Translate Your Language

October 7, 2026 7:11 pm

PUNPUN03583/19/1/2007-TC

PUNPUN03583/19/1/2007-TC

Home » ਪੰਜਾਬ » ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਮੋਹਾਲੀ ਇਲਾਕੇ ‘ਚ ਦੋ-ਮਾਰਚ ਨੂੰ ਤੀਜਾ ਸਾਲਾਨਾ ਵਿਸ਼ਾਲ ਨਗਰ ਕੀਰਤਨ : ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਲਾਂਡਰਾਂ

ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਮੋਹਾਲੀ ਇਲਾਕੇ ‘ਚ ਦੋ-ਮਾਰਚ ਨੂੰ ਤੀਜਾ ਸਾਲਾਨਾ ਵਿਸ਼ਾਲ ਨਗਰ ਕੀਰਤਨ : ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਲਾਂਡਰਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਹੋਲਾ-ਮਹੱਲਾ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਨਗਰ ਕੀਰਤਨ 2- ਮਾਰਚ, 2025 ਨੂੰ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਕੱਢਿਆ ਜਾਵੇਗਾ।
        ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੀ ਪੁਰਜ਼ੋਰ ਮੰਗ ’ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਤੀਜੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਬਹੁਤ  ਸਾਰੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸੰਤ ਮਹਾਂਪੁਰਖ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ  ਨਿਹੰਗ ਸਿੰਘ ਸ਼ਾਮਿਲ ਹੋਣਗੀਆਂ।
          ਉਨ੍ਹਾਂ ਨੇ ਨਗਰ ਕੀਰਤਨ ਦੇ ਰੂਟ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਸਵੇਰੇ 10 ਵਜੇ ਆਰੰਭ ਹੋ ਕੇ ਪਿੰਡ ਲਾਂਡਰਾਂ ਤੇ ਸੈਕਟਰ-91 ਵਿੱਚੋ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸਾਹਿਬ, ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ 78 -77, ਪਿੰਡ ਮਾਣਕ ਮਾਜਰਾ ,ਬੈਰੋਪੁਰ, ਭਾਗੋ ਮਾਜਰਾ ,ਮੌਜਪੁਰ, ਭਾਰਤਪਰ, ਚਡਿਆਲਾ, ਗਿੱਦੜਪੁਰ, ਸੈਦਪੁਰ ਅਤੇ ਸਵਾੜਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਹੀ ਸੰਪੂਰਨ ਹੋਵੇਗਾ।
          ਬਾਬਾ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਵਿਸ਼ੇਸ਼ ਢਾਡੀ ਜੱਥੇ, ਸਿੱਖ ਇਤਿਹਾਸਕ ਝਾਕੀਆਂ ਅਤੇ ਨੌਜਵਾਨਾਂ ਦੀਆਂ ਵੱਖ-ਵੱਖ ਗੱਤਕਾ ਟੀਮਾਂ ਵਿਸ਼ੇਸ਼ ਖਿੱਚ ਦਾ ਕਾਰਨ ਹੋਣਗੀਆਂ।
          ਉਨਾਂ ਨੇ ਨੌਜਵਾਨ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਉਤਸ਼ਾਹ ਨਾਲ ਸ਼ਾਮਿਲ ਹੋਣ ਦੇ ਨਾਲ-ਨਾਲ ਸਿੱਖ ਧਾਰਮਿਕ ਮਰਿਆਦਾ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹੋਏ ਅਤੇ ਮੋਟਰਸਾਈਕਲਾਂ ਅਤੇ ਟਰਾਲੀ ਤੋਂ ਬਿਨਾਂ ਟਰੈਕਟਰਾਂ ਦੇ ਟਰਾਲੀਆਂ ਜਰੂਰ ਲਿਆਉਣ ਤਾਂ ਕਿ ਸੰਗਤਾਂ ਨੂੰ ਬੈਠਣ ਵਧੀਆ ਸਹੁਲਤ ਮਿਲ ਸਕੇ।
           ਸਮੁੱਚੀ ਗੁਰਦੁਆਰਾ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਹ ਲਿਖ਼ਤੀ ਅਪੀਲ ਕੀਤੀ ਗਈ ਹੈ ਕਿ 2 ਮਾਰਚ ਵਾਲੇ ਦਿਨ ਇਸ ਵਿਸ਼ਾਲ ਨਗਰ ਕੀਰਤਨ ਦੇ ਰੂਟ ਤੇ ਟਰੈਫਿਕ ਵਿਵਸਥਾ ਸੁਚਾਰੂ ਰੂਪ ਵਿੱਚ ਚਲਾਉਣ ਲਈ ਪੁਲਿਸ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇ। ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵਿਸ਼ੇਸ਼ ਸਹਿਯੋਗ ਦੇਣ ਦਾ ਹੁੰਗਾਰਾ ਵੀ ਦਿੱਤਾ ਗਿਆ।

Leave a Reply

Your email address will not be published. Required fields are marked *