Translate Your Language

October 5, 2026 10:24 pm

PUNPUN03583/19/1/2007-TC

PUNPUN03583/19/1/2007-TC

Home » Uncategorized » ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਚਮਕੌਰ ਸਿੰਘ ਜੀ ਪਟਿਆਲਾ ਵਾਲਿਆਂ ਦੇ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539 ਈ: ਵਿੱਚ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਪ੍ਰਿਤਪਾਲ ਸਿੰਘ ਦੇ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੁਆਰਾ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ । ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਗੜਾਣਾ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਘਨੱਈਆ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ, ਬੀਬੀ ਪਲਵਿੰਦਰ ਕੌਰ, ਬੀਬੀ ਬਖਸ਼ਿੰਦਰ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਈਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਿਆ।

Leave a Reply

Your email address will not be published. Required fields are marked *