Home » ਪੰਜਾਬ » ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਪ੍ਰਧਾਨ ਇਮਾਨ ਸਿੰਘ ਮਾਨ ਦੀ ਪਟੀਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਧਾਲੀਵਾਲ ਨੂੰ ਹੋਇਆ ਨੋਟਿਸ ਜਾਰੀ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਪ੍ਰਧਾਨ ਇਮਾਨ ਸਿੰਘ ਮਾਨ ਦੀ ਪਟੀਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਧਾਲੀਵਾਲ ਨੂੰ ਹੋਇਆ ਨੋਟਿਸ ਜਾਰੀ…

ਚੰਡੀਗੜ੍ਹ  24 ਮਾਰਚ (ਜਗਤਾਰ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਮ ਸਿੰਘ ਮਾਨ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਹੋ ਗਿਆ ਹੈ। ਇਮਾਨ ਸਿੰਘ ਮਾਨ ਨੇ ਭਗਵੰਤ ਮਾਨ ਅਤੇ ਕੁਲਦੀਪ ਸਿੰਘ ਧਾਲੀਵਾਲ ਵਿਰੁੱਧ ਮਾਣਹਾਨੀ ਮਾਮਲੇ ਵਿੱਚ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਖਾਸ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਰੁੱਧ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਵਿਰੁੱਧ ਝੂਠੇ ਦੋਸ਼ ਲਗਾਉਣ ਲਈ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਦਾਇਰ ਕੀਤੀ ਸ਼ਿਕਾਇਤ ਵਿੱਚ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਸੀ ਕਿ ਮੁੱਖ ਮੰਤਰੀ ਅਤੇ ਮੰਤਰੀ ਨੇ ਮੋਹਾਲੀ ਦੀ ਮਾਜਰੀ ਤਹਿਸੀਲ ਵਿੱਚ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਗਾਏ ਸਨ। ਜਦੋਂ ਕਿ ਅਸਲੀਅਤ ਇਹ ਹੈ ਕਿ ਉਸ ਕੋਲ ਛੋਟੀ ਵੱਡੀ ਨਾਗਲ ਪਿੰਡ ਵਿੱਚ ਸਿਰਫ਼ 5 ਵਿੱਘੇ 14 ਬਿਸਵੇ ਜ਼ਮੀਨ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਇਸ ਫੈਸਲੇ ਵਿਰੁੱਧ ਹੁਣ ਇਮਾਨ ਸਿੰਘ ਮਾਨ ਨੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਹਾਈ ਕੋਰਟ ਨੇ ਮੁੱਖ ਮੰਤਰੀ ਅਤੇ ਮੰਤਰੀ ਨੂੰ ਨੋਟਿਸ ਜਾਰੀ ਕਰਕੇ 3 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਦੱਸਣ ਯੋਗ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪਿਛਲੇ ਸਾਲ ਜੁਲਾਈ ਵਿੱਚ ਸ.ਈਮਾਨ ਸਿੰਘ ਮਾਨ ਦੀ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਸੀ। ਉਹਨਾਂ ਵੱਲੋਂ ਦੁਬਾਰਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ

Leave a Reply

Your email address will not be published. Required fields are marked *