Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

Home » Uncategorized » ਸੱਤਿਆ ਭਾਰਤੀ ਸਕੂਲ ਲੱਖੋਵਾਲ ਵਿਖੇ ਮਨਾਇਆ 80ਵਾਂ ਆਜ਼ਾਦੀ ਦਿਹਾੜਾ

ਸੱਤਿਆ ਭਾਰਤੀ ਸਕੂਲ ਲੱਖੋਵਾਲ ਵਿਖੇ ਮਨਾਇਆ 80ਵਾਂ ਆਜ਼ਾਦੀ ਦਿਹਾੜਾ

ਮਾਛੀਵਾੜਾ ਸਾਹਿਬ, 17 ਅਗਸਤ (ਅੰਮ੍ਰਿਤਪਾਲ)-ਏਅਰਟੈਲ ਵੱਲੋਂ ਮੁਫ਼ਤ ਵਿੱਦਿਆ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਸਤਿਆ ਭਾਰਤੀ ਸਕੂਲ ਲੱਖੋਵਾਲ ਵਿਖੇ ਆਜ਼ਾਦੀ ਦਿਹਾੜਾ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

ਸਮਾਗਮ ‘ਚ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ (ਐਨ.ਜੀ.ਓ.) ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਇਨਾਮ ਵੰਡ ਸਮਾਰੋਹ ਦੌਰਾਨ ਕਾਂਗਰਸੀ ਆਗੂ ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ਹੈ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਮਾਗਮ ‘ਚ ਅੰਮ੍ਰਿਤਪਾਲ ਸਮਰਾਲਾ, ਪਰਮਦੀਪ ਸਿੰਘ ਸਰਾਓ, ਜਗਦੀਸ਼ ਕੁਮਾਰ ਜੱਸੀ, ਲਖਵੀਰ ਸਿੰਘ ਰਾਣਵਾਂ, ਹੈਡ ਟੀਚਰ ਰਮਨ ਕੁਮਾਰ, ਮੈਡਮ ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਰਮਨਜੋਤ ਕੌਰ ਆਦਿ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *