ਰਾਜ ਪੱਧਰੀ ਮਹਾਂ ਰੈਲੀ ਹੁਣ 07 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕਰਨ ਦਾ ਕੀਤਾ ਫੈਸਲਾ :
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਲੁਧਿਆਣੇ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਕੋਆਰਡੀਨੇਸ਼ਨ ਕਮੇਟੀ ਜਿਲਾ ਮੋਹਾਲੀ ਵੱਲੋਂ ਡੀਸੀ ਦਫ਼ਤਰ ਮੋਹਾਲੀ ਪੂਰੇ 17 ਜੁਲਾਈ 2020 ਦਾ ਪੱਤਰ ਫੈਕ ਕੇ ਕਾਲਾ ਦਿਵਸ ਮਨਾਇਆ ਗਿਆ। ਅਮਿਤ ਕਟੋਚ, ਐਨ ਡੀ ਤਿਵਾੜੀ, ਕੁਲਦੀਪ ਸਿੰਘ, ਸੁਰਿੰਦਰ ਪਾਲ ਲਾਹੋਰੀਆ, ਬਰਿਜ ਮੋਹਨ ਸਰਮਾਂ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ ਡਰਾਈਵਰ ਤੇ ਟੈਕਨੀਸ਼ੀਅਨ ਯੂਨੀਅਨ, ਰਵਿੰਦਰ ਪੱਪੀ, ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਆਗੂਆਂ ਆਖਿਆ ਕਿ 17 ਜੁਲਾਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਮੁੱਖ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਕਰਕੇ 17 ਜੁਲਾਈ 2026 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰਾਜ ਪੱਧਰੀ ਮਹਾਂ ਰੈਲੀ ਨੂੰ ਮੁਲਤਵੀ ਕਰਕੇ ਹੁਣ 07 ਅਗਸਤ 2026 ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਆਖਿਆ ਕਿ ਹੁਣ 17 ਜੁਲਾਈ ਨੂੰ ਕਾਲੇ ਦਿਵਸ ਦੇ ਤੌਰ ਤੇ ਪੂਰੇ ਪੰਜਾਬ ਅੰਦਰ ਮਨਾਉਣ ਦੇ ਫ਼ੈਸਲੇ ਨੂੰ ਲਾਗੂ ਕਰਦੇ ਹੋਏ ਡੀਸੀ ਦਫ਼ਤਰ ਸੈਕਟਰ 76 ਮੋਹਾਲੀ ਵਿਖੇ ਕੇਂਦਰੀ ਤਨਖ਼ਾਹ ਪੈਟਰਨ ਦੇ ਦੇ ਪੱਤਰਾਂ ਨੂੰ ਅੱਗ ਲਗਾ ਕੇ ਰੋਹ ਭਰਪੂਰ ਮਾਰਚ ਕੀਤਾ ਗਿਆ, ਕਿਉਂਕਿ 17 ਜੁਲਾਈ 2020 ਨੂੰ ਪੰਜਾਬ ਸਰਕਾਰ ਵਲੋਂ ਇਕ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਰਾਹੀਂ 17 ਜੁਲਾਈ 2020 ਤੋਂ ਭਾਰਤੀ ਹੋਣ ਵਾਲੇ ਮੁਲਾਜ਼ਮਾ ਤੇ ਜਬਰੀ ਕੇਂਦਰੀ ਤਨਖਾਹ ਸਕੇਲ ਥੋਪੇ ਗਏ ਹਨ। ਇਸ ਲਈ ਹੁਣ 17 ਜੁਲਾਈ ਨੂੰ ਸਮੁੱਚੇ ਪੰਜਾਬ ਅੰਦਰ ਇਸ ਪੱਤਰ ਦੀਆਂ ਕਾਪੀਆਂ ਫੂਕ ਕੇ ਇਸ ਦਿਨ ਨੂੰ ਕਾਲੇ ਦਿਵਸ ਦੇ ਤੌਰ ਤੇ ਮਨਾਇਆ ਗਿਆ ਆਗੂਆਂ ਅੱਗੇ ਆਖਿਆ ਕਿ ਇਹ 07 ਅਗਸਤ ਦੀ ਮਹਾਂਰੈਲੀ ਰੈਲੀ 18% ਮਹਿੰਗਾਈ ਭੱਤਾ ਜਾਰੀ ਕਰਾਉਣ, ਪੈਨਸ਼ਨਰਾਂ ਤੇ 2.59 ਗੁਣਾਂਕ ਲਾਗੂ ਕਰਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਾਉਣ ਅਤੇ ਮਾਣ ਭੱਤਾ/ ਇਨਸੈਂਟਿਵ (ਆਸ਼ਾ, ਮਿਡ ਡੇ ਮੀਲ, ਆਗਣਵਾੜੀ) ਮੁਲਾਜ਼ਮਾ ਤੇ ਘੱਟੋ ਘੱਟ ਤਨਖਾਹ ਸਕੇਲ ਲਾਗੂ ਕਰਾਉਣ, ਪ੍ਰੋਵੇਸ਼ਨਲ ਪੀਰੀਅਡ ਪੂਰੀ ਤਨਖਾਹ ਸਮੇਤ ਇਕ ਸਾਲ ਕਰਵਾਉਣ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕਰਵਾਉਣ, ਬੰਦ ਕੀਤੇ ਭੱਤੇ ਸੋਧ ਕੇ ਬਹਾਲ ਕਰਾਉਣ, ਅਤੇ 200 ਰੁਪਏ ਜਜ਼ੀਆ ਟੈਕਸ ਖਤਮ ਕਰਵਾਉਣ ਲਈ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ 07 ਅਗਸਤ ਦੀ ਮਹਾਂਰੈਲੀ ਤੱਕ ਕੋਈ ਸਬਕ ਨਾ ਸਿੱਖਿਆ ਤਾਂ ਇਸੇ ਮਹਾਂਰੈਲੀ ਦੌਰਾਨ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਇੱਕ ਮਤੇ ਰਾਹੀਂ 08 ਜੁਲਾਈ ਤੋਂ ਸਫਾਈ ਸੇਵਕ ਕਰਮਚਾਰੀਆਂ ਦੀ ਚਲ ਰਹੀ ਹੜਤਾਲ, 21-22 ਜੁਲਾਈ ਨੂੰ ਬਿਜਲੀ ਮੁਲਾਜ਼ਮਾਂ ਦੀ ਹੋ ਰਹੀ ਦੋ ਦਿਨਾਂ ਹੜਤਾਲ, 29 ਜੁਲਾਈ ਨੂੰ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਅਤੇ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ ਮੁੱਖ ਮੰਤਰੀ ਦੇ ਪਿੰਡ ਸਤੋਜ ਵਿਖੇ ਕੀਤੀ ਜਾ ਰਹੀ ਰੈਲੀ ਦਾ ਪੂਰਨ ਸਮਰਥਨ ਕੀਤਾ ਅਤੇ ਆਗੂ ਸਾਥੀਆਂ ਨੂੰ ਇਹਨਾਂ ਐਕਸ਼ਨਾਂ ਵਿੱਚ ਸਾਥੀਆਂ ਸਮੇਤ ਸ਼ਾਮਿਲ ਹੋਣ ਲਈ ਅਪੀਲ ਕੀਤੀ। ਮੀਟਿੰਗ ਵਿੱਚ ਉਕਤ ਆਗੂਆਂ ਤੋਂ ਇਲਾਵਾ ਹਰਨੇਕ ਮਾਵੀ, ਗੁਰਦੀਪ ਸਿੰਘ, ਸੰਜੀਵ ਕੁਮਾਰ, ਆਦਿ ਆਗੂ ਸ਼ਾਮਲ ਸਨ।


