Home » ਪੰਜਾਬ » ਖਾੜਕੂ ਸਿੱਖ ਸੰਘਰਸ਼ ਦੌਰਾਨ 2 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਵਾਲੇ ਸਾਬਕਾ ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਅਤੇ ਥਾਣੇਦਾਰ ਰਾਜਪਾਲ ਸਿੰਘ ਨੂੰ ਹੋਈ 5 ਸਾਲ ਦੀ ਸਜ਼ਾ…

ਖਾੜਕੂ ਸਿੱਖ ਸੰਘਰਸ਼ ਦੌਰਾਨ 2 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਮਾਰਨ ਵਾਲੇ ਸਾਬਕਾ ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਅਤੇ ਥਾਣੇਦਾਰ ਰਾਜਪਾਲ ਸਿੰਘ ਨੂੰ ਹੋਈ 5 ਸਾਲ ਦੀ ਸਜ਼ਾ…

…ਮਾਨਯੋਗ ਸੀਬੀਆਈ ਵਿਸ਼ੇਸ਼ ਅਦਾਲਤ ਨੇ ਦੋਹਾਂ ਪਰਿਵਾਰਾਂ ਨੂੰ ਡੇਢ ਡੇਢ ਲੱਖ ਰੁਪਏ ਮੁਆਵਜ਼ਾ ਦੇਣ ਦੇ ਵੀ ਕੀਤੇ ਹੁਕਮ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ  6 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸੀਬੀਆਈ  ਦੀ ਮਾਣਯੋਗ ਵਿਸ਼ੇਸ਼ ਅਦਾਲਤ ਨੇ ਸਾਬਕਾ ਐਸਐਚਓ ਪੱਟੀ ਰਹੇ ਸੀਤਾ ਰਾਮ ਨੂੰ ਕਤਲ ਦੀ ਧਾਰਾ 302 ਵਿੱਚ ਉਮਰ ਕੈਦ ਅਤੇ ਦੋ ਲੱਖ ਰੁਪਏ ਜੁਰਮਾਨਾ ਧਾਰਾ 201 ਵਿੱਚ 5 ਸਾਲ ਦੀ ਕੈਦ 50 ਹਜਾਰ ਜੁਰਮਾਨਾ ਅਤੇ ਧਾਰਾ ਵਿੱਚ ਦੋ ਸਾਲ ਦੀ ਕੈਦ ਅਤੇ 20 ਹਜਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਇਸੇ ਤਰ੍ਹਾਂ ਦੋਸ਼ੀ ਥਾਣੇਦਾਰ ਰਾਜਪਾਲ ਸਿੰਘ ਨੂੰ ਧਾਰਾ 201 ਅਤੇ ਧਾਰਾ 12 ਬੀ ਵਿੱਚ ਪੰਜ ਸਾਲ ਦੀ ਕੈਦ ਅਤੇ 50 ਹਜਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਵਰਨਣਯੋਗ ਹੈ ਕਿ ਖਾੜਕੂ ਸਿੱਖ ਸੰਘਰਸ਼ ਦੌਰਾਨ1993 ਵਿੱਚ ਹੋਏ ਇੱਕ ਹੋਰ ਝੂਠੇ ਪੁਲਿਸ ਮੁਕਾਬਲੇ ਵਿੱਚ ਦੋ ਨੌਜਵਾਨ ਗੁਰਦੇਵ ਸਿੰਘ ਦੇਵਾ ਅਤੇ ਸੁਖਵੰਤ ਸਿੰਘ ਨੂੰ ਮਾਰਨ ਦੇ ਦੋਸ਼ ਵਿੱਚ ਇਨਾ ਦੋਵੇਂ ਮੁਲਜਮਾਂ ਨੂੰ ਸਜ਼ਾ ਸੁਣਾਈ ਗਈ ਹੈ।

ਖਾਸ ਗਲ ਇਹ ਹੈ ਕਿ ਮਾਣਯੋਗ ਸੀਬੀਆਈ ਵਿਸ਼ੇਸ਼ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਡੇਢ਼-ਡੇਢ ਲੱਖ ਰੁਪਏ ਮੁਆਵਜਾ ਵੀ ਦਿੱਤਾ ਜਾਵੇ ਤਾਂ ਜੋ ਕਿ ਦੋਸ਼ੀਆਂ ਨੂੰ ਕੀਤੇ ਗਏ ਜੁਰਮਾਨੇ ਤੋਂ ਵੱਖਰਾ ਹੋਵੇਗਾ।

ਇਸ ਮਾਮਲੇ ਵਿੱਚ ਅਦਾਲਤ ਵੱਲੋ ਸਾਬਕਾ ਏਆਈਜੀ ਕਸ਼ਮੀਰ ਸਿੰਘ ਗਿੱਲ ਉਸ ਸਮੇਂ ਦੇ ਕੈਰੋਂ ਚੌਂਕੀ ਇੰਚਾਰਜ ਰਹੇ ਨੌਰੰਗ ਸਿੰਘ, ਗੋਬਿੰਦ ਸਿੰਘ, ਦਰਸ਼ਨ ਸਿੰਘ ਅਤੇ ਫਕੀਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਸੀਬੀਆਈ ਨੇ ਸਾਲ 2000 ਵਿੱਚ ਜਾਂਚ ਪੂਰੀ ਕਰਨ ਤੋਂ ਬਾਅਦ ਤਰਨ ਤਾਰਨ ਦੇ 11 ਪੁਲਿਸ ਅਧਿਕਾਰੀਆਂ ਨੌਰੰਗ ਸਿੰਘ ਤਤਕਾਲੀ ਇੰਚਾਰਜ ਚੌਂਕੀ ਕੈਰੋ ਏਐਸ ਆਈ ਦੀਦਾਰ ਸਿੰਘ, ਕਸ਼ਮੀਰ ਸਿੰਘ ਤਤਕਾਲੀ ਡੀਐਸਪੀ ਭੱਟੀ, ਸੀਤਾ ਰਾਮ ਤਤਕਾਲੀ ਐਸਐਚਓ ਭੱਟੀ, ਦਰਸ਼ਨ ਸਿੰਘ, ਗੋਬਿੰਦ ਸਿੰਘ ਤਤਕਾਲੀ ਐਸਐਚਓ ਬਲਟੋਹਾ, ਏਐਸਆਈ ਸ਼ਮੀਰ ਸਿੰਘ, ਏਐਸਆਈ ਫਕੀਰ ਸਿੰਘ, ਸਿਪਾਹੀ ਸਰਦੂਲ ਸਿੰਘ, ਸਿਪਾਹੀ ਰਾਜਪਾਲ ਅਤੇ ਸਿਪਾਹੀ ਅਮਰਜੀਤ ਸਿੰਘ ਵਿਰੁੱਧ ਅਦਾਲਤ ‘ ਚ ਚਾਰਜ ਸ਼ੀਟ ਪੇਸ਼ ਕੀਤੀ ਸੀ ਅਤੇ ਉਹਨਾਂ ਵਿਰੁੱਧ ਸਾਲ 2001 ਵਿੱਚ ਦੋਸ਼ ਤੈਅ ਕੀਤੇ ਗਏ ਸਨ।
ਅਤੇ ਉਹਨਾਂ ਵਿਰੁੱਧ ਸਾਲ 2001 ਵਿੱਚ ਦੋਸ਼ ਪਏ ਕੀਤੇ ਗਏ ਸਨ ਹੈ। ਖਾਸ ਗੱਲ ਇਹ ਹੈ ਕਿ ਸੀਬੀਆਈ ਵੱਲੋਂ ਇਕੱਠੇ ਕੀਤੇ ਗਏ ਸਾਰੇ ਸਬੂਤ ਇਸ ਕੇਸ ਦੀ ਨਿਆਇਕ ਫਾਈਲ ਵਿੱਚੋਂ ਗਾਇਬ ਹੋ ਗਏ ਅਤੇ ਉੱਚ ਅਦਾਲਤ ਵੱਲੋਂ ਸੂਚਿਤ ਸੂਚਿਤ ਕਰਨ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ਤੇ ਰਿਕਾਰਡ ਨੂੰ ਦੁਬਾਰਾ ਤਿਆਰ ਕੀਤਾ ਗਿਆ ਅੰਤ ਵਿੱਚ ਘਟਨਾ ਤੋਂ 30 ਸਾਲ ਬਾਅਦ ਸਾਲ 2023 ਵਿੱਚ ਪਹਿਲੇ ਸਰਕਾਰੀ ਗਵਾਹ ਦਾ ਬਿਆਨ ਦਰਜ ਕੀਤਾ ਗਿਆ ਪੀੜਿਤ ਪਰਿਵਾਰਾ ਦੇ ਵਕੀਲ ਸਰਬਜੀਤ ਸਿੰਘ ਬੇਰਕਾ ਦਾ ਕਹਿਣਾ ਹੈ ਕਿ ਸੀਬੀਆਈ ਨੇ ਇਸ ਕੇਸ ਵਿੱਚ 48 ਗਵਾਹ ਗਵਾਹਾਂ ਦਾ ਹਵਾਲਾ ਦਿੱਤਾ ਸੀ ਪਰ ਮੁਕਦਮੇ ਦੌਰਾਨ ਸਿਰਫ ਤ ਗ ਦੀ ਕੇਸ ਵਿੱਚ ਦੇਰੀ ਹੋਣ ਕਾਰਨ ਉਕਤ ਮੁਕਦਮੇ ਦੌਰਾਨ ਮੌਤ ਹੋ ਗਈ ਸੀ ਅਤੇ ਇਸ ਤਤਕਾਰ ਕੁਝ ਮੁਲਾਜਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ ਇਸੇ ਤਰ੍ਹਾਂ ਚਾਰ ਗਵਾਹਾਂ ਚਾਰ ਮੁਲਜਮਾਂ ਸਰਦੂਲ ਸਿੰਘ ਅਮਰਜੀਤ ਸਿੰਘ ਦੀਦਾਰ ਸਿੰਘ ਅਤੇ ਸਮੀਰ ਸਿੰਘ ਦੀ ਮੌਤ ਚੱਲ ਰਹੇ ਮੁਕਦਮੇ ਦੌਰਾਨ ਹੋ ਗਈ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਪੁਲਿਸ ਨੇ 1993 ਵਿੱਚ ਦੋ ਨੂੰ ਅੱਜ ਨੌਜਵਾਨਾਂ ਨੂੰ ਮ੍ਰਿਤਕ ਦਿਖਾਇਆ ਸੀ ਸੀਬੀਆਈ ਨੇ 1995 ਵਿੱਚ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਧਾਰ ਤੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ ਸੀਬੀਆਈ ਵੱਲੋਂ ਫਰਵਰੀ 1997 ਵਿੱਚ ਪੱਟੀ ਦੇ ਏਐਸਆਈ ਨਰੰਗ ਸਿੰਘ ਅਤੇ ਹੋਰਾਂ ਵਿਰੁੱਧ ਧਾਰਾ 364 ਉਬਲੀਕ 34 ਅਧੀਨ ਕੇਸ ਦਰਜ ਕੀਤਾ ਸੀਬੀਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਮੁਤਾਬਕ ਸੀਬੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਧਾਰ ਤੇ ਜਾਂਚ ਸ਼ੁਰੂ ਕੀਤੀ ਜੋ ਇਹ ਸਾਬਤ ਕਰਦੇ ਹਨ ਕਿ 30 ਜਨਵਰੀ 1993 ਨੂੰ ਗੁਰਦੇਵ ਸਿੰਘ ਉਰਫ ਦੇਵਾ ਪੁੱਤਰ ਗਿਆਨ ਸਿੰਘ ਵਾਸੀ ਗਲਿਨੀਪੁਰ ਜਿਲਾ ਤਰਨਤਾਰ ਨੂੰ ਚੌਕੀ ਚਾਰਜ ਏਐਸਆਈ ਨਾਰਾੰਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸਦੀ ਰਿਹਾਸਤ ਰਿਹਾਜ ਤੋਂ ਚੁੱਕਿਆ ਸੀ ਅਤੇ ਇਸ ਤੋਂ ਬਾਅਦ 5 ਫਰਵਰੀ 1993 ਨੂੰ ਇੱਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਏਐਸਆਈ ਦੀਦਾਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੁਲਿਸ ਪਾਰਟੀ ਨੇ ਤਰਨ ਤਾਰਨ ਦੇ ਪਿੰਡ ਬਾਹਮਣੀ ਵਾਲਾ ਵਿਖੇ ਉਸ ਦੇ ਰਿਹਾਇਸ਼ ਤੋਂ ਚੁੱਕਿਆ ਸੀ ਬਾਅਦ ਵਿੱਚ ਦੋਹਾਂ ਨੂੰ 6 ਫਰਵਰੀ 1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਖੇਤਰ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਦਿਖਾਇਆ ਗਿਆ ਅਤੇ ਮੁਕਾਬਲੇ ਦੀ ਕਹਾਣੀ ਬਣਾ ਕੇ ਥਾਣਾ ਪੱਟੀ ਤਰਨ ਤਾਰਨ ਵਿਖੇ ਐਫਆਈਆਰ ਵਿੱਚ ਦਰਜ ਕੀਤੀ ਗਈ। ਦੋਹਾਂ ਲਾਸ਼ਾਂ ਦਾ ਸੰਸਕਾਰ ਲਾਵਾਰਸ ਹਾਲਤ ਵਿੱਚ ਕਰ ਦਿੱਤਾ ਗਿਆ। ਅਤੇ ਪਰਿਵਾਰਾਂ ਨੂੰ ਲਾਸ਼ਾਂ ਨਹੀਂ ਦਿੱਤੀਆਂ ਗਈਆਂ ਉਸ ਸਮੇਂ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਕਤਲ ਜਬਰਦਸਤ ਆਦਿ ਦੇ 300 ਮਾਮਲਿਆਂ ਵਿੱਚ ਸ਼ਾਮਿਲ ਸਨ। ਪਰ ਸੀਬੀਆਈ ਜਾਂਚ ਦੌਰਾਨ ਇਹ ਤੱਥ ਗਲਤ ਪਾਏ ਗਏ। ਖਾਸ ਗੱਲ ਇਹ ਹੈ ਕਿ ਪੁਲਿਸ ਮੁਲਾਜ਼ਮਾ ਵੱਲੋਂ ਬੇਸ਼ੱਕ ਕੀਤੇ ਗਏ ਝੂਠੇ ਮੁਕਾਬਲੇ ਵਿੱਚ ਮਾਰੇ ਇਹਨਾਂ ਦੋਵੇਂ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਲਗਭਗ 32 ਸਾਲ ਬਾਅਦ ਇਨਸਾਫ ਮਿਲਿਆ ਹੈ। ਪ੍ਰੰਤੂ ਇਹ ਇਨਸਾਫ ਮਿਲਣ ਕਾਰਨ ਆਮ ਲੋਕਾਂ ਦਾ ਮਾਣਯੋਗ ਅਦਾਲਤਾਂ ਵੱਲੋਂ ਇਨਸਾਫ ਦੇਣ ਵਿੱਚ ਹੋਰ ਵੀ ਵਿਸ਼ਵਾਸ ਬਣਿਆ ਹੈ।

Leave a Reply

Your email address will not be published. Required fields are marked *