Translate Your Language

October 5, 2026 9:35 am

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਵਾਲੇ ਆਰਐਸਐਸ ਦੇ ਦੱਲੇ ਬੁੱਚੜ ਬੇਅੰਤੇ ਨੂੰ ਸੋਧਣ ਵਾਲੇ ਫਾਂਸੀ ਦੀ ਸਜ਼ਾ ਯਾਫ਼ਤਾ ਜੁਝਾਰੂ ਯੋਧੇ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਹੋਵੇਗਾ ਪੀਜੀਆਈ ’ਚ : ਪੰਜਾਬ ਹਰਿਆਣਾ ਹਾਈਕੋਰਟ

ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਵਾਲੇ ਆਰਐਸਐਸ ਦੇ ਦੱਲੇ ਬੁੱਚੜ ਬੇਅੰਤੇ ਨੂੰ ਸੋਧਣ ਵਾਲੇ ਫਾਂਸੀ ਦੀ ਸਜ਼ਾ ਯਾਫ਼ਤਾ ਜੁਝਾਰੂ ਯੋਧੇ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਹੋਵੇਗਾ ਪੀਜੀਆਈ ’ਚ : ਪੰਜਾਬ ਹਰਿਆਣਾ ਹਾਈਕੋਰਟ

ਚੰਡੀਗੜ੍ਹ, 2 ਸਤੰਬਰ (ਮੰਗਤ ਸਿੰਘ ਸੈਦਪੁਰ) : ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਜਿਸ ਨੇ ਪੰਜਾਬ ਪੁਲਿਸ ਦੀ ਮਿਲੀ ਭੁਗਤ ਨਲ  ਅਤੇ ਆਰ ਐਸ ਐਸ ਦੇ ਇਸ਼ਾਰਿਆਂ ਤੇ ਪੰਜਾਬ ਦੀ ਨੌਜਵਾਨੀ ਦੀ ਇੱਕ ਨੂੰ ਖਤਮ ਕਰਨ ਦਾਤਾਂ ਹੀ ਆ ਕੀਤਾ ਹੋਇਆ ਸੀ ਨੂੰ ਰੋਕਣ ਲਈ ਬੁੱਚੜ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਉਮਰ ਦੇ ਹਿਸਾਬ ਨਾਲ ਸਿਹਤ ਪੱਖੋਂ ਆ ਰਹੀਆਂ ਸਮੱਸਿਆਵਾਂ ਦੇ ਇਲਾਜ ਲਈ ਮੈਡੀਕਲ ਸਹੂਲਤਾਂ ਦੀ ਪ੍ਰਾਪਤੀ ਲਈ ਇਜਾਜਤ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਇਸੇ ਸੰਬੰਧ ਵਿੱਚ ਉਨ੍ਹਾਂ ਵੱਲੋਂ ਆਪਣੀਆਂ ਅੱਖਾਂ ਨਾਲ ਸਬੰਧਤ ਸਮੱਸਿਆ ਦੇ ਇਲਾਜ ਅਤੇ ਆਪਰੇਸ਼ਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਲੋੜੀਂਦਾ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ।… ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਹਤ ਪੱਖੋਂ ਆ ਰਹੀਆਂ ਸਮੱਸਿਆਵਾਂ ਦਾ ਇਲਾਜ ਕਰਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਚੈੱਕਅਪ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸਬੰਧਤ ਪੱਖਾਂ ਤੋਂ ਇਹ ਵੀ ਪੁੱਛਿਆ ਕਿ ਜਦੋਂ ਅੱਖਾਂ ਦੀ ਜਾਂਚ ਪੀਜੀਆਈ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ ਤਾਂ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਲੋੜ ਕਿਉਂ ਪੈ ਰਹੀ ਹੈ? ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਹੁਣ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਜਾਵੇਗਾ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀਆਂ ਅੱਖਾਂ ਦਾ ਆਪਰੇਸ਼ਨ ਕੀਤਾ ਜਾਵੇਗਾ।

Leave a Reply

Your email address will not be published. Required fields are marked *