Translate Your Language

October 5, 2026 7:26 am

PUNPUN03583/19/1/2007-TC

PUNPUN03583/19/1/2007-TC

Home » Uncategorized » ਬੀਕੇਯੂ (ਲੱਖੋਵਾਲ) ਦੇ ਕਿਸਾਨ ਤੇ ਮਜ਼ਦੂਰ ਵੱਡੇ ਕਾਫਲੇ ‘ਚ ਚੰਡੀਗੜ੍ਹ ਮੋਰਚੇ ਲਈ ਹੋਏ ਰਵਾਨਾ

ਬੀਕੇਯੂ (ਲੱਖੋਵਾਲ) ਦੇ ਕਿਸਾਨ ਤੇ ਮਜ਼ਦੂਰ ਵੱਡੇ ਕਾਫਲੇ ‘ਚ ਚੰਡੀਗੜ੍ਹ ਮੋਰਚੇ ਲਈ ਹੋਏ ਰਵਾਨਾ

7 ਦਿਨਾਂ ਦਾ ਇਹ ਮੋਰਚਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਹੈ – ਢੀਂਡਸਾ

 

ਸਮਰਾਲਾ, 1 ਸਤੰਬਰ (ਅੰਮ੍ਰਿਤਪਾਲ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਇੱਕ ਸਤੰਬਰ ਤੋਂ ਸੱਤ ਸਤੰਬਰ ਤੱਕ ਕਿਸਾਨੀ ਮੋਰਚਾ ਲਗਾਉਣ ਜਾ ਰਹੇ ਹਨ, ਜਿਸ ਵਿੱਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਖੰਨਾ, ਸਮਰਾਲਾ, ਸਾਹਨੇਵਾਲ, ਦੋਰਾਹਾ, ਮਾਛੀਵਾੜਾ ਸਾਹਿਬ, ਮਾਂਗਟ, ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਟਰੈਕਟਰ, ਟਰਾਲੀਆਂ ਲੈ ਕੇ ਪਿੰਡ ਹੇਡੋਂ ਨਜਦੀਕ ਪੈਟਰੋਲ ਪੰਪ ਤੋਂ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਹੇਠ ਚੰਡੀਗੜ੍ਹ ਲਈ ਰਵਾਨਾ ਹੋਏ। ਕਿਸਾਨਾਂ ਦੇ ਵੱਡੇ ਕਾਫਲੇ ਦੀ ਅਗਵਾਈ ਕਰਦੇ ਹੋਏ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਪੰਜਾਬ, ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ, ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਦੇ ਕਿਸਾਨ ਮੋਰਚੇ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਇਸ ਸਬੰਧੀ ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬਲਾਕਾਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਅਹੁਦੇਦਾਰਾਂ ਨੇ ਆਪੋ ਆਪਣੇ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲਿਜਾ ਰਹੇ ਹਨ। ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ, ਇਹ ਸੱਤ ਦਿਨਾਂ ਦਾ ਮੋਰਚਾ ਕੇਵਲ ਇੱਕ ਟਰੇਲਰ ਦਿੱਤਾ ਜਾ ਰਿਹਾ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਉੱਚਿਤ ਧਿਆਨ ਨਾ ਦਿੱਤਾ ਗਿਆ ਜਲਦ ਹੀ 2020 ਦੇ ਦਿੱਲੀ ਮੋਰਚੇ ਨਾਲੋਂ ਵੱਡਾ ਮੋਰਚਾ ਖੋਲਣ ਲਈ ਕਿਸਾਨ ਤਤਪਰ ਹਨ। ਚੰਡੀਗੜ੍ਹ ਲਈ ਰਵਾਨਾ ਹੋਏ ਕਾਫਲੇ ਵਿੱਚ ਉਪਰੋਕਤ ਤੋਂ ਇਲਾਵਾ ਪਮਨਦੀਪ ਸਿੰਘ ਮੇਹਲੋਂ, ਹਰਪ੍ਰੀਤ ਸਿੰਘ ਗੜ੍ਹੀ, ਹਰਦੀਪ ਸਿੰਘ ਭਰਥਲਾ, ਸੁਰਿੰਦਰ ਸਿੰਘ, ਜਗਤਾਰ ਸਿੰਘ ਮਾਦਪੁਰ, ਹਰਪਾਲ ਸਿੰਘ, ਮੇਜਰ ਸਿੰਘ ਬੰਬ, ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ, ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਜਸਵੰਤ ਸਿੰਘ, ਸਤਿੰਦਰ ਸਿੰਘ, ਤੇਜਿੰਦਰ ਸਿੰਘ, ਜਸਪ੍ਰੀਤ ਸਿੰਘ ਢੀਂਡਸਾ, ਰਵਿੰਦਰ ਸਿੰਘ ਅਕਾਲਗੜ੍ਹ, ਫੌਜੀ ਮਲਕੀਤ ਸਿੰਘ, ਬਹਾਦਰ ਸਿੰਘ ਪਪੜੌਦੀ ਆਦਿ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *