Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

Home » ਖੇਡ » ਖੇਡਾਂ ਵਤਨ ਪੰਜਾਬ ਦੀਆਂ” ‘ਚ ਛਾਈਆਂ ਮਾਤਾ ਹਰਦੇਈ ਸਕੂਲ ਦੀਆਂ ਖਿਡਾਰਨਾਂ

ਖੇਡਾਂ ਵਤਨ ਪੰਜਾਬ ਦੀਆਂ” ‘ਚ ਛਾਈਆਂ ਮਾਤਾ ਹਰਦੇਈ ਸਕੂਲ ਦੀਆਂ ਖਿਡਾਰਨਾਂ

ਸਕੂਲ ਦੀਆਂ ਮਾਣਮੱਤੀਆਂ ਧੀਆਂ ਨੇ ਕਬੱਡੀ, ਖੋ-ਖੋ, ਲੌਂਗ ਜੰਪ ਅਤੇ ਐਥਲੇਟਿਕਸ ‘ਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਮਾਛੀਵਾੜਾ ਸਾਹਿਬ, 8 ਸਤੰਬਰ (ਅੰਮ੍ਰਿਤਪਾਲ)-ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜਨ-4 ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਚਮਕਾਇਆ। ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ‘ਚ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ, ਖੋ-ਖੋ ‘ਚ ਪਹਿਲਾ ਸਥਾਨ, ਲੌਂਗ ਜੰਪ ‘ਚ ਤੀਜਾ ਸਥਾਨ ਹਾਸਿਲ ਕੀਤਾ। ਜਦਕਿ ਅਥਲੈਟਿਕਸ ਅੰਡਰ-17 ਅਤੇ ਅੰਡਰ-21 ‘ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ‌। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਸਮੂਹ ਕਮੇਟੀ ਮੈਂਬਰ, ਪ੍ਰਿੰ. ਦਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥਣਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਵਿਦਿਆਰਥਣਾਂ ਦੀ ਇਹ ਕਾਮਯਾਬੀ ਬਾਕੀ ਬੱਚਿਆਂ ਨੂੰ ਵੀ ਖੇਡਾਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ।

Leave a Reply

Your email address will not be published. Required fields are marked *