ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਰਹਿ ਹੀ ਆਪਣੇ ਕਾਰੋਬਾਰ ਕਰਨੇ ਚਾਹੀਦੇ ਹਨ ਇਸ ਦੇ ਲਈ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਬਿਜਨਸ ਨਾਲ ਸੰਬੰਧਿਤ ਡਿਪਲੋਮੇ ਅਤੇ ਡਿਗਰੀਆਂ ਵਗੈਰਾ ਕਰਨੀਆਂ ਚਾਹੀਦੀਆਂ ਹਨ ਅਤੇ ਆਪਣੇ ਕਾਰੋਬਾਰਾਂ ਨੂੰ ਵੱਡੇ ਪੱਧਰ ਤੇ ਪੰਜਾਬ ਚ ਹੀ ਸਥਾਪਿਤ ਕਰ ਲੈਣਾ ਚਾਹੀਦੇ ਹਨ ਨਾ ਕਿ ਲੱਖਾਂ ਕਰੋੜਾਂ ਰੁਪਏ ਲਾ ਕੇ ਤਾਂ ਕਿ ਵਿਦੇਸ਼ਾਂ ਵਿੱਚ ਡੋਂਕੀ ਵਗੈਰਾ ਲਗਾ ਕੇ ਨਾ ਜਾਣਾ ਪਵੇ। ਜੇਕਰ ਜਾਣਾ ਵੀ ਹੈ ਤਾਂ ਉਹਨਾਂ ਨੂੰ ਪੂਰੇ ਸਿਸਟਮ ਵਿੱਚ ਰਹਿ ਕੇ ਇੱਕ ਨੰਬਰ ਵਿੱਚ ਹੀ ਵਿਦੇਸ਼ਾਂ ਵਿੱਚ ਜਾਣਾ ਚਾਹੀਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਪਰਮਜੀਤ ਸਿੰਘ ਕਾਲੋ ਨੇ ਕਿਹਾ ਕਿ ਜਿਸ ਤਰ੍ਹਾਂ ਡੌਂਕੀ ਲਾ ਕੇ ਅਮਰੀਕਾ ਚ ਪੁੱਜੇ ਵਿਅਕਤੀਆਂ ਨੂੰ ਬੇੜੀਆਂ ਅਤੇ ਹੱਥਕੜੀਆਂ ਨਾਲ ਬੰਨ ਕੇ ਭਾਰਤ ਵਿੱਚ ਛੱਡਿਆ ਜਾ ਰਿਹਾ ਹੈ ਉਸ ਨੂੰ ਵੇਖ ਕੇ ਇੰਜ ਲੱਗਦਾ ਹੈ ਕਿ ਡੌਂਕੀ ਲਾ ਕੇ ਵਿਦੇਸ਼ਾਂ ਵਿੱਚ ਜਾਣਾ ਮੂਰਖਤਾ ਵਾਲੀ ਗੱਲ ਹੈ ਉਹਨਾਂ ਕਿਹਾ ਕਿ ਜਿਹੜੇ ਇਮੀਗਰਸ਼ਨ ਏਜੰਟ ਵੱਡੀਆਂ ਰਕਮਾਂ ਲੈ ਕੇ ਵਿਦੇਸ਼ਾਂ ਵਿੱਚ ਗਲਤ ਤਰੀਕੇ ਨਾਲ ਨੌਜਵਾਨਾਂ ਨੂੰ ਭੇਜਦੇ ਹਨ ਉਹਨਾਂ ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਜਿਸ ਤਰ੍ਹਾਂ ਬੇਰਹਿਮੀ ਨਾਲ ਜੰਗਲਾਂ ਰਾਹੀਂ ਵਿਦੇਸ਼ਾਂ ਵਿੱਚ ਗਲਤ ਢੰਗ ਨਾਲ ਪਹੁੰਚਾਇਆ ਗਿਆ ਸੀ ਅੱਜ ਉਹਨਾਂ ਦੀਆਂ ਗਲਤੀਆਂ ਕਾਰਨ ਹਜ਼ਾਰਾਂ ਨੌਜਵਾਨਾਂ ਦੀਆਂ ਜਿੰਦਗੀਆਂ ਬਰਬਾਦ ਹੋ ਚੁੱਕੀਆਂ ਹਨ ਅਤੇ ਨਾਲ ਹੀ ਉਹਨਾਂ ਦੇ ਪਰਿਵਾਰਾਂ ਨੂੰ ਵੀ ਵੱਡੇ ਪੱਧਰ ਤੇ ਨਮਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੋਂ ਤੱਕ ਕਿ ਲੱਖਾਂ ਕਰੋੜਾਂ ਰੁਪਏ ਖਰਚ ਕੇ ਗਲਤ ਸਿਫਤ ਰਾਹੀਂ ਵਿਦੇਸ਼ਾਂ ਵਿੱਚ ਗਏ ਬਹੁਤ ਸਾਰੇ ਨੌਜਵਾਨ ਮਾਨਸਿਕ ਤੌਰ ਤੇ ਵੀ ਆਪਣੀ ਜ਼ਿੰਦਗੀ ਖਰਾਬ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਚੋਂ ਗਲਤ ਢੰਗ ਨਾਲ ਦਾਖਲ ਹੋਏ ਵਿਅਕਤੀਆਂ ਨੂੰ ਅਮਰੀਕਨ ਆਰਮੀ ਦੇ ਜਹਾਜਾਂ ਰਾਹੀਂ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਭਾਰਤ ਵਿੱਚ ਛੱਡਿਆ ਜਾ ਰਿਹਾ ਹੈ ਇਸ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਿਲਕੁਲ ਗੱਲ ਬਾਤ ਨਹੀਂ ਕੀਤੀ ਜਾ ਰਹੀ ਜਦੋਂ ਕਿ ਨਰਿੰਦਰ ਮੋਦੀ ਡੋਨਾਲ ਟਰੰਪ ਨੂੰ ਆਪਣਾ ਦੋਸਤ ਹੋਣ ਦਾ ਭੰਡੀ ਪ੍ਰਚਾਰ ਭਾਰਤੀ ਵਿੱਚ ਕਰ ਰਿਹਾ ਹੈ। ਉਹਨਾਂ ਕਿਹਾ ਕਿ ਹੁਣੇ ਕੁਝ ਦਿਨ ਪਹਿਲਾਂ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਕੇ ਵੀ ਆਇਆ ਹੈ ਪ੍ਰੰਤੂ ਫਿਰ ਵੀ ਉਸ ਨੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਸਮੇਂ ਕੀਤੇ ਜਾ ਰਹੇ ਅੜਮੁਖੀ ਤਸ਼ੱਦਦ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਵਿੱਚ ਇਹ ਜੁਰਤ ਹੀ ਨਹੀਂ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਹਮਣੇ ਇਹੋ ਜਿਹੀ ਕੋਈ ਗੱਲਬਾਤ ਕਰ ਸਕੇ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਇਹੋ ਜਿਹੇ ਪ੍ਰਧਾਨ ਮੰਤਰੀਆਂ ਅਤੇ ਦੇਸ਼ ਦੇ ਵਿਦੇਸ਼ ਮੰਤਰੀ ਵਗੈਰਾ ਉੱਤੇ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕੋਈ ਇਹੋ ਜਿਹੀ ਉਮੀਦ ਨਹੀਂ ਰੱਖਣੀ ਚਾਹੀਦੀ ਜਿਸ ਨਾਲ ਵਿਦੇਸ਼ਾਂ ਵਿੱਚ ਉਹਨਾਂ ਦੀ ਸੁਰੱਖਿਆ ਸੰਭਵ ਹੋਵੇ ਉਹਨਾਂ ਕਿਹਾ ਕਿ ਆਪਣੇ ਹੀ ਦੇਸ਼ ਪੰਜਾਬ ਵਿੱਚ ਲੱਖਾਂ ਕਰੋੜਾਂ ਰੁਪਏ ਖਰਚ ਕੇ ਕਾਰੋਬਾਰ ਕਰਨੇ ਚਾਹੀਦੇ ਹਨ ਤਾਂ ਕਿ ਪੰਜਾਬ ਦੀ ਤਰੱਕੀ ਵਿੱਚ ਆਪਣੇ ਘਰਾਂ ਵਿੱਚ ਰਹਿ ਕੇ ਹੀ ਵੱਡਾ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਰਹਿ ਕੇ ਹੀ ਜੇਕਰ ਪੰਜਾਬ ਦੇ ਨੌਜਵਾਨ ਆਪਣੇ ਕਾਰੋਬਾਰ ਸਥਾਪਿਤ ਕਰਦੇ ਹਨ ਤਾਂ ਉਹਨਾਂ ਵੱਲੋਂ ਆਪਣੇ ਪਰਿਵਾਰਾਂ ਵਿੱਚ ਸ਼ਾਮਿਲ ਬਜ਼ੁਰਗ ਮਾਪਿਆਂ ਦੀ ਸੇਵਾ ਵੀ ਕਰ ਸਕਣਗੇ ਅਤੇ ਉਨਾਂ ਨੂੰ ਬਿਰਧ ਆਸ਼ਰਮ ਵਿੱਚ ਜਾਣ ਲਈ ਵੀ ਮਜਬੂਰ ਹੋਣਾ ਨਹੀਂ ਪਵੇਗਾ। ਉਹਨਾਂ ਕਿਹਾ ਕਿ ਅੱਜ ਜਦੋਂ ਅਮਰੀਕਾ ਚ ਗਲਤ ਢੰਗ ਨਾਲ ਗਏ ਨੌਜਵਾਨਾਂ ਨੂੰ ਤਸ਼ੱਦਦ ਸੈਣਾ ਪੈ ਰਿਹਾ ਹੈ ਅਤੇ ਆਮ ਤੌਰ ਤੇ ਅਮਰੀਕਾ ਦੀ ਪੁਲਿਸ ਵੱਲੋਂ ਜਿਸ ਤਰ੍ਹਾਂ ਨੌਜਵਾਨਾਂ ਦੀਆਂ ਪੱਗਾਂ ਲਾ ਕੇ ਕੂੜਾ ਦਾਨ ਵਿੱਚ ਸੁੱਟੀਆਂ ਜਾ ਰਹੀਆਂ ਹਨ ਅਤੇ ਨੰਗੇ ਸਿਰ ਸਿੱਖ ਨੌਜਵਾਨ ਨੂੰ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਅਮਰੀਕਾ ਦੇ ਆਰਮੀ ਦੇ ਜਹਾਜਾਂ ਚ ਲੱਦ ਕੇ ਭਾਰਤ ਲਿਆਂਦਾ ਜਾ ਰਿਹਾ ਹੈ ਇਹ ਇੱਕ ਬਹੁਤ ਹੀ ਨਿੰਦਣਯੋਗ ਅਤੇ ਘਨਾਉਣੀ ਕਾਰਵਾਈ ਕਿਹਾ ਜਾ ਸਕਦਾ ਹੈ। ਉਨਾ ਅਮਰੀਕਾ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਅਣਮ ਮਨੁੱਖੀ ਤਸ਼ੱਦਦ ਕਰਕੇ ਭਾਰਤੀ ਨਾਗਰਿਕਾਂ ਨੂੰ ਪੰਜਾਬ ਵਿੱਚ ਛੱਡਣਾ ਇਨਸਾਨੀਅਤ ਵਾਲਾ ਵਤੀਰਾ ਨਹੀਂ ਹੈ। ਇਸ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਡਿਪੋਰਟ ਕਰਨ ਸਮੇਂ ਇਹੋ ਜਿਹੀਆਂ ਅਣਮਨੁੱਖੀ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ।
Home
»
ਦੇਸ਼-ਵਿਦੇਸ
»
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਵੱਲੋਂ ਧਾਰੀ ਚੁੱਪ ਜਾਪਦੀ ਡੂੰਘੀ ਸਿਆਸੀ ਸਾਜ਼ਿਸ਼ : ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ‘ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਸਬੰਧੀ ਨਰਿੰਦਰ ਮੋਦੀ ਵੱਲੋਂ ਧਾਰੀ ਚੁੱਪ ਜਾਪਦੀ ਡੂੰਘੀ ਸਿਆਸੀ ਸਾਜ਼ਿਸ਼ : ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ


