ਜ਼ਿਲ੍ਹਾ  ਪ੍ਰਧਾਨ ਦਲਜੀਤ ਸਿੰਘ ਕੁੰਬੜਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ, ਜਥੇਦਾਰ ਬਲਵੀਰ ਸਿੰਘ ਸੁਹਾਣਾ, ਜਥੇਦਾਰ ਸੇਵਾ ਸਿੰਘ ਗੀਗੇ ਮਾਜਰਾ, ਅਵਤਾਰ ਸਿੰਘ ਦੈੜੀ, ਕੁਲਵੀਰ ਸਿੰਘ ਖਾਲਸਾ, ਬਲਵਿੰਦਰ ਸਿੰਘ, ਨੈਬ ਸਿੰਘ ਗੀਗੇ ਮਾਜਰਾ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਮੈਂਬਰ ਅਤੇ ਵਰਕਰ ਹਾਜ਼ਰ ਰਹਿਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਭਜੌਲੀ ਵਿਸ਼ੇਸ਼ ਤੌਰ ‘ਤੇ ਪੁੱਜਣਗੇ। ਉਨ੍ਹਾਂ ਦੇਸ਼-ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 21 ਜੂਨ ਦਿਨ ਐਤਵਾਰ ਸ਼ਾਮ 4 ਵਜੇ ਤੋਂ 7 ਵਜੇ ਤੱਕ ਗੁਰਦੁਆਰਾ ਸਾਹਿਬ ਸਾਹਿਬਬਾੜਾ ਪਾਤਸ਼ਾਹੀ 9ਵੀਂ ਫੇਜ-5, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ  ਵੱਧ ਤੋਂ ਵੱਧ ਗਿਣਤੀ ਵਿੱਚ ਗਤਕਾ ਟੀਮਾਂ ਦੇ ਜੋਹਰ ਵੇਖਣ ਲਈ ਵੱਡੇ ਪੱਧਰ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *