Home » Uncategorized » ਪੰਜਾਬ ‘ਚ ਕੁਝ ਥਾਵਾਂ ‘ਤੇ 3 ਦਿਨ ਲਈ ਹੀਟ ਵੇਵ ਚੱਲਣ ਸਬੰਧੀ ਕੀਤਾ ਜਾਰੀ ਅਲਰਟ ਤਾਪਮਾਨ ਹੋਇਆ 37 ਡਿਗਰੀ ਸੈਲਸੀ ਤੋਂ ਪਾਰ : ਮੌਸਮ ਵਿਭਾਗ

ਪੰਜਾਬ ‘ਚ ਕੁਝ ਥਾਵਾਂ ‘ਤੇ 3 ਦਿਨ ਲਈ ਹੀਟ ਵੇਵ ਚੱਲਣ ਸਬੰਧੀ ਕੀਤਾ ਜਾਰੀ ਅਲਰਟ ਤਾਪਮਾਨ ਹੋਇਆ 37 ਡਿਗਰੀ ਸੈਲਸੀ ਤੋਂ ਪਾਰ : ਮੌਸਮ ਵਿਭਾਗ

ਚੰਡੀਗੜ੍ਹ 6 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਤੋਂ ਇਲਾਵਾ ਮੌਸਮ ਵਿਭਾਗ ਦੇ ਮੁਤਾਬਿਕ ਪੱਛਮੀ ਹਿਮਾਲਿਆ ਵਿੱਚ ਪੱਛਮੀ ਗੜਬੜੀ ਵਾਲੀ ਸਥਿਤੀ ਬਣੀ ਹੋਈ ਹੈ। ਜਿਸ ਤੋਂ ਬਾਅਦ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਸਕਦਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਸੂਬੇ ਦੇ ਉੱਤਰੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 36 ਡਿਗਰੀ ਸੈਲਸੀਅਸ ਕੇਂਦਰੀ ਹਿੱਸੇ ਵਿੱਚ 3 ਤੋਂ 38 ਡਿਗਰੀ ਸੈਲਸੀਅਸ ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ 40 ਤੋਂ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਤ ਦ ਘੱਟੋ ਘੱਟ ਤਾਪਮਾਨ 20 ਡਿਗਰੀ ਤੋਂ ਵੱਧ ਸੈਲਸੀਅਸ ਰਹੇਗਾ। ਇਸੇ ਤਰ੍ਹਾਂ ਪੰਜਾਬ ਚਵਿੱਚ ਵੱਧ ਰਹੇ ਤਾਪਮਾਨ ਕਾਰਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਔਸਤ ਜ਼ਿਆਦਾ ਤਾਪਮਾਨ ਤੋਂ 3.3 ਡਿਗਰੀ ਵੱਧ ਹੈ। ਅੰਮ੍ਰਿਤਸਰ ‘ਚ ਤਾਪਮਾਨ ‘ਚ ਵੀ ਵਾਧਾ ਦੇਖਣ ਨੂੰ ਮਿਲੇਗਾ। ਘੱਟੋ-ਘੱਟ ਤਾਪਮਾਨ 17.1 ਦਰਜ ਕੀਤਾ ਗਿਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਜਲੰਧਰ’ਚ ਘੱਟੋ-ਘੱਟ ਤਾਪਮਾਨ 19 ਡਿਗਰੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਘੱਟੋ-ਘੱਟ ਤਾਪਮਾਨ 17 ਡਿਗਰੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਨੇੜੇ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 18.6 ਡਿਗਰੀ ਦਰਜ ਕੀਤਾ ਹੈ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਪਹੁੰਚਣ ਦੀ ਸੰਭਾਵਨਾ ਹੈ। ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 17 ਡਿਗਰੀ ਦਰਜ ਕੀਤਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ ਹੁਸ਼ਿਆਰਪੁਰ ‘ਚ ਸਭ ਤੋਂ ਘੱਟ 14.3 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੁਝ ਥਾਵਾਂ ‘ਤੇ ਤਿੰਨ ਦਿਨ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *