Translate Your Language

October 5, 2026 8:58 am

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ‘ਚ ਬਿਜਲੀ ਸੰਕਟ ਖਤਮ 15,700 ਐਮਡਬਲਿਊ ਦੀ ਮੰਗ ਹੋਈ ਪੂਰੀ, ਸੰਕਟ ਮੌਕੇ ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1,051 ਮੈਗਾਵਾਟ ਬਿਜਲੀ ਕਰ ਦਿੱਤੀ ਬੰਦ…

ਪੰਜਾਬ ‘ਚ ਬਿਜਲੀ ਸੰਕਟ ਖਤਮ 15,700 ਐਮਡਬਲਿਊ ਦੀ ਮੰਗ ਹੋਈ ਪੂਰੀ, ਸੰਕਟ ਮੌਕੇ ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1,051 ਮੈਗਾਵਾਟ ਬਿਜਲੀ ਕਰ ਦਿੱਤੀ ਬੰਦ…

ਕੇਂਦਰ ਸਰਕਾਰ ਨਾਲ ਵਾਰ-ਵਾਰ ਸੰਪਰਕ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਸੂਬੇ ਨੂੰ ਕੋਈ ਨਹੀਂ ਮਿਲੀ ਮਦਦ…
ਚੰਡੀਗੜ੍ਹ 14 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਬਿਜਲੀ ਦੀ ਕਮੀ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਨੂੰ ਆਪਣੀ ਪਛਵਾੜਾ ਕੋਲ ਮਾਈਨ ਤੋਂ ਕੋਲੇ ਦੀ ਨਿਰੰਤਰ ਸਪਲਾਈ ਮਿਲ ਰਹੀ ਅਤੇ ਵੱਖ-ਵੱਖ ਥਰਮਲ ਪਲਾਂਟਾਂ ਕੋਲ ਹੇਠ ਲਿਖੇ ਅਨੁਸਾਰ ਕੋਲਾ ਉਪਲਬਧ ਹੈ। ਜਿਸ ‘ਚ ਰੋਪੜ ਥਰਮਲ ਪਲਾਂਟ 30 ਦਿਨ, ਲਹਿਰਾ ਮੁਹੱਬਤ 11 ਦਿਨ,
ਗੋਇੰਦਵਾਲ ਸਾਹਿਬ 16 ਦਿਨ, ਨਾਭਾ 8 ਦਿਨ ਅਤੇ 
ਤਲਵੰਡੀ ਸਾਬੋ 4 ਦਿਨ ‘ਚ ਪੰਜਾਬ ਕੋਲ ਥਰਮਲ ਪਲਾਟਾਂ ਲਈ ਕੋਲੇ ਦੇ ਭੰਡਾਰ ਹਨ। ਪੰਜਾਬ ਵਿੱਚ ਬਿਜਲੀ ਸੰਕਟ ਖਤਮ ਹੋਣ ਦਾ ਕੁਲਦੀਪ ਧਾਲੀਵਾਲ ਨੇ ਦਾਅਵਾ ਕਰਦਿਆਂ ਕਾਕਾ ਕਿ ਸਾਰੇ 10 ਥਰਮਲ ਯੂਨਿਟ ਚਾਲੂ, 15,700 ਮੈਗਾਵਾਟ ਦੀ ਮੰਗ ਪੂਰੀ ਅਤੇ 5,300-5,400 ਐਮ ਡਬਲਯੂ ਅੰਦਰੂਨੀ ਉਤਪਾਦਨ ਖਾਸ ਗੱਲ ਇਹ ਹੈ ਕਿ
ਪੰਜਾਬ ਵਿੱਚ ਪਿਛਲੇ 4-5 ਦਿਨਾਂ ਤੋਂ ਚੱਲ ਰਹੇ ਬਿਜਲੀ ਸੰਕਟ ਦੇ ਹੁਣ ਪੂਰੀ ਤਰ੍ਹਾਂ ਖਤਮ ਹੋਣ ਦਾ ਦਾਅਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਸੂਬੇ ਵਿੱਚ ਬਿਜਲੀ ਸਪਲਾਈ ਆਮ ਵਾਂਗ ਹੋ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਨਾਭਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਕੁਝ ਯੂਨਿਟਾਂ ਵਿੱਚ ਤਕਨੀਕੀ ਖਰਾਬੀ ਕਾਰਨ ਬਿਜਲੀ ਸੰਕਟ ਪੈਦਾ ਹੋਇਆ ਸੀ। ਉਨ੍ਹਾਂ ਮੁਤਾਬਕ ਹੁਣ ਇਨ੍ਹਾਂ ਯੂਨਿਟਾਂ ਦੀ ਖਰਾਬੀ ਨੂੰ ਪੂਰੀ ਤਰ੍ਹਾਂ ਠੀਕ ਕਰ ਲਿਆ ਗਿਆ ਹੈ।…ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਬਿਜਲੀ ਦੀ ਕਮੀ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਨੂੰ ਆਪਣੀ ਪਛਵਾੜਾ ਕੋਲ ਮਾਈਨ ਤੋਂ ਕੋਲੇ ਦੀ ਨਿਰੰਤਰ ਸਪਲਾਈ ਮਿਲ ਰਹੀ ਅਤੇ ਵੱਖ-ਵੱਖ ਥਰਮਲ ਪਲਾਂਟਾਂ ਕੋਲ ਹੇਠ ਲਿਖੇ ਅਨੁਸਾਰ ਕੋਲਾ ਉਪਲਬਧ ਹੈ। ਜਿਸ ‘ਚ ਰੋਪੜ ਥਰਮਲ ਪਲਾਂਟ 30 ਦਿਨ, ਲਹਿਰਾ ਮੁਹੱਬਤ 11 ਦਿਨ, ਗੋਇੰਦਵਾਲ ਸਾਹਿਬ 16 ਦਿਨ, ਨਾਭਾ 8 ਦਿਨ ਅਤੇ ਤਲਵੰਡੀ ਸਾਬੋ 4 ਦਿਨ ‘ਚ ਪੰਜਾਬ ਕੋਲ ਥਰਮਲ ਪਲਾਟਾਂ ਲਈ ਕੋਲੇ ਦੇ ਭੰਡਾਰ ਹਨ। ਧਾਲੀਵਾਲ ਨੇ ਦਾਅਵਾ ਕੀਤਾ ਕਿ ਐਤਵਾਰ ਸਵੇਰੇ 6 ਵਜੇ ਤੋਂ ਪੰਜਾਬ ਦੇ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਪਣਾ ਅੰਦਰੂਨੀ ਬਿਜਲੀ ਉਤਪਾਦਨ 5,300 ਤੋਂ 5,400 ਮੈਗਾਵਾਟ ਤੱਕ ਪਹੁੰਚ ਗਿਆ ਹੈ ਅਤੇ ਸੂਬੇ ਦੇ ਸਾਰੇ 10 ਥਰਮਲ ਯੂਨਿਟ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਲਗਭਗ 15,700 ਮੈਗਾਵਾਟ ਦੀ ਕੁੱਲ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਰਿਹਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਭਾਜਪਾ ਆਗੂਆਂ ‘ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਸਿਰਫ਼ ਸਿਆਸੀ ਲਾਹਾ ਲੈਣ ਅਤੇ ‘ਲਾਸ਼ਾਂ ‘ਤੇ ਰਾਜਨੀਤੀ’ ਕਰਨ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਕੇਂਦਰ ਸਰਕਾਰ ਕੋਲ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਧਾਲੀਵਾਲ ਨੇ ਆਰਡੀਐਫ, ਲਿੰਕ ਰੋਡਜ਼ ਦੇ ਫੰਡਾਂ ਅਤੇ ਪੰਜਾਬ ਦੇ ਬਿਜਲੀ ਦੇ ਬਣਦੇ ਹਿੱਸੇ ਦਾ ਮੁੱਦਾ ਵੀ ਚੁੱਕਿਆ। ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਭਾਜਪਾ ਆਗੂਆਂ ‘ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਸਿਰਫ਼ ਸਿਆਸੀ ਲਾਹਾ ਲੈਣ ਅਤੇ ‘ਲਾਸ਼ਾਂ ‘ਤੇ ਰਾਜਨੀਤੀ’ ਕਰਨ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਕੇਂਦਰ ਸਰਕਾਰ ਕੋਲ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਧਾਲੀਵਾਲ ਨੇ ਆਰਡੀਐਫ, ਲਿੰਕ ਰੋਡਜ਼ ਦੇ ਫੰਡਾਂ ਅਤੇ ਪੰਜਾਬ ਦੇ ਬਿਜਲੀ ਦੇ ਬਣਦੇ ਹਿੱਸੇ ਦਾ ਮੁੱਦਾ ਵੀ ਚੁੱਕਿਆ। ‘ਆਪ’ ਆਗੂ ਨੇ ਬਿਜਲੀ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਰਵੱਈਏ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਸੂਬੇ ਨੂੰ ਤਕਨੀਕੀ ਜਾਂ ਹੋਰ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਕੇਂਦਰ ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਉਹ ਸੂਬੇ ਦੀ ਮਦਦ ਕਰੇ। ਧਾਲੀਵਾਲ ਮੁਤਾਬਕ ਸੰਕਟ ਦੇ ਸਮੇਂ ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1,051 ਮੈਗਾਵਾਟ ਬਿਜਲੀ ਬੰਦ ਕਰ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਬਿਜਲੀ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਕੇਂਦਰ ਸਰਕਾਰ ਨਾਲ ਵਾਰ-ਵਾਰ ਸੰਪਰਕ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਸੂਬੇ ਨੂੰ ਕੋਈ ਮਦਦ ਨਹੀਂ ਮਿਲੀ।

Leave a Reply

Your email address will not be published. Required fields are marked *