Translate Your Language

October 5, 2026 10:36 am

PUNPUN03583/19/1/2007-TC

PUNPUN03583/19/1/2007-TC

Home » Uncategorized » ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ 2 ਅਕਤੂਬਰ ਨੂੰ ਕੱਢੇ ਜਾ ਰਹੇ ਰੋਸ ਮਾਰਚ ‘ਚ ਸਹਿਯੋਗ ਦੇਣ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਮੋਰਚੇ ਦਾ ਵਫ਼ਦ : ਕੋ-ਕੋਆਰਡੀਨੇਟਰ ਗੁਰਿੰਦਰ ਸਿੰਘ ਭੰਗੂ/ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ 2 ਅਕਤੂਬਰ ਨੂੰ ਕੱਢੇ ਜਾ ਰਹੇ ਰੋਸ ਮਾਰਚ ‘ਚ ਸਹਿਯੋਗ ਦੇਣ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਮੋਰਚੇ ਦਾ ਵਫ਼ਦ : ਕੋ-ਕੋਆਰਡੀਨੇਟਰ ਗੁਰਿੰਦਰ ਸਿੰਘ ਭੰਗੂ/ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ

ਚੰਡੀਗੜ੍ਹ 17 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਲਗਭਗ ਚਾਰ ਸਾਲ ਹੋ ਚੁੱਕੇ ਹਨ। ਪਰ ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੇ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਦੇਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਫਿਲਹਾਲ ਜਾਇਜ ਮੰਗਾਂ ਮੰਨਣ ਲਈ ਕੋਈ ਗੰਭੀਰਤਾ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ। ਜਦੋਂ ਕਿ ਇਨਸਾਫ ਮੋਰਚੇ ਵੱਲੋਂ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਅਤੇ ਹੋਰ ਪੰਥਕ ਹਮਦਰਦੀਆਂ ਦੇ ਵੱਡੇ ਇਕੱਠ ਕਰਕੇ ਰੋਸ ਪ੍ਰਗਟਾਇਆ ਜਾਂਦਾ ਹੈ ਕਿ ਖਾਸ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਕਿਉਂ ਨਹੀਂ ਛੱਡਿਆ ਜਾ ਰਿਹਾ। ਇਥੋਂ ਤੱਕ ਕਿ ਪੈਰੋਲ ਵਗੈਰਾ ਵੀ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਇੰਡੀਅਨ ਸਟੇਟ ਵਿੱਚ ਸਿੱਖਾਂ ਲਈ ਵੱਖਰੇ ਬਣਾ ਕੇ ਗੁਲਾਮ ਰੱਖਣ ਦੀਆਂ ਕੋਸ਼ਿਸ਼ਾਂ ਲਗਭਗ ਆਜ਼ਾਦੀ ਮਿਲਣ ਤੋਂ ਬਾਅਦ ਹੀ ਆਰੰਭੀਆਂ ਜਾ ਚੁੱਕੀਆਂ ਸਨ। ਅੱਜ ਤੱਕ ਸਿੱਖ ਕੌਮ ਉਤੇ ਹਰ ਤਰੀਕੇ ਨਾਲ ਤਸ਼ੱਦਦ ਕੀਤਾ ਜਾ ਰਿਹਾ ਹੈ। ਸਿੱਖਾਂ ਨਾਲ ਨਫਰਤ ਭਰਿਆ ਵਤੀਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਿੱਖ ਆਪਣੇ ਆਪ ਨੂੰ ਗੁਲਾਮ ਸਮਝਦੇ ਹੋਏ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਇਹਨਾਂ ਮਾਮਲਿਆਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਅਤੇ ਕੋ-ਕਨਵੀਨਰ ਗੁਰਿੰਦਰ ਸਿੰਘ ਭੰਗੂ ਅਤੇ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ ਦਾ ਵਫ਼ਦ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਜੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ। ਵਿਚਾਰ ਚਰਚਾ ਦੌਰਾਨ ਇਹ ਸਹਿਮਤੀ ਹੋਈ ਕਿ ਪੰਥ ਅਤੇ ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਅਤੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਤੋਂ ਕਿਸੇ ਤਰ੍ਹਾਂ ਦੇ ਇਨਸਾਫ ਦੀ ਉਮੀਦ ਨਹੀਂ। ਇਸ ਲਈ ਪੰਥਕ ਏਕਤਾ, ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਸਾਰੇ ਭਾਈਚਾਰਿਆਂ ਦੇ ਪੰਜਾਬ ਦੇ  ਸੁਹਿਰਦ ਲੋਕਾਂ ਦੀ ਏਕਤਾ ਅਤੇ ਸੰਘਰਸ਼ ਤੋਂ ਬਿਨ੍ਹਾਂ ਹੋਰ ਕੋਈ ਰਸਤਾ ਨਹੀਂ। ਕੌਮੀ ਇਨਸਾਫ ਮੋਰਚੇ ਵੱਲੋਂ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ 9 ਸਤੰਬਰ ਨੂੰ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਵਿੱਚ ਆਪਣਾ ਵਫਦ ਭੇਜ ਕੇ ਸ਼ਾਮਿਲ ਹੋ ਕੇ ਮੋਰਚੇ ਦੇ ਸਹਿਯੋਗ ਲਈ ਧੰਨਵਾਦ ਕੀਤਾ। 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀਆਂ ਰਿਹਾਈ਼ਆਂ ਲਈ ਕੀਤੇ ਜਾ ਰਹੇ ਵਿਸ਼ਾਲ ਮਾਰਚ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ। ਸਰਦਾਰ ਧਾਮੀ ਨੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਮੋਰਚੇ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *