ਅਕਾਲੀ ਦਲ ਬਾਦਲ ਦੇ ਸਿਆਸੀ ਪ੍ਰਭਾਵ ਹੇਠ ਚੱਲ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਦੇ ਸਤਿਕਾਰਤ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਮੁਲਾਜ਼ਮਾਂ ਵਾਂਗ ਵਰਤ ਰਿਹਾ ਪੰਥ ਅਤੇ ਗ੍ਰੰਥ ਵਰਗੇ ਮਹਾਨ ਵਿਰਸੇ ਨੂੰ ਸਿਆਸਤ ਦੀ ਭੇਟ ਚਾੜਿਆ…
ਚੰਡੀਗੜ੍ਹ 21 ਮਾਰਚ (ਜਗਤਾਰ ਸਿੰਘ ਸੈਦਪੁਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਸੰਸਥਾਵਾਂ ‘ਤੇ ਕਾਬਜ਼ ਇੱਕ ਰਾਜਨੀਤਿਕ ਅਤੇ ਨਿਗੁਰੇ ਪਰਿਵਾਰ ਵੱਲੋਂ ਸਿੱਖ ਸਿਧਾਂਤਾਂ ਦਾ ਬੁਰੀ ਤਰ੍ਹਾਂ ਘਾਣ ਕੀਤਾ ਜਾ ਰਿਹਾ ਹੈ ਅਤੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਵੀ ਵੱਡੇ ਪੱਧਰ ‘ਤੇ ਢਾਅ ਲਾਈ ਜਾ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਪੱਤੋ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਆਪਣੇ ਸਵਾਰਥਾਂ ਦੀ ਪੂਰਤੀ ਲਈ ਵਰਤੇ ਜਾ ਰਿਹਾ ਹੈ। ਜਿਸ ਨਾਲ ਪੂਰੀ ਦੁਨੀਆ ਵਿੱਚ ਸਿੱਖਾਂ ਦੀ ਸਥਿਤੀ ਬਹੁਤ ਤਰਸਯੋਗ ਅਤੇ ਹਾਸੋਹੀਣੀ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਦੀਆਂ ਸਿੱਖ ਸੰਸਥਾਵਾਂ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਹੀ ਪਰਿਵਾਰ ਵੱਲੋਂ ਆਪਣੇ ਕਬਜ਼ੇ ਅਧੀਨ ਕਰਕੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾਵਾਂ ਅਤੇ ਸਿਧਾਂਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਦੁਨੀਆਂ ਭਰ ਦੇ ਸਿੱਖਾਂ ਨੂੰ ਜਾਗਰਿਤ ਕਰਨ ਲਈ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿੱਚ ਪੰਜਾਬ ਦੇ ਕੋਣੇ ਕੋਣੇ ਵਿੱਚ ਮੀਟਿੰਗਾਂ ਅਤੇ ਰੈਲੀਆਂ ਕਰਕੇ ਸਿੱਖ ਕੌਮ ਨੂੰ ਜਾਗਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ 22 ਮਾਰਚ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਾਨਫਰੰਸ ਪਿੰਡ ਜੀਵਨਵਾਲ ਬਬਰੀ ਦੇ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿੱਚ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅਤੇ ਪੰਥਕ ਅਕਾਲੀ ਲਹਿਰ ਦੇ ਸਰਪਸਤ ਬਾਬਾ ਸਰਬਜੋਤ ਸਿੰਘ ਬੇਦੀ ਤੋਂ ਇਲਾਵਾ ਪੰਥਕ ਸ਼ਖਸੀਅਤਾਂ ਪਹੁੰਚ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਆਗੂਆਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਵਿੱਚ ਸੰਗਤਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਜੇਕਰ ਉਹਨਾਂ ਨੂੰ ਇਹ ਪ੍ਰਬੰਧ ਸੌਂਪਿਆ ਜਾਂਦਾ ਹੈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਸਿੱਖਾਂ ਦੇ ਇਹਨਾਂ ਸਿਰਮੌਰ ਸੰਸਥਾਵਾਂ ਵਿੱਚ ਸੁਧਾਰ ਲਿਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਪੰਥਕ ਅਕਾਲੀ ਲਹਿਰ ਕਦੇ ਵੀ ਸਿਆਸੀ ਮੈਦਾਨ ਵਿੱਚ ਨਹੀਂ ਆਵੇਗੀ ਅਤੇ ਹਮੇਸ਼ਾ ਧਾਰਮਿਕ ਸੇਵਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਜ਼ਾਮ ਨੂੰ ਬਦਲਣ ਲਈ ਹੀ ਤਤਪਰ ਰਹੇਗੀ। ਉਹਨਾਂ ਨੇ ਕਿਹਾ ਕਿ ਜਦੋਂ ਦੀ ਐਸਜੀਪੀਸੀ ਦੀਆਂ ਚੋਣਾਂ ਹੋਣਗੀਆਂ ਉਹਨਾਂ ਚੋਣਾਂ ਦੌਰਾਨ ਪੰਥਕ ਮਸਲਿਆਂ ਨੂੰ ਸਮਝਣ ਵਾਲੀਆਂ ਹਮ ਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਹਨਾਂ ਚੋਣਾਂ ਵਿੱਚ ਉਮੀਦਵਾਰ ਉਤਾਰੇ ਜਾਣਗੇ। ਉਹਨਾਂ ਨੇ ਕਿਹਾ ਕਿ ਜੇਕਰ ਸੰਗਤ ਪੰਥਕ ਅਕਾਲੀ ਲਹਿਰ ਅਤੇ ਉਹਨਾਂ ਦੀਆਂ ਸਹਿਯੋਗੀ ਜਥੇਬੰਦੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਸੌਂਪਦੀ ਹੈ ਤਾਂ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦਾ ਵਿਧਾਨ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ


