Home » ਪੰਜਾਬ » ਪੰਜਾਬ ਦੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਈ ਜ਼ਿਲ੍ਹਿਆਂ ‘ਚ ਵਿਗੜੇ ਹਾਲਾਤ…

ਪੰਜਾਬ ਦੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਈ ਜ਼ਿਲ੍ਹਿਆਂ ‘ਚ ਵਿਗੜੇ ਹਾਲਾਤ…

ਮੌਸਮ ਵਿਭਾਗ ਨੇ 23 ਫਰਵਰੀ ਤੱਕ ਕੀਤਾ ਮੀਂਹ ਦਾ ਅਲਾਟ ਜਾਰੀ…

ਚੰਡੀਗੜ੍ਹ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਮੌਸਮ ਵਿਭਾਗ ਨੇ 23 ਫਰਵਰੀ ਤੱਕ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਪੰਜਾਬ ‘ਚ ਮੌਸਮ ਇਕਦਮ ਬਦਲ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ। ਜਲੰਧਰ, ਪਠਾਨਕੋਟ, ਬਟਾਲਾ, ਗੁਰਦਾਸਪੁਰ ਵਿਚ ਭਾਰੀ ਮੀਂਹ ਪਿਆ ਹੈ। ਬਿਆਸ ਵਿੱਚ ਭਾਰੀ ਗੜੇਮਾਰੀ ਕਾਰਨ ਸੜਕ ਉਤੇ ਬਰਫ ਦੀ ਚਿੱਟੀ ਚਾਦਰ ਵਿੱਛ ਗਈ। ਬੇਹੱਦ ਤੇਜ਼ ਰਫਤਾਰ ਨਾਲ ਹੋਈ ਗੜ੍ਹੇਮਾਰੀ ਕਾਰਨ ਕਈ ਥਾਈਂ ਹਾਲਾਤ ਵਿਗੜ ਗਏ ਹਨ। ਜਲੰਧਰ ਤੇ ਪਠਾਨਕੋਟ ਵਿਚ ਵੀ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ ਵਿਚ ਬਣ ਰਹੀ ਪੱਛਮੀ ਗੜਬੜੀ ਕਾਰਨ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਅੱਜ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਛੱਤੀਸਗੜ੍ਹ ਅਤੇ ਵਿਦਰਭ ਵਿੱਚ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਦੇਰ ਰਾਤ ਤੋਂ ਦਿੱਲੀ-ਐਨਸੀਆਰ ਖੇਤਰ ਵਿੱਚ ਮੀਂਹ ਪੈ ਰਿਹਾ ਹੈ।ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਹਿਮਾਚਲ, ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ, ਤਾਮਿਲਨਾਡੂ ਦੀਆਂ ਕੁਝ ਥਾਵਾਂ ਉਤੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ‘ਚ ਕਈ ਥਾਵਾਂ ਉਤੇ 1-3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪੰਜਾਬ ਚ ਕਈ ਥਾਵਾਂ ਤੇ ਤੇਜ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਵੀ ਨੁਕਸਾਨ ਪੁੱਜਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *