Translate Your Language

October 7, 2026 9:30 pm

PUNPUN03583/19/1/2007-TC

PUNPUN03583/19/1/2007-TC

Home » ਪੰਜਾਬ » ਤਖਤ ਸ਼੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੌਕੇ ਪੰਥਕ ਇਕੱਠ ਵੱਲੋਂ ਪਾਸ ਕੀਤੇ ਮਤੇ ਸ਼ਲਾਘਾਯੋਗ ਜਿਵੇਂ ਪੀਟੀਸੀ ਚੈਨਲ ਨੂੰ ਦਰਬਾਰ ਸਾਹਿਬ ਤੋਂ ਬਾਹਰ ਕੱਢਿਆ ਉਵੇਂ ਹੀ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੀ ਗੁਲਾਮੀ ਤੋਂ ਕਰਾਇਆ ਜਾਵੇ ਆਜ਼ਾਦ : ਐਸਸੀ/ਬੀਸੀ ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

ਤਖਤ ਸ਼੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੌਕੇ ਪੰਥਕ ਇਕੱਠ ਵੱਲੋਂ ਪਾਸ ਕੀਤੇ ਮਤੇ ਸ਼ਲਾਘਾਯੋਗ ਜਿਵੇਂ ਪੀਟੀਸੀ ਚੈਨਲ ਨੂੰ ਦਰਬਾਰ ਸਾਹਿਬ ਤੋਂ ਬਾਹਰ ਕੱਢਿਆ ਉਵੇਂ ਹੀ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੀ ਗੁਲਾਮੀ ਤੋਂ ਕਰਾਇਆ ਜਾਵੇ ਆਜ਼ਾਦ : ਐਸਸੀ/ਬੀਸੀ ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ

ਚੰਡੀਗੜ੍ਹ 15 ਮਾਰਚ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਚੜਦੀ ਕਲ੍ਹਾ ਵਾਲੇ ਤਿਉਹਾਰ ਹੋਲਾ-ਮਹੱਲਾ ਮੌਕੇ ਪੰਥਕ ਇਕੱਠ ਵਿੱਚ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆੰਤਰਿਕ ਕਮੇਟੀ ਵੱਲੋਂ ਦੇਸ਼-ਵਿਦੇਸਾ ਦੀਆਂ ਸੰਗਤਾਂ ਦੀ ਸਹਿਮਤੀ ਤੋਂ ਬਿਨਾਂ ਚੁਣੇ ਜਥੇਦਾਰਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੈਕ ਸਿੰਘ ਧਨੋਲਾ ਦੀ ਨਿਯੁਕਤੀ ਨੂੰ ਜਿੱਥੇ ਪੰਥਕ ਇਕੱਠ ਨੇ ਰੱਦ ਕਰਨ ਦਾ ਮਤਾ ਪਾਸ ਕੀਤਾ ਉੱਥੇ ਹੀ 5 ਹੋਰ ਮਤੇ ਪਾਸ ਕੀਤੇ ਹਨ। ਜਿਨਾਂ ਦੀ ਸ਼ਲਾਘਾ ਕਰਦਿਆਂ ਐਸੀਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਕੁੰਬੜਾ ਨੇ ਕਿਹਾ ਕਿ ਸਿੱਖ ਕੌਮ/ਖਾਲਸਾ ਪੰਥ ਵੱਲੋਂ ਜਿੱਥੇ ਤਖਤ ਸ਼੍ਰੀ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਾਦਲ ਪਰਿਵਾਰ ਦੇ ਚੈਨਲ ਪੀਟੀਸੀ ਨੂੰ ਬਾਹਰ ਕੱਢਿਆ ਗਿਆ ਸੀ ਹੁਣ ਉਸੇ ਤਰ੍ਹਾਂ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਬਾਦਲ ਪਰਿਵਾਰ ਦੀ ਗੁਲਾਮੀ ਚੋਂ ਜਲਦ ਹੀ ਆਜ਼ਾਦ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਇਹ ਫੈਸਲਾ ਲੈਣ ਸਬੰਧੀ ਕੁਝ ਦਿਨ ਬੀਤ ਗਏ। ਪ੍ਰੰਤੂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿੱਚ ਜਿਹੜੇ ਮਤੇ ਪਾਸ ਕੀਤੇ ਗਏ ਉਹ ਖਾਲਸਾ ਪੰਥ ਦੇ ਸੁਨਹਿਰੀ ਭਵਿੱਖ ਲਈ ਸ਼ਲਾਘਾਯੋਗ ਹਨ। ਉਹਨਾਂ ਕਿਹਾ ਕਿ ਮਤਿਆਂ ਵਿੱਚ ਪੰਥਕ ਇਕੱਠ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਕੇਸਗੜ੍ਹ ਸਾਹਿਬ ਜੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਤਲਵੰਡੀ ਦੇ ਗਿਆਨੀ ਬਾਬਾ ਟੇਕ ਸਿੰਘ ਧਨੌਲਾ ਦੀ ਜਥੇਦਾਰੀਆਂ ਨਿਯੁਕਤੀ ਵੀ ਰੱਦ ਕਰਨ ਸਿੱਖ ਸੰਗਤਾਂ ਵੱਲੋਂ ਸ਼ਿਲਾਗਾ ਕੀਤੀ ਜਾ ਰਹੀ ਹੈ ਕਿਉਂਕਿ ਇਹ ਨਿਯੁਕਤੀ ਪੰਥਕ ਪਰੰਪਰਾਵਾਂ ਅਤੇ ਭਾਵਨਾਵਾਂ ਦੇ ਅਨੁਕੂਲ ਨਹੀਂ ਸਨ। ਉਹਨਾਂ ਕਿਹਾ ਕਿ ਪਹਿਲੇ ਮਤੇ ਵਿੱਚ ਹੀ ਪੰਥਕ ਇਕੱਠ ਨੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਜਿਹੜੀ ਅਪੀਲ ਅੰਤਰਿੰਗ ਕਮੇਟੀ ਵੱਲੋਂ ਜਥੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਦਾ ਮੁਕੰਮਲ ਬਾਈਕਾਟ ਕਰਨ ਲਈ ਕੀਤੀ ਹੈ ਉਹ ਇਤਿਹਾਸਿਕ ਫੈਸਲਾ ਹੈ। ਉਹਨਾਂ ਕਿਹਾ ਕਿ ਪੰਥਕ ਇਕੱਠ ਵੱਲੋਂ ਦੂਜੇ ਮਤੇ ਵਿੱਚ ਗਿਆਨੀ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ, ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਦਮਦਮਾ ਸਾਬੋ ਤਲਵੰਡੀ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰ ਵਜੋਂ ਤੁਰੰਤ ਸੇਵਾ ਸੰਭਾਲ ਮੁੜ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ। ਉਹਨਾਂ ਕਿਹਾ ਕਿ ਬੇਸ਼ੱਕ ਇੰਨਾ ਸਤਿਕਾਰਯੋਗ ਜਥੇਦਾਰਾਂ ਦੀ ਨਿਯੁਕਤੀ ਪਹਿਲਾਂ ਬਾਦਲ ਪਰਿਵਾਰ ਦੇ ਕਹਿਣ ‘ਤੇ ਹੀ ਹੋਈਆਂ ਸੀ। ਪ੍ਰੰਤੂ ਜਦੋਂ ਉਹਨਾਂ ਸਿੰਘ ਸਾਹਿਬਾਨ ਤਖਤਾਂ ਦੇ ਜਥੇਦਾਰਾਂ ਵੱਲੋਂ ਸਿੱਖ ਰਹਿਤ ਮਰਿਆਦਾ ਵਿੱਚ ਰਹਿ ਕੇ ਪੰਥਕ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਅਕਾਲੀ ਦਲ ਬਾਦਲ ਦੇ ਪਤਿਤ ਆਗੂਆਂ ਵੱਲੋਂ ਸਿੱਖ ਰਹਿਤ ਮਰਿਆਦਾ ਵਿਰੁੱਧ ਕੀਤੀਆਂ ਜਾਂਦੀਆਂ ਮਨਮਾਨੀਆਂ ਕਰਨ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਇਹਨਾਂ ਆਗੂਆਂ ਵਿਰੁੱਧ ਰਹਿਤ ਮਰਿਆਦਾ ਅਨੁਸਾਰ ਸਜਾਵਾਂ ਸੁਣਾਈਆਂ ਗਈਆਂ ਤਾਂ ਬਾਦਲ ਪਰਿਵਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਂਦਿਆਂ ਇਹਨਾਂ ਜਥੇਦਾਰਾਂ ਨੂੰ ਬਿਨਾਂ ਕਿਸੇ ਨੋਟਿਸ ਦਿੱਤਿਆਂ ਹਟਾਅ ਦਿੱਤਾ ਸੀ ਅਤੇ ਖਾਲਸਾ ਪੰਥ ਸਿੱਖ ਸੰਗਤਾਂ ਦੀ ਸਹਿਮਤੀ ਤੋਂ ਬਿਨਾਂ ਲਾਏ ਜੱਥਦਾਰਾਂ ਦੀਆਂ ਨਿਯੁਕਤੀਆਂ ਨੂੰ ਪੰਥਕ ਇਕੱਠ ਵੱਲੋਂ ਰੱਦ ਕਰਨਾ ਸਿੱਖ ਰਹਿਤ ਮਰਿਆਦਾ ਅਨੁਸਾਰ ਸ਼ਲਾਘਾ ਯੋਗ ਹੈ। ਉਹਨਾਂ ਕਿਹਾ ਕਿ ਅੰਤਰਿੰਗ ਕਮੇਟੀ ਦੇ ਉਨਾਂ ਤਿੰਨ ਮੈਂਬਰਾਂ ਦੇ ਫੈਸਲੇ ਦਾ ਵੀ ਸਤਿਕਾਰ ਕੀਤਾ। ਜਿਨ੍ਹਾਂ ਨੇ ਕੌਮੀ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਸਿੰਘ ਸਾਹਿਬਾਨਾਂ ਨੂੰ ਹਟਾਉਣ ਵਾਲੇ ਮਤੇ ਦਾ ਵਿਰੋਧ ਕੀਤਾ ਸੀ ਅਤੇ ਬਾਕੀ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਨੂੰ ਪੰਥਕ ਇਕੱਠ ਵੱਲੋਂ 17 ਤਰੀਕ ਤੋਂ ਪਹਿਲਾਂ ਨੂੰ ਪਹਿਲਾਂ ਵਾਲੇ ਜਥੇਦਾਰਾਂ ਦੀ ਸੇਵਾ ਸੰਭਾਲ ਬਹਾਲੀ ਕਰਨ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਮਤੇ ਦੀ ਵੀ ਸ਼ਲਾਘਾ ਕੀਤੀ ਹੈ। ਸ. ਬਲਵਿੰਦਰ ਸਿੰਘ ਕੁੰਬੜਾ ਨੇ ਖਾਲਸਾ ਪੰਥ ਦੇ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਪੰਥਕ ਇਕੱਠ ਵੱਲੋਂ ਪਾਸ ਕੀਤੇ ਚੌਥੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਥਕ ਇਕੱਠ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ ਵਿੱਚ ਅੱਗੇ ਤੋਂ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਹਨਾਂ ਦੀ ਸੇਵਾ ਮੁਕਤੀ ਸਮੂਹ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਬੁੱਧੀਜੀਵੀਆਂ ਦੀ ਪ੍ਰਵਾਨਗੀ ਅਤੇ ਸਹਿਮਤੀ ਨਾਲ ਹੀ ਵਿਧੀ ਵਿਧਾਨ ਲਿਖਤੀ ਰੂਪ ਵਿੱਚ ਬਣਾਇਆ ਜਾਵੇ। ਤਾਂ ਕਿ ਤਖਤ ਸਾਹਿਬਾਨ ਦੀ ਮਾਣ ਮਰਿਆਦਾ ਅਤੇ ਸਤਿਕਾਰ ਨੂੰ ਸਦੀਵੀ ਕਾਲ ਲਈ ਬਹਾਲ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਵੇਂ ਮਤੇ ਵਿੱਚ ਪੰਥਕ ਇਕੱਠ ਵੱਲੋਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵੀ ਕੀਤੀ ਅਪੀਲ ਵਾਲਾ ਮਤਾ ਵੀ ਸ਼ਲਾਘਾ ਯੋਗ ਹੈ। ਜਿਸ ਵਿੱਚ ਆਪਣੇ-ਆਪਣੇ ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ 28 ਮਾਰਚ ਨੂੰ ਹੋਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਤੋਂ ਪਹਿਲਾਂ ਪਹਿਲਾਂ ਵਫਦ ਦੇ ਰੂਪ ਵਿੱਚ ਮਿਲ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਕੋਲੋਂ ਤਸਦੀਕ ਕਰਨ ਕਿ ਉਹ ਅੰਤਰਿੰਗ ਕਮੇਟੀ ਵੱਲੋਂ ਕੀਤੇ ਗਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਾਉਣ ਲਈ ਆਪਣਾ ਯੋਗਦਾਨ ਪਾਉਣਗੇ। ਜੇਕਰ ਉਹ ਆਪਣਾ ਫਰਜ ਨਹੀਂ ਪਹਿਚਾਣਦੇ ਤਾਂ ਅੱਜ ਦਾ ਪੰਥਕ ਇਕੱਠ ਇਹ ਫੈਸਲਾ ਕਰਦਾ ਹੈ ਕਿ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿੱਚ ਵਾਲੇ ਦਿਨ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੂਹ ਸਿੱਖ ਸੰਗਤਾਂ ਹਰ ਪਿੰਡਾਂ ਕਸਵਿਆ ਅਤੇ ਸ਼ਹਿਰਾਂ ਵਿੱਚੋਂ ਆਪ ਮੁਹਾਰੇ ਵਹੀਰਾਂ ਘੱਤ ਕੇ ਪੁੱਜਣਗੇ। ਇਸ ਲਈ ਆਪਣਾ ਫਰਜ ਨਾ ਪਛਾਣਨ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੂਹ ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਤਿਆਰ ਰਹਿਣ। ਉਹਨਾਂ ਕਿਹਾ ਕਿ ਛੇਵੇਂ ਮਤੇ ਵਿੱਚ ਪੰਥਕ ਇਕੱਠ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤ ਸਾਹਿਬਾਨਾਂ ਦੀ ਮਾਣ ਮਰਿਆਦਾ ਅਤੇ ਸਤਿਕਾਰ ਨੂੰ ਜੋ ਢਾਹ ਲੱਗੀ ਹੈ ਅਤੇ ਸਿੱਖ ਪੰਥ ਵਿਚ ਜੋ ਵੀ ਸੰਕਟ ਬਣੇ ਹਨ। ਉਹਨਾਂ ਸਬੰਧੀ ਪੰਥਕ ਇਕੱਠ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੂੰ ਅਪੀਲ ਕਰਦਾ ਹੈ ਕਿ ਉਹ ਸਮੂਹ ਸੰਤ ਸਮਾਜ ਸਿੱਖ ਸੰਪਰਦਾਵਾਂ ਸੰਤਾ ਮਹਾਂਪੁਰਸ਼ਾਂ ਅਤੇ ਸਮੁੱਚੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਸਿੱਖ ਪੰਥ ਨੂੰ ਇਹਨਾਂ ਦਰਪੇਸ਼ ਸੰਕਟਾਂ ਵਿੱਚੋਂ ਬਾਹਰ ਕੱਢਣ ਵਾਸਤੇ ਲਈ ਅਗਵਾਈ ਕਰਨ। ਕਿਉਂਕਿ ਖਾਲਸਾ ਪੰਥ ਦੀ ਜੁਝਾਰੂ ਦਮਦਮੀ ਟਕਸਾਲ ਦਾ ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਪੰਥ ਵਿੱਚ ਪੈਦਾ ਹੋਏ ਧਾਰਮਿਕ ਅਤੇ ਰਾਜਸੀ ਸੰਕਟਾਂ ਸਮੇਂ ਦਮਦਮੀ ਟਕਸਾਲ ਦੇ ਮੁਖੀ ਸਾਹਿਬਾਨ ਹੀ ਪੰਥ ਦੀ ਅਗਵਾਈ ਕਰਦੇ ਰਹੇ ਹਨ। ਹੁਣ ਵੀ ਸਮੇਂ ਦੀ ਇਹ ਬਹੁਤ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਸਮੁੱਚਾ ਐਸੀ/ਬੀਸੀ ਵਰਗ ਸਿੱਖ ਰਹਿਤ ਮਰਿਆਦਾਵਾਂ ਦੀ ਬਹਾਲੀ ਲਈ ਹਮੇਸ਼ਾ ਪਹਿਲਾਂ ਆਪਣਾ ਯੋਗਦਾਨ ਰਿਹਾ ਤੇ ਅੱਜ ਵੀ ਸੇਵਾ ਨਿਭਾਉਣ ਵਿੱਚ ਹਮੇਸ਼ਾ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਐਸਸੀ/ਬੀਸੀ ਵਰਗ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਵੱਲੋਂ ਜੋ ਵੀ ਸੇਵਾ ਲਾਈ ਜਾਵੇਗੀ। ਉਹਨਾਂ ਨੂੰ ਐਸੀ/ਬੀਸੀ ਵਰਗ ਵੱਲੋਂ ਪੂਰਾ ਮਾਣ ਸਤਿਕਾਰ ਦਿੰਦਿਆਂ ਅਤੇ ਜਿੰਮੇਵਾਰੀ ਨਾਲ ਲਾਈ ਨਿਭਾਇਆ ਜਾਵੇਗਾ।

Leave a Reply

Your email address will not be published. Required fields are marked *