Home » ਪੰਜਾਬ » ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ 58 ਤਹਿਸੀਲਦਾਰਾਂ ਅਤੇ 177 ਨਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ 58 ਤਹਿਸੀਲਦਾਰਾਂ ਅਤੇ 177 ਨਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

…ਦੇਰ ਸ਼ਾਮ 14 ਤਹਸੀਲਦਾਰ ਹਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਮੁਅੱਤਲ…

ਚੰਡੀਗੜ੍ਹ 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਸਰਕਾਰ ਨੇ ਸਮੂਹਿਕ ਛੁੱਟੀ ‘ਤੇ ਗਏ 5 ਤਹਿਸੀਲਦਾਰਾਂ ਅਤੇ 9 ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ। ਇਹ ਹੁਕਮ ਮੰਗਲਵਾਰ ਦੇਰ ਰਾਤ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕੀਤਾ ਹੈ। ਇਨ੍ਹਾਂ ਮਾਲ ਅਧਿਕਾਰੀਆਂ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸੇਵਾਵਾਂ ਨਿਯਮ, 1970 ਦੇ ਨਿਯਮ 8 ਤਹਿਤ ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਮਾਲ ਅਧਿਕਾਰੀਆਂ ਵਿੱਚ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਦੇ ਤਹਿਸੀਲਦਾਰ ਗੁਰਮੁਖ ਸਿੰਘ, ਨਾਇਬ ਤਹਿਸੀਲਦਾਰ ਭੀਮ ਸੈਨ, ਸਮਾਲਸਰ ਦੇ ਨਾਇਬ ਤਹਿਸੀਲਦਾਰ ਅਮਰਪ੍ਰੀਤ ਸਿੰਘ, ਧਰਮਕੋਟ ਦੇ ਨਾਇਬ ਤਹਿਸੀਲਦਾਰ ਰਮੇਸ਼ ਢੀਂਗਰਾ, ਬਰਹਣੀ ਕਲਾਂ ਦੇ ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ, ਨਿਹਾਲ ਸਿੰਘ ਵਾਲਾ ਦੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਫਿਰੋਜ਼ਪੁਰ ਦੇ ਗੁਰੂਹਰਸਹਾਏ ਦੇ ਤਹਿਸੀਲਦਾਰ ਰਜਿੰਦਰ ਸਿੰਘ, ਫਿਰੋਜ਼ਪੁਰ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਤਹਿਸੀਲਦਾਰ ਜਤਿੰਦਰਪਾਲ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ, ਬਰੀਵਾਲਾ ਦੇ ਤਹਿਸੀਲਦਾਰ ਪਰਮਿੰਦਰ ਸਿੰਘ, ਗਿੱਦੜਬਾਹਾ ਦੇ ਤਹਿਸੀਲਦਾਰ ਕੰਵਲਦੀਪ ਸਿੰਘ ਬਰਾੜ, ਗਿੱਦੜਬਾਹਾ ਦੇ ਨਾਇਬ ਤਹਿਸੀਲਦਾਰ ਅੰਮ੍ਰਿਤਾ ਅਗਰਵਾਲ ਅਤੇ ਦੋਦਾ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਮਾਲ ਅਧਿਕਾਰੀ ਤਹਿਸੀਲਦਾਰ ਮੰਗਲਵਾਰ ਸਵੇਰੇ ਸਮੂਹ ਛੁੱਟੀ ਤੇ ਚਲੇ ਗਏ ਸਨ। ਤਹਿਸੀਲਾਂ ਵਿੱਚ ਫੈਕਟਰੀਆਂ ਅਤੇ ਜਾਇਦਾਦਾਂ ਦੀ ਨਾਲ ਸੰਬੰਧਿਤ ਸੇਵਾਵਾਂ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਖਰੜ ਬਨੂੜ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ ਸੀ। ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਸੀਐਮ ਮਾਨ ਨੇ ਸਖ਼ਤ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਹੁਕਮ ਦੇ ਅਨੁਸਾਰ, ਜਿਹੜੇ ਮਾਲ ਅਧਿਕਾਰੀ ਪੰਜ ਵਜੇ ਤੋਂ ਬਾਅਦ ਡਿਊਟੀ ‘ਤੇ ਵਾਪਸ ਨਹੀਂ ਆਏ। ਉਨ੍ਹਾਂ ਨੂੰ ਆਪਣੇ ਆਪ ਨੂੰ ਮੁਅੱਤਲ ਦੇ ਅਧੀਨ ਸਮਝਣਾ ਚਾਹੀਦਾ ਹੈ। ਚੇਤਾਵਨੀਆਂ ਦੇ ਬਾਵਜੂਦ ਕੰਮ ‘ਤੇ ਨਾ ਪਰਤੇ 14 ਅਜਿਹੇ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਸੀਐਮ ਮਾਨ ਨੇ ਕਿਹਾ ਸੀ ਕਿ ਜੇਕਰ ਤਹਿਸੀਲਦਾਰ ਸਮੂਹਿਕ ਛੁੱਟੀ ‘ਤੇ ਜਾਂਦੇ ਹਨ ਤਾਂ ਕਿਸੇ ਵੀ ਤਹਿਸੀਲ ਵਿੱਚ ਕੋਈ ਕੰਮ ਨਹੀਂ ਰੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨਗੋ ਅਤੇ ਨਾਇਬ ਤਹਿਸੀਲਦਾਰਾਂ ਨੂੰ ਡਿਊਟੀ ‘ਤੇ ਲਗਾ ਦਿੱਤਾ ਹੈ। ਜੇਕਰ ਲੋੜ ਪਈ ਤਾਂ ਕਲਰਕਾਂ ਅਤੇ ਮਾਸਟਰਾਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਪਰ ਤਹਿਸੀਲਦਾਰਾਂ ਦੀਆਂ ਮੰਗਾਂ ਨਾਲ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਕੀਤੇ ਜਾ ਰਹੇ ਕੇਸਾਂ ਜਾਂ ਕਾਰਵਾਈ ਨੂੰ ਨਹੀਂ ਰੋਕਿਆ ਜਾਵੇਗਾ। ਜਿਹੜੇ ਅਧਿਕਾਰੀ ਤਹਿਸੀਲਦਾਰ ਮੁੜ ਅਤੇ ਮਾਈਕ ਤਹਿਸੀਲਦਾਰ ਡਿਊਟੀ ‘ਤੇ ਆਏ ਹਨ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਮਾਲ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ, ਪੰਜਾਬ ਸਰਕਾਰ ਨੇ ਦੇਰ ਸ਼ਾਮ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ।

Leave a Reply

Your email address will not be published. Required fields are marked *