Home » ਪੰਜਾਬ » ‘ਆਪ’ ਦੀ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਕੁਲਵੰਤ ਸਿੰਘ

‘ਆਪ’ ਦੀ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਕੁਲਵੰਤ ਸਿੰਘ

ਸਰਕਾਰੀ ਕਾਲਜ ਵਿਖੇ 39ਵੇਂ ਸਾਲਾਨਾ ਖੇਡ ਸਮਾਗਮ ਦਾ ਆਯੋਜਨ….

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 39ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਗੁਰਿੰਦਰਜੀਤ ਕੌਰ ਤੇ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ਼੍ਰੀਮਤੀ ਸਿਮਰਪ੍ਰੀਤ ਕੌਰ ਅਤੇ ਕਾਲਜ ਵਿਦਿਆਰਥੀਆਂ ਦੇ ਵੱਲੋਂ ਸਾਂਝੇ ਤੌਰ ‘ਤੇ ਵਿਧਾਇਕ ਕੁਲਵੰਤ ਸਿੰਘ ਦਾ ਕਾਲਜ ਕੈਂਪਸ ਵਿੱਚ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਲਗਾਤਾਰ ਖੇਡ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ  ਲੋੜੀਂਦਾ ਸਾਮਾਨ ਅਤੇ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਵਿਖੇ 39ਵੇਂ ਸਾਲਾਨਾ ਖੇਡ ਸਮਾਰੋਹ ਦੇ ਦੌਰਾਨ ਵੱਖ-ਵੱਖ ਖੇਡਾਂ ਦੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਤਾਰੀਫ ਕਰਨੀ ਬਣਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਵਿੱਚ ਨਵੇਂ ਚੌਂਕ ਬਣ ਰਹੇ ਹਨ ਅਤੇ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ। ਜਿਨਾਂ ਤੇ 50 ਕਰੋੜ ਰੁਪਏ ਖਰਚਿਆ ਜਾ ਚੁੱਕਾ ਹੈ ਅਤੇ 50 ਕਰੋੜ ਰੁਪਏ ਹੋਰ ਖਰਚੇ ਜਾਣਗੇ। ਮੋਹਾਲੀ ਦੇ ਹਰ ਕੋਨੇ ਹਰ ਚੌਂਕ ਅਤੇ ਹਰ ਟੀ ਪੁਆਇੰਟ ਸਮੇਤ ਹਰ ਮਹੱਤਵਪੂਰਨ ਏਰੀਏ ਦੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਸ ਨਾਲ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਨਹੀਂ ਹੋ ਸਕੇਗੀ,  ਚੋਰੀ ਅਤੇ ਝਗੜਿਆਂ ਦੇ ਮਾਮਲੇ ਕੰਟਰੋਲ ਦੇ ਵਿੱਚ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਮੋਹਾਲੀ  ਜ਼ੀਰੋ ਕਰਾਈਮ ਵਾਲਾ ਸ਼ਹਿਰ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਿਨਾਂ ਸ਼ੱਕ ਪੜ੍ਹਾਈ ਵਿਦਿਆਰਥੀ ਵਰਗ ਲਈ ਲੋੜੀਂਦੀ ਜ਼ਰੂਰੀ ਹੈ, ਪ੍ਰੰਤੂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦੇ ਵਿੱਚ ਭਾਗ ਲੈਣਾ ਵੀ ਜ਼ਰੂਰੀ ਹੈ। ਕਿਉਂਕਿ ਖੇਡਾਂ  ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ  ਵਧੇਰੇ ਮਜਬੂਤ ਬਣਾਉਂਦੀਆਂ ਹਨ। ਇਸ ਮੌਕੇ ਤੇ ਸੁਰਿੰਦਰਜੀਤ ਕੌਰ ਪ੍ਰਿੰਸੀਪਲ, ਪ੍ਰੋ. ਨਵਦੀਪ ਸਿੰਘ ਸੀਨੀਅਰ ਪ੍ਰੋਫੈਸਰ, ਪ੍ਰੋ. ਸਿਮਰਪ੍ਰੀਤ ਕੌਰ ਮੁਖੀ ਸਰੀਰਕ ਸਿੱਖਿਆ, ਪ੍ਰੋ. ਜਗਤਾਰ ਸਿੰਘ ਚਿੱਲਾ ਸਰੀਰਕ ਸਿੱਖਿਆ, ਆਰ.ਪੀ ਸ਼ਰਮਾ ਸਾਬਕਾ ਐਮ.ਸੀ ਫੇਜ-6, ਹਰਵਿੰਦਰ ਸੈਨੀ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਡਾ.ਕੁਲਦੀਪ ਸਿੰਘ ਆਪ੍ਰ ਹਾਜ਼ਰ ਸਨ।

Leave a Reply

Your email address will not be published. Required fields are marked *