Translate Your Language

October 5, 2026 9:53 am

PUNPUN03583/19/1/2007-TC

PUNPUN03583/19/1/2007-TC

Home » Uncategorized » ਵਿਧਾਇਕ ਕੁਲਵੰਤ ਸਿੰਘ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਨਾਲ ਹਨ ਫੂਲਰਾਜ ਸਿੰਘ ਅਤੇ ਹੋਰ…

ਵਿਧਾਇਕ ਕੁਲਵੰਤ ਸਿੰਘ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਨਾਲ ਹਨ ਫੂਲਰਾਜ ਸਿੰਘ ਅਤੇ ਹੋਰ…

ਹਲਕੇ ਦੇ 254 ਬੂਥਾਂ ਤੋਂ ਜਾਣੀਆਂ ਹਨ ਕੁੱਲ 254 ਬੱਸਾਂ ਪਰੰਤੂ ਸਿਲਸਿਲਾ ਰਹੇਗਾ ਅਗਾਹ ਵੀ ਲਗਾਤਾਰ ਜਾਰੀ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16  ਸਿਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਸੈਕਟਰ -78, ਸੈਕਟਰ 79  ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਜਦਕਿ ਤੀਸਰੀ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਪਿੰਡ ਮੌਜਪੁਰ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਮੌਜੂਦ ਰਹੇ। ਸੈਕਟਰ -78 ਵਿਖੇ ਕੌਂਸਲਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਜਦਕਿ ਸੈਕਟਰ -79 ਤੋਂ ਕੌਂਸਲਰ -ਹਰਜੀਤ ਸਿੰਘ ਭੋਲੂ ਦੀ ਅਗਵਾਈ ਦੇ ਹੇਠ ਸੀਨੀਅਰ ਸਿਟੀਜਨ ਸ਼ਰਧਾਲੂ ਸੰਗਤ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਹੁਣ ਤੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਨੂੰ ਰਵਾਨਾ ਕੀਤਾ ਜਾ ਚੁੱਕਾ ਹੈ ਅਤੇ ਅੱਜ ਤਿੰਨ ਹੋਰ ਬੱਸਾਂ ਇਸ ਯਾਤਰਾ ਦੇ ਤਹਿਤ ਜਾ ਰਹੀਆਂ ਹਨ ਅਤੇ ਸ਼ਰਧਾਲੂਆਂ ਦੇ ਵਿੱਚ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ 254 ਬੂਥ ਹਨ ਅਤੇ ਘੱਟੋ ਘੱਟ ਇੱਕ ਬੱਸ ਹਰੇਕ ਬੂਥ ਤੋਂ ਇਸ ਯਾਤਰਾ ਦੇ ਤਹਿਤ ਰਵਾਨਾ ਕੀਤੀ ਜਾਣੀ ਹੈ। ਪਰੰਤੂ ਇਹ ਸਿਲਸਿਲਾ ਉਸ ਤੋਂ ਬਾਅਦ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਗੱਲ ਦੇ ਲਈ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ  ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਬੇਸ਼ਕ ਸਾਨੂੰ ਸ਼ੁਰੂਆਤ ਦੇ ਵਿੱਚ ਇਸ ਯਾਤਰਾ ਤੇ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਦੇ ਲਈ ਵਿੱਚ ਸਮਾਂ ਲੱਗਿਆ ਪ੍ਰੰਤੂ ਹੁਣ ਇਸ ਯਾਤਰਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਅਤੇ ਮੰਗ ਲਗਾਤਾਰ ਵਧਦੀ ਜਾ ਰਹੀ  ਹੈ ਅਤੇ ਪੂਰੀ ਤਸੱਲੀ ਦੇ ਨਾਲ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਸਮੁੱਚਾ ਪ੍ਰਬੰਧ ਕੀਤਾ  ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪਹਿਲਾਂ ਜਿੱਥੇ ਸ਼ਰਧਾਲੂਆਂ ਦੇ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਥਾਨਾਂ ਦੀ ਯਾਤਰਾ ਹੀ ਤੇ ਹੀ ਜਾਂਦਾ ਸੀ, ਪ੍ਰੰਤੂ ਹੁਣ ਇਸ ਦੇ ਨਾਲ ਹੀ ਖਾਟੂ ਸ਼ਾਮ, ਸਾਲਾਸਰ, ਵਰਿੰਦਾਵਨ ਵਿਖੇ ਵੀ ਸ਼ਰਧਾਲੂ ਰੋਜ਼ਾਨਾ ਜਾ ਰਹੇ ਹਨ। ਸ਼ਰਧਾਲੂ ਸਲੀਪਰ ਬੱਸ ਵਿੱਚ ਸ਼ਾਮ ਵੇਲੇ ਲੇਟ ਕੇ ਯਾਤਰਾ ਦੀ ਸ਼ੁਰੂਆਤ ਕਰਦੇ ਹਨ ਅਤੇ ਹਰੇਕ ਸੀਨੀਅਰ ਸਿਟੀਜਨ ਸ਼ਰਧਾਲੂ ਨੂੰ ਘਰ ਦੇ ਨਜ਼ਦੀਕ ਤੋਂ ਏ.ਸੀ. ਬੱਸ ਦੇ ਵਿੱਚ ਲਿਆਂਦਾ ਜਾਂਦਾ ਹੈ ਅਤੇ ਵਾਪਸ ਘਰ ਹੀ ਛੱਡਿਆ ਜਾਂਦਾ ਹੈ ਅਤੇ ਉਹਨਾਂ ਦੇ ਆਉਣ ਜਾਣ, ਖਾਣ- ਪੀਣ ਅਤੇ ਰਿਹਾਇਸ਼ ਦਾ ਸਮੁੱਚਾ ਪੰਜਾਬ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਵਧੀਆ ਢੰਗ ਨਾਲ ਕੀਤਾ ਜਾਂਦਾ ਹੈ, ਅਤੇ ਯਾਤਰਾ ਤੋਂ ਵਾਪਸੀ ਦੌਰਾਨ ਸ਼ਰਧਾਲੂ ਆਪਣੇ ਸਕੇ -ਸਬੰਧੀਆਂ, ਰਿਸ਼ਤੇਦਾਰਾਂ ਨੂੰ ਇਸ ਯਾਤਰਾ ਸਬੰਧੀ ਵਿਸਥਾਰਤ ਜਾਣਕਾਰ ਦਿੰਦੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਦੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਬੱਸ ਦੇ ਵਿੱਚ ਸ਼ਰਧਾਲੂਆਂ ਦੇ ਨਾਲ ਗਾਈਡ ਅਤੇ ਇੱਕ ਡਾਕਟਰ ਹਰ ਵੇਲੇ ਮੌਜੂਦ ਰਹਿੰਦਾ ਹੈ। ਇਸ ਮੌਕੇ ਤੇ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ ਹਰਪਾਲ ਸਿੰਘ ਚੰਨਾ, ਭੁਪਿੰਦਰ ਸਿੰਘ ਜੌਹਲ ,ਅਵਤਾਰ ਸਿੰਘ ਮੌਲੀ, ਦੀਦਾਰ ਸਿੰਘ, ਮੇਜਰ ਸਿੰਘ, ਜਦਕਿ ਪਿੰਡ ਮੌਜਪੁਰ ਵਿਖੇ ਸੰਦੀਪ ਕੌਰ- ਸਰਪੰਚ, ਸੁਖਵਿੰਦਰ ਸਿੰਘ ਮਿੱਠਾ, ਗੁਰਪ੍ਰੀਤ ਸਿੰਘ ਪੰਚ, ਧਰਮ ਪ੍ਰੀਤ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ, ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਬਰ ਵਿਅਕਤੀ ਵੀ ਮੌਜੂਦ ਸਨ।

Leave a Reply

Your email address will not be published. Required fields are marked *