Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਜੌਨ ਡੀਅਰ’ 5210′ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਕੀਤੀ ਭੇਟ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਜੌਨ ਡੀਅਰ’ 5210′ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਕੀਤੀ ਭੇਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਜੌਨ ਡੀਅਰ” ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਪਹਿਲਾਂ ”ਜੌਨ ਡੀਅਰ 5210” ਡੀਲੈਕਸ ਟਾਪ ਮਾਡਲ ਟਰੈਕਟਰ ਭੇਂਟ ਕੀਤਾ, ਫਿਰ ਹਾਈਡਰੋਲਿਕ ਟਰਾਲੀ ਬਣਵਾ ਕੇ ਭੇਂਟ ਕੀਤੀ । ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੀ ਅਨੁਮਾਨਿਤ ਲਾਗਤ 24 ਲੱਖ ਰੁਪਏ ਦੇ ਕਰੀਬ ਹੈ। ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ । ਦਾਨੀ ਸੱਜਣ ਵੱਲੋਂ ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ ।
 , ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।

Leave a Reply

Your email address will not be published. Required fields are marked *