Home » ਧਾਰਮਿਕ » ਮੋਹਾਲੀ ਸ਼ਹਿਰ ਅਤੇ ਨੇੜਲੇ ਕਸਬਿਆਂ ਦੇ ਵੱਖ-ਵੱਖ ਵੱਖ ਮੰਦਰਾਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

ਮੋਹਾਲੀ ਸ਼ਹਿਰ ਅਤੇ ਨੇੜਲੇ ਕਸਬਿਆਂ ਦੇ ਵੱਖ-ਵੱਖ ਵੱਖ ਮੰਦਰਾਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

.. .ਪਿੰਡ ਮਟੌਰ ਵਿਖੇ ਸ਼ਿਵਰਾਤਰੀ ਦਿਵਸ ਤੋਂ ਇੱਕ ਦਿਨ ਪਹਿਲਾਂ ਕੱਢੀ ਗਈ ਜਾਗੋ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ ਵੱਖ ਮੰਦਰਾਂ ਵਿੱਚ ਸਵੇਰ ਤੋਂ ਹੀ ਸ਼ਰਧਾਲੂ ਨਤਮਸਤਕ ਹੋਣੇ ਸ਼ੁਰੂ ਹੋ ਗਏ ਸਨ। ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਸ਼ਿਵਲਿੰਗ ਉੱਪਰ ਜਲ ਚੜਾਉਣ ਲਈ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲ ਰਹੀਆਂ ਸਨ। ਸਾਰਾ ਦਿਨ ਵੱਖ-ਵੱਖ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ। ਸ਼ਰਧਾਲੂਆਂ ਵੱਲੋਂ ‘ਓਮ ਨਮੋ ਸਿਵਾਏ’ ਦਾ ਜਾਪ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਸ਼ਿਵਜੀ ਅਤੇ ਪਾਰਵਤੀ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ‘ਬੰਬ ਬੋਲੇ’ ਦੇ ਜੈਕਾਰੇ ਲਾਏ ਜਾ ਰਹੇ ਸਨ। ਮੰਦਰਾਂ ਨੂੰ ਲੜੀਆਂ ਅਤੇ ਹੋਰ ਸਜਾਵਟੀ ਸਮਾਨ ਨਾਲ ਸਜਾਇਆ ਗਿਆ।  ਸ਼ਿਵਰਾਤਰੀ ਮੌਕੇ ਵੱਖ-ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ। ਇਸੇ ਤਰ੍ਹਾਂ ਕਾਂਗਰਸੀ ਆਗੂ ਸੋਮ ਦੱਤ, ਬਬਲੂ, ਅਬਜੀਤ ਅਤੇ ਕੁਮਰਪਾਲ ਦੀ ਅਗਵਾਈ ਵਿੱਚ ਪਿੰਡ ਸੋਹਾਣਾ ਵਿਖੇ ਸੈਣੀ ਦੇ ਬਾਗ ਨੇੜੇ ਹਰ ਸਾਲ ਦੀ ਤਰ੍ਹਾਂ ਸਵੇਰ ਤੋਂ ਹੀ ਦੁੱਧ ਅਤੇ ਪਕੌੜਿਆਂ ਦਾ ਲੰਗਰ ਚਲਦਾ ਰਿਹਾ। ਇਸ ਤੋਂ ਇਲਾਵਾ ਪਿੰਡ ਮਟੌਰ ਵਿਖੇ ਸਥਿਤ ਸ੍ਰੀ ਸਤਿਆ ਨਾਰਾਇਣ ਪ੍ਰਾਚੀਨ ਮੰਦਿਰ ਵਿਖੇ  ਮਹਾ ਸ਼ਿਵਰਾਤਰੀ ਦਾ ਤਿਉਹਾਰ ਵੱਡੇ ਪੱਧਰ ‘ਤੇ ਮਨਾਇਆ ਗਿਆ। ਜੰਗਮ ਪਾਰਟੀ ਵੱਲੋਂ ਸ਼ਿਵਜੀ ਦਾ ਵਿਆਹ ਗਾਇਆ ਗਿਆ। ਪ੍ਰੈਸ ਸਕੱਤਰ ਰਮੇਸ਼ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵ ਜੀ ਦੇ ਵਿਆਹ ਸ਼ਿਵਰਾਤਰੀ ਦਿਵਸ ਤੋਂ ਇੱਕ ਦਿਨ ਪਹਿਲਾਂ ਜਾਗੋ ਕੱਢੀ ਗਈ ਸੀ ਅਤੇ ਹਰਦੁਆਰ ਤੋਂ ਜਲ ਲਿਆਂਦਾ ਗਿਆ ਸੀ। ਇਸ ਮੌਕੇ ਸ਼੍ਰੀ ਸਨਾਤਨ ਧਰਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਬੱਤਸ, ਚੇਅਰਮੈਨ ਗੁਰਬਖਸ਼ ਸਿੰਘ, ਉਪ ਪ੍ਰਧਾਨ ਬਾਲ ਕ੍ਰਿਸ਼ਨ, ਕੈਸ਼ੀਅਰ ਜਤਿੰਦਰ ਸ਼ਰਮਾ, ਰਮੇਸ਼ ਸ਼ਰਮਾ ਪ੍ਰੈਸ ਸਕੱਤਰ, ਵਰਿੰਦਰ ਅਤੇ ਵਿਜ ਕੁਮਾਰ ਮੈਂਬਰ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਰ ਵੱਡੇ ਪੱਧਰ ਤੇ ਮਟੌਰ ਵਿਖੇ ਮਨਾਇਆ ਗਿਆ। ਮਹਾ ਸ਼ਿਵਰਾਤਰੀ ਦੇ ਤਿਉਹਾਰ ਮੌਕੇ  ਮੋਹਾਲੀ ਸ਼ਹਿਰ ਦੇ ਵੱਖ-ਵੱਖ ਸਿਆਸੀ ਆਗੂਆਂ ਨੇ ਮੰਦਰਾਂ ਵਿੱਚ ਮੱਥਾ ਟੇਕ ਕੇ ਹਾso,,ਜ਼ਰੀ ਲਗਵਾਈ। ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ, ਐਮਸੀ ਸਰਬਜੀਤ ਸਿੰਘ ਸਮਾਣਾ, ਸੀਨੀਅਰ ਆਪ ਆਗੂ ਸੁਰਿੰਦਰ ਸਿੰਘ ਰੋਡਾ ਸੋਹਾਣਾ, ਹਰਸੰਗਤ ਸਿੰਘ ਸੁਹਾਣਾ, ਅਕਾਲੀ ਆਗੂ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ ,ਹਲਕਾ ਮੋਹਾਲੀ ਦੇ ਇੰਚਾਰਜ ਸ.ਪਰਮਿੰਦਰ ਸਿੰਘ ਸੋਹਾਣਾ, ਸਾਬਕਾ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸ. ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਆਦਿ ਆਗੂਆਂ ਨੇ ਵੱਖ-ਵੱਖ ਮੰਦਰਾਂ ਵਿੱਚ ਹਾਜਰੀ ਲਗਵਾਈ।

Leave a Reply

Your email address will not be published. Required fields are marked *