Home » ਸਿੱਖਿਆ » ਮਾਸਟਰ ਮਾਈਂਡ ਇੰਸਟੀਚਿਊਟ ਵੱਲੋਂ ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਲਈ ਮੁਫ਼ਤ ਸਕਿੱਲ ਕੋਰਸਾਂ ਦਾ ਐਲਾਨ

ਮਾਸਟਰ ਮਾਈਂਡ ਇੰਸਟੀਚਿਊਟ ਵੱਲੋਂ ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਲਈ ਮੁਫ਼ਤ ਸਕਿੱਲ ਕੋਰਸਾਂ ਦਾ ਐਲਾਨ

ਮਾਛੀਵਾੜਾ ਸਾਹਿਬ, 29 ਜੁਲਾਈ (ਪੱਤਰ ਪ੍ਰੇਰਕ)-ਸਮਾਜ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਵਿਧਵਾ ਤੇ ਤਲਾਕਸ਼ੁਦਾ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਮਾਸਟਰ ਮਾਈਂਡ ਇੰਸਟੀਚਿਊਟ ਮਾਛੀਵਾੜਾ ਸਾਹਿਬ ਵੱਲੋਂ ਮੁਫ਼ਤ ਸਕਿੱਲ ਕੋਰਸ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੇ ਦੱਸਿਆ ਕਿ ਸੰਸਥਾ ਦਾ ਮਕਸਦ 10ਵੀਂ ਜਾਂ 12ਵੀਂ ਪਾਸ ਔਰਤਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ‘ਚ ਕੰਪਿਊਟਰ, ਅਕਾਊਂਟਸ ਅਤੇ ਬਿਊਟੀ ਨਾਲ ਸਬੰਧਤ ਵੱਖ-ਵੱਖ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਰੁਜ਼ਗਾਰ ਹਾਸਲ ਕਰਨ ਜਾਂ ਆਪਣਾ ਕੰਮ ਸ਼ੁਰੂ ਕਰਨ ਦੇ ਯੋਗ ਬਣ ਸਕਣ।

ਅੰਮ੍ਰਿਤਪਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹੁਨਰ ਹੀ ਸਭ ਤੋਂ ਵੱਡੀ ਤਾਕਤ ਹੈ ਅਤੇ ਜੇਕਰ ਔਰਤਾਂ ਨੂੰ ਸਹੀ ਸਿਖਲਾਈ ਅਤੇ ਮੌਕੇ ਮਿਲਣ ਤਾਂ ਉਹ ਨਾ ਸਿਰਫ਼ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਦੀਆਂ ਹਨ, ਸਗੋਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਬਣਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਯੋਗ ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ, ਦਾਖ਼ਲੇ ਅਤੇ ਪੜ੍ਹਾਈ ਪੂਰੀ ਤਰ੍ਹਾਂ ਮੁਫ਼ਤ ਹੋਣਗੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਵਿੱਚ ਸਹਿਯੋਗ ਦੇਣ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਔਰਤਾਂ ਇਸ ਯੋਜਨਾ ਦਾ ਲਾਭ ਲੈ ਕੇ ਸਨਮਾਨ ਨਾਲ ਆਪਣਾ ਭਵਿੱਖ ਸੰਵਾਰ ਸਕਣ। ਲੋੜਵੰਦ ਔਰਤਾਂ ਸੰਸਥਾ ਦੇ ਦਫ਼ਤਰ ਅਨਾਜ ਮੰਡੀ ਮਾਛੀਵਾੜਾ ਸਾਹਿਬ ਦੇ ਸਾਹਮਣੇ, ਪੰਜਾਬ ਐਂਡ ਸਿੰਧ ਬੈਂਕ ਦੇ ਉੱਪਰ ਪਹੁੰਚ ਕੇ ਜਾਣਕਾਰੀ ਹਾਸਿਲ ਕਰਨ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ