Home » ਪੰਜਾਬ » ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਅੰਬ ਸਾਹਿਬ ਫੇਜ-8 ਵਿਖੇ 13 ਅਪ੍ਰੈਲ ਨੂੰ ਹੋਣਗੇ ਵਿਰਸਾ ਸੰਭਾਲ ਦੂਜਾ ਵਿਸ਼ਾਲ ਗੱਤਕਾ ਮੁਕਾਬਲੇ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਅੰਬ ਸਾਹਿਬ ਫੇਜ-8 ਵਿਖੇ 13 ਅਪ੍ਰੈਲ ਨੂੰ ਹੋਣਗੇ ਵਿਰਸਾ ਸੰਭਾਲ ਦੂਜਾ ਵਿਸ਼ਾਲ ਗੱਤਕਾ ਮੁਕਾਬਲੇ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਜਗਤਾਰ ਸਿੰਘ ਸੈਦਪੁਰ) : ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ (ਰਜਿ.) ਦੀ ਜ਼ਿਲ੍ਹਾ ਪੱਧਰੀ ਇਕਾਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਆਫ (ਰਜਿ.) ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦੂਜਾ ਵਿਸ਼ਾਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ 2025 ਦਿਨ ਐਤਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ ਅੱਠ ਮੋਹਾਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਬਾਅਦ ਦੁਪਹਿਰ 4 ਵਜੇ ਤੋਂ ਰਾਤ 10 ਵਜੇ ਤੱਕ ਚੱਲਣ ਵਾਲੇ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੋਹਰ ਵਿਖਾਉਣਗੀਆਂ। ਗੱਤਕਾ ਖੇਡ ਨੂੰ ਉਤਸ਼ਾਹ ਕਰਨ ਲਈ ਭਾਗ ਲੈਣ ਵਾਲੀ ਹਰ ਟੀਮ ਨੂੰ 15 ਹਜਾਰ ਰੁਪਏ ਨਗਦ ਰਾਸ਼ੀ ਦਿੱਤੀ ਜਾਵੇਗੀ। ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੇ ਟੀਮ ਡੈਮੋ ਅਤੇ ਵਿਅਕਤੀਗਤ ਫਾਈਟ ਮੁਕਾਬਲੇ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਆਈਆਂ ਟੀਮਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਜੱਗੀ ਵਿੱਤ ਸਕੱਤਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ ਜੰਡਪੁਰ, ਰਾਜਵੀਰ ਸਿੰਘ, ਤਲਵਿੰਦਰ ਸਿੰਘ ਦੇਸੂ ਮਾਜਰਾ, ਅਮਨਦੀਪ ਸਿੰਘ ਲਾਲੜੂ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਹੋਏ।

Leave a Reply

Your email address will not be published. Required fields are marked *