Home » ਪੰਜਾਬ » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਾਰਚ (ਜਗਤਾਰ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ 1699 ਈ: ਵਿੱਚ ਖਾਲਸਾ ਪੰਥ ਦੀ ਸਿਰਜਣਾ ਕਰਨ  ਅਤੇ 1700 ਈ: ਵਿੱਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸਰਵਣ ਕਰਾਇਆ। ਬੀਬੀ ਉਤੱਮਜੀਤ ਕੌਰ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ । ਇਸ ਤੋਂ ਇਲਾਵਾ ਮਾਤਾ ਸੁੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਬੀਬੀ ਕਮਲਜੀਤ ਕੌਰ, ਭਾਈ ਹਰਕੰਵਲ ਸਿੰਘ ਜੀ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਨਿਰਮੇਲ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ  ਜੱਥੇ  ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲੱਬਧ ਹਨ।

Leave a Reply

Your email address will not be published. Required fields are marked *