Home » ਪੰਜਾਬ » ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ…

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ…

ਚੰਡੀਗੜ੍ਹ 2 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

Leave a Reply

Your email address will not be published. Required fields are marked *