Translate Your Language

October 8, 2026 10:11 pm

PUNPUN03583/19/1/2007-TC

PUNPUN03583/19/1/2007-TC

Home » Uncategorized » ਪਹਿਲਵਾਨ ਗਿੱਲ ਨੇ ਮਕਾਨ ਬਣਾਉਣ ਮੋਕੇ ਲੋੜਵੰਦ ਪਰਿਵਾਰ ਨੂੰ ਦਿੱਤੇ 30 ਥੈਲੇ ਸੀਮੈਟ ਅਤੇ ਮਾਇਕ ਸਹਾਇਤਾ…

ਪਹਿਲਵਾਨ ਗਿੱਲ ਨੇ ਮਕਾਨ ਬਣਾਉਣ ਮੋਕੇ ਲੋੜਵੰਦ ਪਰਿਵਾਰ ਨੂੰ ਦਿੱਤੇ 30 ਥੈਲੇ ਸੀਮੈਟ ਅਤੇ ਮਾਇਕ ਸਹਾਇਤਾ…

ਸੂਬਾ ਸਰਕਾਰ ਨੂੰ ਗਰੀਬ ਪਰਿਵਾਰ ਦੇ ਮਕਾਨ ਬਣਾਉਣ ਲਈ ਨਵੀਂ ਨੀਤੀ ਬਣਾਉਣ ਦੀ ਲੋੜ : ਅਮਰਜੀਤ ਸਿੰਘ ਗਿੱਲ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਕਤੂਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਅਤਿ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਮਾਇਕ ਸਹਾਇਤਾ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਆਗੂ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਦੈੜੀ ਦਾ ਵਸਨੀਕ ਹਰਬੰਸ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਕਿ ਮਿਹਨਤ ਮਜਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਹਨਾਂ ਦੱਸਿਆ ਕਿ ਹਰਬੰਸ ਸਿੰਘ ਦਾ ਕੱਚਾ ਮਕਾਨ ਸੀ ਜੋ ਕਿ ਬਰਸਾਤ ਦੇ ਦਿਨਾਂ ਵਿੱਚ ਖਰਾਬ ਹੋ ਗਿਆ ਸੀ। ਜਿਸ ਲਈ ਹਰਬੰਸ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਲਈ ਗੁਹਾਰ ਲਗਾਈ। ਲੋੜਵੰਦ ਪਰਿਵਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਸਿਰਫ ਡੇਢ ਲੱਖ ਰੁਪਏ ਦੀ ਰਾਸ਼ੀ ਮਿਲਦੀ ਹੈ ਅਤੇ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ ਜੋ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਨਾ ਕਾਫੀ ਹੈ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹ ਮੌਕੇ ਤੇ ਪਹੁੰਚ ਕੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ 30 ਥੈਲੇ ਸੀਮੈਂਟ ਮੋਕੇ ਤੇ ਦੇਕੇ ਆਏ ਅਤੇ ਹੋਰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਲੋੜਵੰਦ ਪਰਿਵਾਰਾਂ ਦੇ ਮਕਾਨ ਬਣਾਉਣ ਲਈ ਕੋਈ ਨਵੀਂ ਨੀਤੀ ਬਣਾਈ ਜਾਵੇ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮਕਾਨ ਬਣਾਉਣ ਲਈ ਮਾਈਕ ਸਹਾਇਤਾ ਮਿਲ ਸਕੇ ਕਿਉਂਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਲਾਭਪਾਤਰੀ ਨੂੰ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ ਅਤੇ ਉਸਨੂੰ ਨਾਲ ਮਿਲਦੀ ਰਾਸ਼ੀ ਵੀ ਅੱਜ ਮਹਿੰਗਾਈ ਦੇ ਦੌਰ ਵਿੱਚ ਬਹੁਤ ਘੱਟ ਹੈ। ਲੋੜਵੰਦ ਪਰਿਵਾਰ ਨੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਦਾ ਆਰਥਿਕ ਸਹਾਇਤਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜਸਵੰਤ ਸਿੰਘ ਦੈੜੀ, ਰਘਵੀਰ ਸਿੰਘ ਦੈੜੀ, ਜਸਪਾਲ ਸਿੰਘ ਕੁਰੜੀ, ਸੰਜੇ ਠਾਕੁਰ, ਹਰਸ਼ਪ੍ਰੀਤ ਗਿੱਲ ਲਖਨੌਰ, ਦੀਪਕ ਲਖਨੌਰ ਤੋਂ ਇਲਾਵਾ ਹੋਰ ਬਹੁਤ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *