Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

Home » ਸਿੱਖਿਆ » ਝਾੜ ਸਾਹਿਬ ਕਾਲਜ ਵਿੱਚ ਲੋਗੋ ਮੇਕਿੰਗ ਮੁਕਾਬਲਾ ਕਰਵਾਇਆ

ਝਾੜ ਸਾਹਿਬ ਕਾਲਜ ਵਿੱਚ ਲੋਗੋ ਮੇਕਿੰਗ ਮੁਕਾਬਲਾ ਕਰਵਾਇਆ

 

ਸਮਰਾਲਾ, (ਸੁਰਜੀਤ ਸਿੰਘ) ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੀ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਦੇ ਕੰਪਿਊਟਰ ਵਿਭਾਗ ਦੀ ਮੁਖੀ ਡਾ. ਗੁਰਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਨਵਨੀਤ ਕੌਰ, ਅਸਿਸਟੈਂਟ ਪ੍ਰੋਫੈਸਰ ਨਿਸ਼ੂ, ਹੋਮ ਸਾਇੰਸ ਵਿਭਾਗ ਦੀ ਡਾ. ਰਣਜੀਤ ਕੌਰ, ਮਿਊਜ਼ਿਕ ਵਿਭਾਗ ਦੀ ਡਾ. ਅਮਨਦੀਪ ਕੌਰ ਅਤੇ ਪੰਜਾਬੀ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਰਚਨਾਤਮਕ ਲੋਗੋ ਮੇਕਿੰਗ ਮੁਕਾਬਲਾ ਕਰਵਾਇਆ ਗਿਆ।

ਵਰਕਸ਼ਾਪ ਵਿੱਚ 60 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥਣਾਂ ਮਹਿਕਪ੍ਰੀਤ ਕੌਰ ਅਤੇ ਮਾਨੀਆ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਯਸ਼ਪ੍ਰੀਤ ਕੌਰ ਅਤੇ ਸਿਮਰਨਜੋਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਲੋਗੋ ਡਿਜ਼ਾਈਨ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਭਾਗ ਦੀ ਮੁਖੀ ਨੇ ਵਿਦਿਆਰਥਣਾਂ ਨੂੰ ਸਮਝਾਇਆ ਕਿ ਉਹ ਆਪਣੀ ਕਲਪਨਾਸ਼ੀਲਤਾ, ਵਿਚਾਰਧਾਰਾ ਅਤੇ ਡਿਜ਼ਾਈਨਿੰਗ ਹੁਨਰ ਦੀ ਵਰਤੋਂ ਕਰਕੇ ਲੋਗੋ ਤਿਆਰ ਕਰਨ। ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਦੱਸਿਆ ਗਿਆ ਕਿ ਲੋਗੋ ਬਣਾਉਣ ਲਈ ਕਿਸੇ ਵੀ ਏ.ਆਈ. ਟੂਲ ਦੀ ਮਦਦ ਨਾ ਲਈ ਜਾਵੇ ਅਤੇ ਲੋਗੋ ਆਪਣੇ ਵਿਚਾਰਾਂ ਅਤੇ ਹੁਨਰ ਦੇ ਆਧਾਰ ’ਤੇ ਖੁਦ ਤਿਆਰ ਕੀਤਾ ਜਾਵੇ।

ਉਨ੍ਹਾਂ ਨੂੰ ਲੋਗੋ ਵਿੱਚ ਸਾਦਗੀ, ਵਿਲੱਖਣਤਾ, ਅਰਥਪੂਰਨ ਡਿਜ਼ਾਈਨ ਅਤੇ ਆਕਰਸ਼ਕਤਾ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਇਹ ਵੀ ਸਮਝਾਇਆ ਗਿਆ ਕਿ ਇੱਕ ਚੰਗਾ ਲੋਗੋ ਸਿਰਫ਼ ਸੁੰਦਰ ਦਿਖਾਈ ਦੇਣ ਵਾਲਾ ਨਹੀਂ ਹੋਣਾ ਚਾਹੀਦਾ, ਸਗੋਂ ਉਸ ਦਾ ਆਪਣਾ ਇੱਕ ਅਰਥ ਅਤੇ ਪਛਾਣ ਵੀ ਹੋਣੀ ਚਾਹੀਦੀ ਹੈ।

ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਕਾਰੀ ਦਾ ਪ੍ਰਦਰਸ਼ਨ ਕੀਤਾ ਅਤੇ ਵਰਕਸ਼ਾਪ ਨੂੰ ਸਫਲ ਬਣਾਇਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਨੇ ਕੰਪਿਊਟਰ ਵਿਭਾਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਅਜਿਹੀਆਂ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿਰਜਣਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਦਾ ਸੰਕਲਪ ਲਿਆ।

Leave a Reply

Your email address will not be published. Required fields are marked *