Home » ਕਰਾਇਮ » ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ ਦਾ ਕਾਰਿੰਦੇ ਰਾਮਪਾਲ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗਿ੍ਫਤਾਰ…

ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ ਦਾ ਕਾਰਿੰਦੇ ਰਾਮਪਾਲ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗਿ੍ਫਤਾਰ…

ਚੰਡੀਗੜ੍ਹ/ਨਵਾਂਸ਼ਹਿਰ 14 ਫਰਵਰੀ (ਮੰਗਤ ਸਿੰਘ ਸੈਦਪੁਰ)  ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਈਚਾਰ ਅਤੇ ਰਿਸ਼ਵਤਖੋਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰਾਮਪਾਲ ਨਾਮਕ ਇਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਛਾਪੇ ਦੌਰਾਨ ਪਟਵਾਰੀ ਵਿਪਨ ਕੁਮਾਰ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਅਤੇ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦੋਂ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਫਰਾਰ ਪਟਵਾਰੀ ਦਾ ਸਰਗਰਮੀ ਨਾਲ ਪਿੱਛਾ ਕਰ ਰਹੀਆਂ ਹਨ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਐੱਸਬੀਐੱਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਸ਼ਹਿਰ ਵਿਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਆਪਣੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ ਜਦੋਂ ਮੁਲਜ਼ਮ ਪਟਵਾਰੀ ਨੇ ਤੈਅ ਕੀਤੀ ਰਿਸ਼ਵਤ ਦੀ ਬਾਕੀ ਰਕਮ ਦੇਣ ਲਈ ਜ਼ੋਰ ਪਾਇਆ ਤਾਂ ਸ਼ਿਕਾਇਤਕਰਤਾ ਨੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਜਿਸ ਕਾਰਨ ਦੋਸ਼ੀ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ।

Leave a Reply

Your email address will not be published. Required fields are marked *