Home » ਪੰਜਾਬ » ਪੰਜਾਬ ਦੇ ਜਿਆਦਾਤਰ ਖੇਤਰਾਂ ਚ ਛਾਏ ਸੰਘਣੇ ਬੱਦਲ, ਚੱਲ ਰਹੀਆਂ ਠੰਡੀਆਂ ਤੇਜ਼ ਹਵਾਵਾਂ ਅਗਲੇ ਦੋ ਦਿਨ ਤੱਕ ਹੋ ਸਕਦੀ ਭਾਰੀ ਬਾਰਿਸ਼ਾਂ : ਮੌਸਮ ਵਿਭਾਗ

ਪੰਜਾਬ ਦੇ ਜਿਆਦਾਤਰ ਖੇਤਰਾਂ ਚ ਛਾਏ ਸੰਘਣੇ ਬੱਦਲ, ਚੱਲ ਰਹੀਆਂ ਠੰਡੀਆਂ ਤੇਜ਼ ਹਵਾਵਾਂ ਅਗਲੇ ਦੋ ਦਿਨ ਤੱਕ ਹੋ ਸਕਦੀ ਭਾਰੀ ਬਾਰਿਸ਼ਾਂ : ਮੌਸਮ ਵਿਭਾਗ

ਚੰਡੀਗੜ੍ਹ 27 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਮੌਸਮ ਮੁੜ ਬਦਲ ਗਿਆ ਹੈ। ਸਵੇਰੇ ਤੋਂ ਹੀ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਸ਼ੁਰੂ ਹੋ ਗਈ। ਬਾਰਿਸ਼ ਕਾਰਨ ਕਿਸਾਨਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਾਸ ਕਰਕੇ ਕਣਕ, ਸਰ੍ਹੋਂ ਅਤੇ ਆਲੂ ਦੀ ਫਸਲ ਪ੍ਰਭਾਵਿਤ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਢੁਕਵੇਂ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖਾਸ ਕਰਕੇ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਵੀਰਵਾਰ ਤੜਕੇ ਤੋਂ ਹੀ ਪੰਜਾਬ, ਚੰਡੀਗੜ੍ਹ, ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਹਰ ਪਾਸੇ ਹਨੇਰਾ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਦਿੱਲੀ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਸੀ। ਰਿਪੋਰਟ ਮੁਤਾਬਕ ਅਜਿਹਾ ਹੀ ਮੌਸਮ ਸ਼ੁੱਕਰਵਾਰ ਤੱਕ ਜਾਰੀ ਰਹਿ ਸਕਦਾ ਹੈ। ਇਸ ਕਾਰਨ ਵੀਕਐਂਡ ਉਤੇ ਵੀ ਮੌਸਮ ਸ਼ਾਨਦਾਰ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮਾਰਚ ਦੇ ਸ਼ੁਰੂ ਤੱਕ ਵੀ ਅਸਮਾਨ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 5 ਮਾਰਚ ਤੋਂ ਬਾਅਦ ਮੌਸਮ ਵਿੱਚ ਫੇਰ ਬਦਲਾਅ ਹੋਵੇਗਾ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਇਸ ਦੌਰਾਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ। ਇਸ ਕਾਰਨ ਠੰਢ ਦਾ ਵਧਣਾ ਯਕੀਨੀ ਹੈ।ਆਈਐਮਡੀ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਸਕਦੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਇਕ ਵਾਰ ਫਿਰ ਵਾਪਸ ਆ ਸਕਦੀ ਹੈ। ਖਾਸ ਤੌਰ ‘ਤੇ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਮੌਸਮ ਦਾ ਵੱਡਾ ਅਸਰ ਦੇਖਣ ਨੂੰ ਮਿਲੇਗਾ।

Leave a Reply

Your email address will not be published. Required fields are marked *