
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪੰਜਾਬ ‘ਚ ‘ਆਪ’ ਦੀ ਸਰਕਾਰ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਮੈਡੀਕਲ ਬੀਮਾ ਦੀ ਸਹੂਲਤ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਖਾਸ ਕਰਕੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਤਿੰਨ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਜੂਝਾਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਝਾਮਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੜੌਲੀ ਵਿਖੇ ਸਥਿਤ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਦੌਰਾਨ ਹੋਏ 40-50 ਲੱਖ ਰੁਪਏ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਹਰ ਉਸ ਸਹੂਲਤ ਦਿੱਤੀ ਜਾ ਰਹੀ ਹੈ। ਜਿਸ ਨਾਲ ਵਿਦਿਆ ਦਾ ਪੱਧਰ ਉੱਚਾ ਹੋ ਸਕੇ। ਉਹਨਾਂ ਕਿਹਾ ਕਿ ਸਮੇਂ ਦੇ ਹਾਣੀ ਬਣਨ ਲਈ ਪਿੰਡਾਂ ਦੇ ਸਕੂਲਾਂ ਦਾ ਹਰ ਕੰਮ ਜਿਸ ਦੀ ਸਕੂਲ ਨੂੰ ਜਰੂਰਤ ਹੈ ਹੋਣਾ ਚਾਹੀਦਾ ਹੈ। ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਬੱਚਿਆਂ ਨੂੰ ਪੜਨ ਲਈ ਵਧੀਆ ਮਾਹੌਲ ਮਿਲ ਸਕੇ ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ ਦੇ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਸਮਾਰਟ ਕਲਾਸ ਰੂਮਾਂ, ਪਿੰਡ ਝਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 10 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰ ਦਿਵਾਰੀ ਦੀ ਮੁਰੰਮਤ ਦੇ ਕੀਤੇ ਗਏ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਤੜੌਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਅਤੇ ਚਾਰ ਦੀਵਾਰੀ ਦੀ ਮੁਰੰਮਤ ਦੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਐਸਡੀਐਮ ਮੁਹਾਲੀ ਦਮਨਦੀਪ ਕੌਰ, ਸਿੱਖਿਆ ਅਫਸਰ ਮੋਹਾਲੀ ਕਮਲਜੀਤ ਸਿੰਘ, ਅਮਨਪ੍ਰੀਤ ਕੌਰ ਮੁੱਖ ਅਧਿਆਪਕਾ ਜੁਝਾਰ ਨਗਰ ,ਸਰਬਜੀਤ ਕੌਰ ਮੁੱਖ ਅਧਿਆਪਕਾ ਝਾਮਪੁਰ, ਜਸਵੰਤ ਕੌਰ ਮੁੱਖ ਅਧਿਆਪਕਾ ਤੜੌਲੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਸੀਨੀਅਰ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ ਬਲਾਕ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਸੀਨੀਅਰ ਆਗੂ ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਹਰਵਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਹਰਪਾਲ ਸਿੰਘ ਸਰਪੰਚ ਤੜੌਲੀ, ਹਰਵਿੰਦਰ ਸਿੰਘ ਸਰਪੰਚ ਝਾਮਪੁਰ, ਅਵਤਾਰ ਸਿੰਘ ਚੇਅਰਮੈਨ ਪ੍ਰਾਈਮਰੀ ਸਕੂਲ ਝਾਮਪੁਰ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਮਨਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਬਲਿਆਲੀ, ਗੁਰਪ੍ਰੀਤ ਸਿੰਘ ਕੁੰਬੜਾ, ਆਰਤੀ, ਬੰਤ ਸਿੰਘ ਸੋਹਾਣਾ, ਹਰਮੀਤ ਸਿੰਘ, ਜਸਪਾਲ ਸਿੰਘ ਮਟੌਰ ਆਦਿ ਮੌਜੂਦ ਸਨ।


