Translate Your Language

October 5, 2026 8:55 am

PUNPUN03583/19/1/2007-TC

PUNPUN03583/19/1/2007-TC

Home » Uncategorized » ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ‘ਤੇ ਰਿਹਾਅ ਕਰਨ ਲਈ ਸ. ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ…

ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ‘ਤੇ ਰਿਹਾਅ ਕਰਨ ਲਈ ਸ. ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ…

ਚੰਡੀਗੜ੍ਹ, 22 ਅਗਸਤ (ਮੰਗਤ ਸਿੰਘ ਸੈਦਪੁਰ) :  ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਹ ਜ਼ਿੰਦਗੀ ਦੇ ਆਖਰੀ ਪਲਾਂ ਨਾਲ ਜੂਝ ਰਹੇ ਹਨ। ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਖਾਲਸਾ ਪੰਥ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਮਾਤਾ ਨੂੰ ਮਿਲਣ ਲਈ ਪੈਰੋਲ ਵਗੈਰਾ ਨਹੀਂ ਦਿੱਤੀ ਜਾ ਰਹੀ ਪੂਰੇ ਵਰਲਡ ਵਿੱਚ ਇਹ ਇੱਕ ਖਾਲਸਾ ਪੰਥ ਦਾ ਇਤਿਹਾਸ ਸੁਨਹਿਰੀ ਪੰਨਿਆਂ ਵਿੱਚ ਲਿਖਿਆ ਜਾਵੇਗਾ ਕਿ ਆਰ ਐਸ ਐਸ ਬੀਜੇਪੀ ਦੀਆਂ ਨੀਤੀਆਂ ਦੇ ਅਧੀਨ ਗੁਲਾਮ ਪੰਜਾਬ ਸਰਕਾਰ ਵੱਲੋਂ ਵੀ ਇਨੀਆਂ ਜਾਲਮ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਕਿ ਕਾਨੂੰਨ ਅਨੁਸਾਰ ਸਜਾਵਾਂ ਪੂਰੀਆਂ ਕਰ ਚੁੱਕੇ ਖਾਲਸਾ ਪੰਥ ਦੇ ਜਥੇਦਾਰ ਸਿੰਘ ਸਾਹਿਬ ਆਏ ਜਗਤਾਰ ਸਿੰਘ ਹਵਾਰਾ ਨੂੰ ਮਾਂ ਨੂੰ ਆਖਰੀ ਵੇਲੇ ਵੀ ਮਿਲਣ ਲਈ ਕੋਈ ਪੈਰੋਲ ਜਾ ਰਿਹਾਅ ਨਾ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜੀ ਨੂੰ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਮਾਂ ਦੇ ਅੰਤਿਮ ਸਮੇਂ ਤੱਕ ਉਨ੍ਹਾਂ ਦੇ ਨਾਲ ਰਹਿ ਸਕਣ।

Leave a Reply

Your email address will not be published. Required fields are marked *