Home » ਪੰਜਾਬ » ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 5ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਕੀਤਾ ਬਰਾਮਦ…

ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 5ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 27 ਕਿਲੋਗ੍ਰਾਮ ਹੈਰੋਇਨ, 3 ਲੱਖ ਰੁਪਏ ਡਰੱਗ ਮਨੀ ਕੀਤਾ ਬਰਾਮਦ…

80 ਐਸਪੀ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 4166 ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 5 ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸੂਬੇ ਵਿੱਚੋਂ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 27.7 ਕਿਲੋਗ੍ਰਾਮ ਹੈਰੋਇਨ ਅਤੇ 3.06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤਾ ਹੈ। ਹੁਣ ਤੱਕ ਗਿਰਫਤਾਰ ਕੀਤੇ ਕੁੱਲ 547  ਨਸ਼ਾ ਤਸਕਰਾਂ ਨੂੰ ਗਿਰਫਤਾਰ ਕੀਤਾ ਜਾ ਚੁੱਕਾ ਹੈ।..ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 165 ਜਾਗਰੂਕਤਾ ਸਮਾਗਮ ਕਰਵਾਏ ਗਏ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 356 ਥਾਵਾਂ ‘ਤੇ ਛਾਪੇਮਾਰੀ ਕਰਕੇ 48 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 416 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

Leave a Reply

Your email address will not be published. Required fields are marked *