Translate Your Language

October 5, 2026 6:30 pm

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ‘ਚ 4 ਮਿਉਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ 5 ਜੁਲਾਈ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ…

ਪੰਜਾਬ ‘ਚ 4 ਮਿਉਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ 5 ਜੁਲਾਈ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ…

ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ ਉਪਰੰਤ ਉਸੇ ਦਿਨ ਹੋਵੇਗੀ ਗਿਣਤੀ : ਪੰਜਾਬ ਰਾਜ ਚੋਣ ਕਮਿਸ਼ਨ 
ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ 5 ਜੁਲਾਈ ਨੂੰ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), ਨਗਰ ਕੌਂਸਲ, ਗੁਰੂ ਹਰਿ ਸਹਾਇ (ਜ਼ਿਲ੍ਹਾ ਫਿਰੋਜ਼ਪੁਰ), ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ), ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਨਾਮਜ਼ਦਗੀਆਂ ਅਤੇ ਚੋਣ ਪ੍ਰਕਿਰਿਆ ਦਾ ਪੂਰਾ ਸ਼ਡਿਊਲ। ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਜੂਨ 2026 (ਸੋਮਵਾਰ) ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 26 ਜੂਨ 2026 (ਸ਼ੁੱਕਰਵਾਰ) ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ 5 ਜੁਲਾਈ 2026 (ਐਤਵਾਰ) ਚੋਣਾਂ ਲਈ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ। ਰਾਜ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

Leave a Reply

Your email address will not be published. Required fields are marked *