Translate Your Language

October 5, 2026 8:55 am

PUNPUN03583/19/1/2007-TC

PUNPUN03583/19/1/2007-TC

Home » Uncategorized » ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…

ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਨਵਰੰਗ ਸਿੰਘ ਮਲੇਰਕੋਟਲੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਜਗਤਾਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।  ਭਾਈ ਗੁਰਪਾਲ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ । ਇਸ ਤੋਂ ਇਲਾਵਾ ਬੀਬੀ ਮਨਜਿੰਦਰ ਕੌਰ ਜੀ ਫਗਵਾੜਾ, ਭਾਈ ਮਨਦੀਪ ਸਿੰਘ ਸੰਗਰੂਰ, ਭਾਈ ਪੂਰਨ ਸਿੰਘ ਜੀ ਜਵੱਦੀ ਟਕਸਾਲ, ਭਾਈ ਗੁਰਦੀਪ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਬਲਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਸ੍ਰੀ ਚੰਦ ਉਦਾਸੀਨ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Leave a Reply

Your email address will not be published. Required fields are marked *