Home » Uncategorized » ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਣਦੀ ਪਰੋਲ ਦੀ ਬੱਝੀ ਉਮੀਦ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਣਦੀ ਪਰੋਲ ਦੀ ਬੱਝੀ ਉਮੀਦ…

15 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਰੋਸ ਪ੍ਰਦਰਸ਼ਨ ਦੇ ਐਲਾਨ ਮਗਰੋਂ ਚੰਡੀਗੜ ਪ੍ਰਸ਼ਾਸ਼ਨ ਤੇ ਐਸਐਸਪੀ ਚੰਡੀਗੜ ਨੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਰਾਜਪਾਲ ਪੰਜਾਬ ਨਾਲ ਕਾਰਵਾਈ ਮੀਟਿੰਗ : ਸਰਪ੍ਰਸਤ ਬਾਪੂ ਗੁਰਚਰਨ ਸਿੰਘ 
ਰਾਜਪਾਲ ਕੋਲ ਸਾਰਾ ਕਾਨੂੰਨੀ ਪੱਖ ਰੱਖਦਿਆਂ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਕੀਤੇ ਜਾ ਰਹੇ ਘਾਣ ਦਾ ਪੱਖ ਬਾਖੂਬੀ ਰੱਖਿਆ : ਜਸਟਿਸ ਰਣਜੀਤ ਸਿੰਘ
ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਦੀ ਪਰੋਲ ਉਤੇ ਸਾਨੂੰ ਕੋਈ ਇਤਰਾਜ ਨਹੀਂ : ਰਾਜਪਾਲ ਪੰਜਾਬ 
ਐਸਐਸਪੀ ਚੰਡੀਗੜ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪਰੋਲ ਲਈ ਐਸਐਸਪੀ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਕੀਤੀ ਗੱਲਬਾਤ ਅਤੇ ਪ੍ਰਵਾਨਗੀ ਲਈ ਵੀ ਲਿਖਿਆ ਪੱਤਰ : ਐਸਐਸਪੀ ਚੰਡੀਗੜ੍ਹ 
ਚੰਡੀਗੜ੍ਹ 5 ਅਗਸਤ (ਮੰਗਤ ਸਿੰਘ ਸੈਦਪੁਰ) : 15 ਅਗੱਸਤ ਨੂੰ ਗਵਰਨਰ ਹਾਊਸ ਵੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਚੰਡੀਗੜ ਪ੍ਰਸ਼ਾਸ਼ਨ ਅਤੇ ਐਸਐਸਪੀ ਚੰਡੀਗੜ ਵਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆਂ ਨਾਮ ਮੀਟਿੰਗ ਕਾਰਵਾਈ ਗਈ। ਇਹ ਮੀਟਿੰਗ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਕੀਤੀ ਗਈ। ਮੀਟਿੰਗ ਵਿੱਚ ਮੋਰਚੇ ਵਲੋਂ ਜਸਟਿਸ ਰਣਜੀਤ ਸਿੰਘ ਵਲੋਂ ਸਾਰਾ ਕਾਨੂੰਨੀ ਪੱਖ ਰੱਖਦਿਆਂ ਪੰਜਾਬ ਤੇ ਭਾਰਤ ਸਰਕਾਰ ਵੱਲੋਂ ਇਨ੍ਹਾਂ ਬੰਦੀ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਕੀਤੇ ਜਾ ਰਹੇ ਘਾਣ ਦਾ ਪੱਖ ਬਾਖੂਬੀ ਰੱਖਿਆ। ਜਸਟਿਸ ਰਣਜੀਤ ਸਿੰਘ ਵਲੋਂ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਦਾ ਅਦਾਲਤੀ ਸਜਾ ਦੇ ਬਾਵਜੂਦ ਸਰਕਾਰ ਦੀ ਮਿਲੀਭੁਗਤ ਨਾਲ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਜੇਲ੍ਹ ਤੋਂ ਬਾਹਰ ਹੋਣਾ ਅਤੇ ਬੰਦੀ ਸਿੰਘਾਂ ਵਿਚੋਂ 31ਸਾਲਾਂ ਬਾਦ ਵੀ ਪਰੋਲ, ਨਾ ਮਿਲਣਾ ਸਾਡੇ ਦੇਸ਼ ਦੀ ਨਿਆਂ ਪ੍ਰਣਾਲੀ ਉਤੇ ਵੱਡਾ ਸਵਾਲ ਹੈ। ਡੇਢ ਘੰਟਾ ਚਲੀ ਮੀਟਿੰਗ ਦੌਰਾਨ ਇੱਕਲੇ-ਇੱਕਲੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਬਾਰੇ ਗੱਲਬਾਤ ਕੀਤੀ ਗਈ।
ਰਾਜਪਾਲ ਵਲੋਂ ਆਪਣੇ ਵਿਖਿਆਨ ਵਿਚ ਸ਼ਿੱਦਤ ਨਾਲ ਗੱਲ ਸੁਣਨ ਮਗਰੋਂ ਕਿਹਾ ਗਿਆ ਕਿ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਦੀ ਪਰੋਲ ਉਤੇ ਸਾਨੂੰ ਕੋਈ ਇਤਰਾਜ ਨਹੀਂ ਹੈ । ਐਸਐਸਪੀ ਵਲੋ ਦਸਿਆ ਗਿਆ ਕਿ ਇਨ੍ਹਾਂ ਦੀ ਪਰੋਲ ਬਾਬਤ ਐਸਐਸਪੀ ਚੰਡੀਗੜ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪਰੋਲ ਲਈ ਐਸਐਸਪੀ ਸ੍ਰੀ ਫਤਿਹਗੜ੍ਹ ਸਾਹਿਬ ਨਾਲ ਉਨ੍ਹਾਂ ਦੀ ਗੱਲਬਾਤ ਅਤੇ ਪ੍ਰਵਾਨਗੀ ਲਈ ਪੱਤਰ ਵੀ ਲਿਖਿਆ ਗਿਆ ਹੈ ਅਤੇ ਫੋਨ ਉੱਤੇ ਗੱਲਬਾਤ ਵੀ ਹੋਈ ਹੈ।
ਰਾਜਪਾਲ ਪੰਜਾਬ ਵੱਲੋਂ ਤਿੰਨ ਮੁੱਖ ਗੱਲਾਂ ਕਹੀਆਂ ਗਈਆਂ ਜਿਨ੍ਹਾਂ ‘ਚ ਪਹਿਲੀ ਉਹ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪਰੋਲ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਬੁਲਾ ਕੇ ਗੱਲ ਕਰਨਗੇ। ਦੂਜਾ ਜਿੰਨ੍ਹਾਂ ਬਾਕੀ ਬੰਦੀ ਸਿੰਘਾਂ ਦੇ ਜ਼ਮਾਨਤ ਰਹਿ ਗਈ ਹੈ ਉਨਾਂ ਦੀ ਜਮਾਨਤ ਬਾਬਤ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋੜ ਪਈ ਤਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਤੀਜਾ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਦੱਸਿਆ ਕਿ ਅਸੀਂ ਜਮਾਨਤ ਉਤੇ ਆਏ ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਲਈ ਫਾਈਲ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਮੋਰਚੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਮੰਗ ਵੀ ਰੱਖੀ ਗਈ।
ਮੀਟਿੰਗ ਉਪਰੰਤ ਸ਼ਾਮਿਲ ਮੈਂਬਰਾਂ ਵੱਲੋਂ ਉਥੇ ਬੈਠ ਕੇ ਹੀ ਫੈਸਲਾ ਲਿਆ ਗਿਆ ਕਿ ਜਿੱਥੇ 15 ਅਗੱਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਦੀਆਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੁਣ ਮੁੱਖ ਮੰਤਰੀ ਪੰਜਾਬ ਦਾ ਫਿਰੋਜ਼ਪੁਰ ਵਿਖੇ ਝੰਡਾ ਲਹਿਰਾਉਣ ਗਿਆ ਦਾ ਵਿਰੋਧ ਵੀ ਕੀਤਾ ਜਾਵੇਗਾ। ਇਸ ਦੀ ਜਿੰਮੇਵਾਰੀ ਮੋਰਚੇ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਦੀ ਲਗਾਈ ਗਈ ਹੈ। ਉਹ ਜਿਲ੍ਹੇ ਦੀਆਂ ਸਮੁੱਚੀਆਂ ਕਿਸਾਨ, ਮਜ਼ਦੂਰ ਜਥੇਬੰਦੀਆਂ ਅਤੇ ਸੰਤਾਂ ਮਹਾਂਪੁਰਸ਼ਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਨਿਭਾਉਣਗੇ। ਮੀਟਿੰਗ ਵਿੱਚ ਇਹ ਵਿਚਾਰ ਵੀ ਕੀਤਾ ਗਿਆ ਕਿ ਜੇਕਰ ਸਮਾਂ ਰਹਿੰਦੇ ਕੋਈ ਨਿਆਂਇਕ ਫੈਸਲਾ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਵੱਲੋਂ ਲਿਆ ਜਾਂਦਾ ਹੈ ਤਾਂ ਪ੍ਰੋਗਰਾਮ ਉਤੇ ਮੁੜ ਵਿਚਾਰ ਕੀਤਾ ਜਾਵੇਗਾ। ਇਸ ਗੱਲਬਾਤ ਵਿਚ ਬਾਪੂ ਗੁਰਚਰਨ ਸਿੰਘ ਪਟਿਆਲਾ, ਪਾਲ ਸਿੰਘ ਫਰਾਂਸ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ ਘੜੂੰਆਂ, ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਗੁਰਜੰਟ ਸਿੰਘ ਕੱਟੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਤਰੁਣ ਜੈਨ ਬਾਵਾ, ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ, ਨਿਹੰਗ ਸਿੰਘ ਰਾਜਾ ਰਾਜ ਸਿੰਘ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ ਸੀਨੀਅਰ ਆਗੂ ਸ਼ਾਮਿਲ ਸਨ।

Leave a Reply

Your email address will not be published. Required fields are marked *