Translate Your Language

October 5, 2026 9:14 am

PUNPUN03583/19/1/2007-TC

PUNPUN03583/19/1/2007-TC

Home » ਪੰਜਾਬ » ਡੀਬੀਯੂ ਦੇ ਵਿਦਿਆਰਥੀਆਂ ਨੇ ਸਿੱਖੀਆਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ

ਡੀਬੀਯੂ ਦੇ ਵਿਦਿਆਰਥੀਆਂ ਨੇ ਸਿੱਖੀਆਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ

ਸਮਰਾਲਾ, (ਸੁਰਜੀਤ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਦੇ ਫੈਕਲਟੀ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਿਜ਼ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ ਪਰਾਲੀ ਸਾੜਨ ਅਤੇ ਇਨ-ਸੀਟੂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਵਿੱਚ ਵਿਦਿਅਕ ਦੌਰਾ ਕੀਤਾ। ਸਿਖਲਾਈ ਪ੍ਰੋਗਰਾਮ ਦੌਰਾਨ ਵਿਗਿਆਨਕ ਤਰੀਕੇ ਨਾਲ ਇਨ-ਸੀਟੂ ਪਰਾਲੀ ਪ੍ਰਬੰਧਨ, ਫਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ, ਮਿੱਟੀ ਦੀ ਸਿਹਤ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਟਿਕਾਊ ਖੇਤੀ ਤਰੀਕਿਆਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਰਵਿੰਦਰ ਨੇ ਜਾਣਕਾਰੀ ਭਰਪੂਰ ਭਾਸ਼ਣ ਦਿੰਦਿਆਂ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਦੇ ਪ੍ਰਭਾਵੀ ਤਰੀਕਿਆਂ, ਇਨ-ਸੀਟੂ ਤਕਨੀਕਾਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਦੇਸ਼ ਭਗਤ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਸ਼ ਸਦਾਵਰਤੀ ਅਤੇ ਡਾਇਰੈਕਟਰ ਐਗਰੀਕਲਚਰ ਡਾ. ਐਚ. ਕੇ. ਸਿੱਧੂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਕਿਸਾਨ ਭਾਈਚਾਰੇ ਵਿੱਚ ਵਾਤਾਵਰਣ-ਅਨੁਕੂਲ ਅਤੇ ਟਿਕਾਊ ਖੇਤੀ ਤਰੀਕਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਵਿਦਿਅਕ ਦੌਰੇ ਦੌਰਾਨ ਡੀਬੀਯੂ ਦੇ ਵਿਦਿਆਰਥੀਆਂ ਨੂੰ ਕਿਸਾਨਾਂ ਅਤੇ ਖੇਤੀ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਨ ਦਾ ਮੌਕਾ ਮਿਲਿਆ। ਇਸ ਨਾਲ ਵਿਦਿਆਰਥੀਆਂ ਦੀ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਅਤੇ ਵਾਤਾਵਰਣ-ਅਨੁਕੂਲ ਖੇਤੀ ਤਰੀਕਿਆਂ ਸਬੰਧੀ ਵਿਹਾਰਕ ਸਮਝ ਨੂੰ ਹੁਲਾਰਾ ਮਿਲਿਆ।

Leave a Reply

Your email address will not be published. Required fields are marked *