Home » Uncategorized » ਪੰਜਾਬ ਹੋਵੇਗਾ ਆਉਣ ਵਾਲੇ ਥੋੜੇ ਸਮੇਂ ‘ਚ ਦੇਸ਼ ਦਾ ਮੋਹਰੀ ਸੂਬਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਹੋਵੇਗਾ ਆਉਣ ਵਾਲੇ ਥੋੜੇ ਸਮੇਂ ‘ਚ ਦੇਸ਼ ਦਾ ਮੋਹਰੀ ਸੂਬਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ : ਵਿਧਾਇਕ ਕੁਲਵੰਤ ਸਿੰਘ

…ਸੂਬੇ ਦੇ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਵੇਖੀ ਜਾ ਸਕਦੀ ਪੰਜਾਬੀ ਸੱਭਿਆਚਾਰ ਦੀ ਝਲਕ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਹੀ ਮੰਤਰੀਆਂ,ਵਿਧਾਇਕਾਂ ਅਤੇ ਆਫਿਸਰ ਲੋਬੀ ਨੂੰ  ਨਾ ਸਿਰਫ ਹਰੀ ਝੰਡੀ ਦਿੱਤੀ ਹੋਈ ਹੈ।,ਬਲਕਿ ਥਾਪੀ ਵੀ ਦਿੱਤੀ ਹੋਈ ਹੈ ਕਿ ਪੰਜਾਬ ਦੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਹੀਲੇ ਸਫਲਤਾ ਪੂਰਵਕ ਅਗਾਂਹ ਵਧਾਇਆ ਜਾਵੇ। ਜਿਸ ਦੇ ਤਹਿਤ ਪੰਜਾਬ ਦੇ ਵਿੱਚ ਬੇਰੁਜ਼ਗਾਰ ਨੂੰ ਦਿੱਤੀਆਂ ਗਈਆਂ 54 ਹਜ਼ਾਰ ਪੱਕੀਆਂ ਨੌਕਰੀਆਂ ਦੇ ਵਿੱਚ 20 ਹਜਰ ਤੋਂ ਵੱਧ ਨੌਕਰੀਆਂ ਸਿੱਖਿਆ ਦੇ ਖੇਤਰ ਵਿੱਚ ਦਿੱਤੀਆਂ ਗਈਆਂ ਹਨ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਰਾਏਪੁਰ ਕਲਾਂ ਦੀ ਨਵੀਂ ਬਣਾਈ ਗਈ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨਵੇਂ ਬਣਾਏ ਸਮਾਰਟ ਕਲਾਸ ਰੂਮ ਅਤੇ ਪਿੰਡ ਮੋਟੇ ਮਾਜਰਾ ਦੇ ਸਰਕਾਰੀ ਸਕੂਲ ਵਿੱਚ ਬਣਾਏ ਗਏ। ਸਮਾਰਟ ਕਲਾਸਰੂਮ ਅਤੇ ਚਾਰਦੁਆਰੀ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਹਲਕੇ ਵਿਚਲੇ ਵੱਖ- ਵੱਖ ਸਕੂਲਾਂ ਦੇ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਅਤੇ ਪੂਰੇ ਹੋ ਚੁੱਕੇ ਕਾਰਜਾਂ ਦੇ ਉਦਘਾਟਨ ਅਤੇ ਨੀਹ ਪੱਥਰ ਰੱਖਣ ਦੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਦਾ ਪਿੰਡਾਂ ਵਿਚਲੇ ਸਕੂਲਾਂ ਦਾ ਦੌਰਾ ਕਰ  ਰਹੇ ਹਨ। ਉਹਨਾਂ ਕਿਹਾ ਕਿ ਅੱਜ ਵਿਦਿਆਰਥੀਆਂ, ਅਧਿਆਪਕ ਸਾਹਿਬਾਨ, ਮੁੱਖ ਅਧਿਆਪਕ ਅਤੇ ਪਿੰਡ ਦੇ ਮੁਹਤਰਮ ਵਿਅਕਤੀਆਂ ਦੇ ਚਿਹਰਿਆਂ ਉੱਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਤੋਂ ਇਹ ਸਾਫ ਝਲਕ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ  ਸਿੱਖਿਆ ਕ੍ਰਾਂਤੀ ਉੱਤੇ ਪੰਜਾਬ ਵਿੱਚ ਸਫਲਤਾ ਪੂਰਵਕ ਕੰਮ ਕੀਤਾ ਜਾ  ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਮੁੜ ਆਪਣੀਆਂ ਤਰੱਕੀ ਦੀਆਂ ਲੀਹਾਂ ਤੇ ਚੜ੍ਹ ਚੁੱਕਿਆ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੀ ਕਿਸੇ ਹੋਰ ਸੂਬੇ ਤੋਂ ਘੱਟ ਨਹੀਂ ਬਲਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਪੰਜਾਬ ਸੂਬਾ ਸਿਹਤ ਅਤੇ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ 881 ਮੁਹੱਲਾ ਕਲੀਨਿੰਗ ਖੋਲੇ ਜਾ ਚੁੱਕੇ ਹਨ। ਜਿਨਾਂ ਦੇ ਵਿੱਚੋਂ 7-ਮੁਹੱਲਾ ਕਲੀਨਿਕ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਸਫਲਤਾ ਪੂਰਵਕ ਚਲਾਏ ਜਾ ਰਹੇ ਹਨ। ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਨਾ ਸਿਰਫ ਮੁਫਤ ਦਵਾਈਆਂ ਲੈ ਰਹੇ ਹਨ। ਉਹਨਾਂ ਦੇ ਟੈਸਟ ਅਤੇ ਮੈਡੀਕਲ ਜਾਂਚ ਵੀ ਮੁਫਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਵੱਖ-ਵੱਖ ਪ੍ਰੋਗਰਾਮ ਦੇ ਵਿੱਚ ਜਿਸ ਜੋਸ਼ ਦੇ ਨਾਲ ਸਕੂਲ ਸਟਾਫ ਦੇ ਵੱਲੋਂ ਬੱਚਿਆਂ ਨੂੰ ਪੇਸ਼ਕਾਰੀਆਂ ਦੇ ਲਈ ਤਿਆਰ ਕੀਤਾ ਗਿਆ ਸੀ। ਉਸ ਤੋਂ ਪੰਜਾਬ ਦੇ  ਸੱਭਿਆਚਾਰ ਦੀ ਝਲਕ ਸਾਫ ਵੇਖੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦੀ ਅਵਾਮ ਨੇ ਜਿਸ ਚਾਅ ਅਤੇ ਉਮੀਦ  ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ ਅਤੇ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਿੰਮੇਵਾਰੀ ਸੰਭਾਲਣ ਤੋਂ ਤੁਰੰਤ ਬਾਅਦ ਹੀ ਪੰਜਾਬ ਦੇ ਵਿੱਚ ਸਿੱਖਿਆ ਅਤੇ ਸਿਹਤ ਦੇ ਮਾਮਲੇ ਵਿੱਚ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਜੋ ਵਾਅਦੇ ਅਤੇ ਗਰੰਟੀਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ-ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਦਿੱਤੀਆਂ ਗਈਆਂ ਸਨ। ਉਹਨਾਂ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਪੰਜਾਬ ਨੂੰ ਫਿਰ ਤੋਂ -ਰੰਗਲਾ ਪੰਜਾਬ- ਅਤੇ -ਤੰਦਰੁਸਤ ਪੰਜਾਬ- ਬਣਾਉਣ ਦੇ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਤੇ ਦਮਨਦੀਪ ਕੌਰ ਐਸ.ਡੀ.ਐਮ. ਮੋਹਾਲੀ, ਡੀ.ਈ.ਓ. ਪ੍ਰਾਇਮਰੀ  ਦਰਸ਼ਨਜੀਤ ਸਿੰਘ, ਡੀ.ਈ.ਓ ਸੈਕੰਡਰੀ ਡਾਕਟਰ ਗਿਨੀ ਦੁਗਲ, ਹੈਡ ਟੀਚਰ ਅੰਜਨਾ, ਲਖਵੀਰ ਸਿੰਘ ਸਰਪੰਚ, ਹਰਗੋਬਿੰਦ ਸਿੰਘ, ਅਵਤਾਰ ਸਿੰਘ ਮੌਲੀ, ਜਥੇਦਾਰ ਬਲਵੀਰ ਸਿੰਘ ਸਰਪੰਚ ਬੈਰਮਪੁਰ, ਕਰਮਜੀਤ ਕੌਰ- ਸਰਪੰਚ ਮੋਟੇ ਮਾਜਰਾ, ਗੁਰਸੇਵਕ ਸਿੰਘ ਸਰਪੰਚ ਮੌਲੀ, ਕੁਲਦੀਪ ਸਿੰਘ ਸਮਾਣਾ ਡਾਕਟਰ ਕੁਲਦੀਪ ਸਿੰਘ , ਗੁਰਪ੍ਰੀਤ ਸਿੰਘ ਕੁਰੜਾ, ਬਲਵੀਰ ਸਿੰਘ, ਹਰਵਿੰਦਰ ਸਿੰਘ ਸੈਣੀ,ਹਰਮੇਸ਼ ਸਿੰਘ  ਕੁੰਬੜਾ, ਹਰਪਾਲ ਸਿੰਘ ਚੰਨਾ -ਸਾਬਕਾ ਕੌਂਸਲਰ, ਹਰਮੀਤ ਸਿੰਘ, ਹਰਪਾਲ ਸਿੰਘ ਗਰੇਵਾਲ, ਰਣਜੀਤ ਸਿੰਘ ਭਾਗੋਮਾਜਰਾ, ਗੁਰਨਾਮ ਸਿੰਘ ਮੋਟੇ ਮਾਜਰਾ, ਬਲਵਿੰਦਰ ਸਿੰਘ, ਗੁਰਵੰਤ ਸਿੰਘ ਬਿੱਲਾ, ਕਰਮਜੀਤ ਗਿਰ, ਹਰਜਿੰਦਰ ਸਿੰਘ ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਮੌਲੀ,, ਬਲਵਿੰਦਰ ਸਿੰਘ, ਹਰਨੂਰ ਸਿੰਘ, ਬਲਜੀਤ ਸਿੰਘ ਹੈਪੀ, ਗੁਰਪਾਲ ਸਿੰਘ, ਨਵਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *