Translate Your Language

October 5, 2026 9:34 am

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ-ਧੰਨ ਜੁਗੋ ਜੁਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ-ਧੰਨ ਜੁਗੋ ਜੁਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਾਹਿਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਨ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤੇਗਾ।

Leave a Reply

Your email address will not be published. Required fields are marked *