Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

Home » ਖੇਡ » ਪਲਕਪ੍ਰੀਤ” ਨੇ ਜੂਡੋ ਅਤੇ “ਜਸ਼ਨਪ੍ਰੀਤ” ਨੇ ਰੈਸਲਿੰਗ ‘ਚ ਦੂਜਾ ਸਥਾਨ ਹਾਸਿਲ ਕੀਤਾ

ਪਲਕਪ੍ਰੀਤ” ਨੇ ਜੂਡੋ ਅਤੇ “ਜਸ਼ਨਪ੍ਰੀਤ” ਨੇ ਰੈਸਲਿੰਗ ‘ਚ ਦੂਜਾ ਸਥਾਨ ਹਾਸਿਲ ਕੀਤਾ

ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

ਮਾਛੀਵਾੜਾ ਸਾਹਿਬ, 25 ਅਗਸਤ (ਅੰਮ੍ਰਿਤਪਾਲ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਗਿਆਰਵੀਂ (ਆਰਟਸ) ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਜੂਡੋ ‘ਚ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਗਿਆਰਵੀਂ (ਆਰਟਸ) ਦੀ ਵਿਦਿਆਰਥਣ ਨੇ ਰੈਸਲਿੰਗ ‘ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਵੱਖ-ਵੱਖ ਖੇਡ ਮੁਕਾਬਲਿਆਂ ‘ਚ ਸਕੂਲ ਦੀਆਂ ਮਾਣਮੱਤੀਆਂ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਸਮੂਹ ਕਮੇਟੀ ਮੈਂਬਰਾਨ, ਪ੍ਰਿੰ. ਦਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੀਤੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਣਾਦਾਇਕ ਹੈ।

Leave a Reply

Your email address will not be published. Required fields are marked *