Home » ਪੰਜਾਬ » ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਿਜਲੀ, ਪਾਣੀ ਅਤੇ ਹੋਰ ਸਹੂਲਤਾਂ ‘ਚ ਸਬਸਿਡੀ ਨਾ ਦੇਣ ਅਤੇ ਜਾਇਦਾਦ ਜਬਤ ਕਰਨ ਦਾ ਲਿਆ ਅਹਿਮ ਫੈਸਲਾ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਿਜਲੀ, ਪਾਣੀ ਅਤੇ ਹੋਰ ਸਹੂਲਤਾਂ ‘ਚ ਸਬਸਿਡੀ ਨਾ ਦੇਣ ਅਤੇ ਜਾਇਦਾਦ ਜਬਤ ਕਰਨ ਦਾ ਲਿਆ ਅਹਿਮ ਫੈਸਲਾ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ  1 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ, ਐਸਐਸਪੀਜ ਅਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ ਹੈ। ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ ਅਤੇ ਨਾਲ ਹੀ ਅਫ਼ਸਰ ਸਾਹਿਬਾਨਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਇੱਕ ਲੰਮਾ ਅਤੇ ਸ਼ਾਨਦਾਰ ਇਤਿਹਾਸ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਨੂੰ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵੀ ਕਿਹਾ। ਅਸੀਂ ਚਾਹੁੰਦੇ ਹਾਂ ਕਿ ਸਾਡੇ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਹਿੰਮਤ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਨਸ਼ੇ ਦੇ ਇਸ ਕਲੰਕ ਨੂੰ ਹਰ ਕੀਮਤ ‘ਤੇ ਧੋਤਾ ਜਾ ਸਕੇ।ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁੱਕਰਵਾਰ ਨੂੰ ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ, ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਰੂਪ ਦੇਣ ‘ਤੇ ਚਰਚਾ ਕੀਤੀ ਗਈ। ਪੰਜਾਬ ਸਰਕਾਰ ਦੇ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਦੀ ਜਾਇਦਾਦ ਤੁਰੰਤ ਜ਼ਬਤ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਨ੍ਹਾਂ ਮਾਮਲਿਆਂ ਵਿੱਚ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਉਨ੍ਹਾਂ ਦੀ ਜਾਇਦਾਦ 100 ਪ੍ਰਤੀਸ਼ਤ ਜ਼ਬਤ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜ਼ੀਰੋ ਹਮਦਰਦੀ ਦੀ ਨੀਤੀ ਅਪਣਾਈ ਹੈ ਅਤੇ ਇਸ ਸਮੱਸਿਆ ਵਿਰੁੱਧ ਇੱਕ ਵਿਆਪਕ ਲੜਾਈ ਸ਼ੁਰੂ ਕੀਤੀ ਜਾ ਰਹੀ ਹੈ।ਇੱਕ ਹੋਰ ਮੁੱਦਾ ਉਠਾਉਂਦੇ ਹੋਏ, ਮੁੱਖ ਮੰਤਰੀ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਜਾਂ ਦੁਰਵਰਤੋਂ ਨੂੰ ਉਤਸ਼ਾਹਿਤ ਕਰਨ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੇ ਹੁਕਮ ਦਿੱਤੇ। ਖਾਸ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਮੁਹਿੰਮ ਦੇ ਨਤੀਜੇ ਸਾਹਮਣੇ ਕੀ ਆਉਣਗੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਆਮ ਲੋਕਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨਾ ਸ਼ਲਾਘਾਯੋਗ ਕਦਮ ਕਿਹਾ ਜਾ ਰਿਹਾ ਹੈ।

Leave a Reply

Your email address will not be published. Required fields are marked *