ਪੰਜਾਬ ਹਿਤੈਸ਼ੀ ਸਾਥੀਆਂ ਜਥੇਬੰਦੀਆਂ ਨੂੰ ਇੱਕਜੁੱਟ ਕਰਨ ਲਈ 17 ਅਪ੍ਰੈਲ ਨੂੰ ਸੱਦੀ ਮੀਟਿੰਗ….

ਚੰਡੀਗੜ੍ਹ 1 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾ ਗੋਲੀ ਕਾਂਡ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗੇ ਪੱਕੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਵੱਲੋਂ ਇੱਕ ਵਿਸ਼ਾਲ ਕਾਨਫਰਸ ਕੀਤੀ ਗਈ। ਜਿਸ ਵਿੱਚ ਧਾਰਮਿਕ ਸ਼ਖਸੀਅਤਾਂ, ਕਿਸਾਨ ਜਥੇਬੰਦੀਆਂ, ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਦੇ ਜਥੇ, ਪੰਥਕ ਅਕਾਲੀ ਆਗੂ ਅਤੇ ਘੱਟ ਗਿਣਤੀ ਵਰਗ, ਵਪਾਰਕ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। ਇਸ ਮੌਕੇ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਸ਼ਹਿ ‘ਤੇ ਕਿਸਾਨਾਂ ਉੱਤੇ ਕੀਤੇ ਤਸੱਦਦ ਅਤੇ ਲੁੱਟ ਖੋਹ ਤੋਂ ਇਲਾਵਾ ਝੂਠੇ ਪੁਲਿਸ ਮੁਕਾਬਲੇ ਅਤੇ ਪੁਲਿਸ ਰਾਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਦੇ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਪੰਥਕ ਹਮਦਰਦੀ ਲੋਕਾਂ ਨੂੰ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ‘ਤੇ ਇਕੱਤਰ ਹੋ ਕੇ ਸੰਘਰਸ਼ ਕਰਨ ਸਬੰਧੀ ਪ੍ਰੇਰਿਤ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕੱਠ ਵਿੱਚ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਮਤੇ ਜਿਨਾਂ ਨੂੰ ਪੜ੍ਹ ਕੇ ਸੁਣਾਇਆ। ਮੋਰਚੇ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਵਿਰੁੱਧ ਅਤੇ ਕੌਮੀ ਇਨਸਾਫ ਮੋਰਚੇ ਪ੍ਰਤੀ ਸਰਕਾਰ ਵੱਲੋਂ ਗੈਰ ਜਿੰਮੇਵਾਰ ਵਿਤਕਰੇ ਭਰਿਆ ਵਤੀਰਾ ਅਪਣਾਉਣ ਵਿਰੁੱਧ 5 ਮਈ ਨੂੰ ਤਹਿਸੀਲ ਪੱਧਰ ‘ਤੇ ਰੋਸ ਮਾਰਚ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਤੇ ਹੈਲੋ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਤੋਂ ਪੰਜਾਬ ਅਤੇ ਦੇਸ਼ ਨੂੰ ਬਚਾਉਣ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਹਿਤੈਸ਼ੀ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਮਜ਼ਬੂਤ ਸੰਘਰਸ਼ ਕਰਨ ਸੰਬੰਧੀ ਵਿਚਾਰ-ਚਰਚਾ ਕਰਨ ਲਈ 17 ਅਪ੍ਰੈਲ ਨੂੰ ਮੋਰਚੇ ਵਿਚ ਸੱਦੀ ਗਈ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਨਾਲ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਹਮੇਸ਼ਾ ਧੋਖਾ ਹੁੰਦਾ ਰਿਹਾ ਅਤੇ ਹੱਕੀ ਮੰਗਾਂ ਮੰਨਣ ਲਈ ਵੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਕਦੇ ਗੰਭੀਰਤਾ ਨਾਲ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਛੱਡਣ ਦੀ ਬਜਾਏ ਪੰਜਾਬ ਅਤੇ ਕੇਂਦਰ ਸਰਕਾਰਾ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਲਿਬਰੂਗੜ ਵਰਗੀਆਂ ਜੇਲਾਂ ਵਿੱਚ ਬੰਦ ਕਰ ਦਿੰਦੀਆ ਹਨ। ਇਸ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਜਥੇਦਾਰ ਬਲਬੀਰ ਸਿੰਘ ਬੈਰਾਪੁਰ ਡਾ. ਦਰਸ਼ਨ ਪਾਲ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਲਵਿੰਦਰ ਸਿੰਘ ਝਾੜ ਸਾਹਿਬ, ਮੋਹਨ ਸਿੰਘ ਕਰਤਾਰਪੁਰ, ਪ੍ਰੋ. ਮਹਿੰਦਰ ਸਿੰਘ, ਪਰਮਜੀਤ ਸਿੰਘ ਮਡੌਲੀ, ਸ. ਗੁਰਜੰਟ ਸਿੰਘ ਸੀਲ ਰਣਜੀਤ ਸਿੰਘ ਚਨਾਰਥਲ ਬਲਜੀਤ ਸਿੰਘ ਭਾਊ ਇਕਬਾਲ ਸਿੰਘ ਦਿੱਲੀ ਬਲਬੀਰ ਸਿੰਘ ਪੀਏ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਹਰਨੇਕ ਸਿੰਘ ਭੱਲ ਮਾਜਰਾ, ਰਣਜੀਤ ਸਿੰਘ ਚਨਾਰਥਲ, ਦਰਸ਼ਨ ਸਿੰਘ ਭਾਊ, ਰਾਜਾ ਰਾਜ ਸਿੰਘ ਅਤੇ ਆਦਿ ਹਾਜ਼ਰ ਸਨ।
|
ReplyReply allForward Add reaction
|


