Home » Uncategorized » ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਗੁਰਮਤਿ ਸਮਾਗਮ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਗੁਰਮਤਿ ਸਮਾਗਮ

ਸ਼੍ਰੀ ਅਨੰਦਪੁਰ ਸਾਹਿਬ, 29 ਅਪ੍ਰੈਲ (ਦਵਿੰਦਰਪਾਲ ਸਿੰਘ) : ਗੁਰਮੁਖੀ ਦੇ ਦਾਨੀ ਅਤੇ ਸੇਵਾ ਦੇ ਪੁੰਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ ਜਦੋਂ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ। ਭਾਈ ਚਾਵਲਾ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਅਸੀਂ ਗੁਰਮੁਖੀ ਤੋਂ ਦੂਰ ਹੁੰਦੇ ਜਾ ਰਹੇ ਹਾਂ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਉਹਨਾਂ ਕਿਹਾ ਕਿ ਜੇਕਰ ਅਸੀਂ ਗੁਰਮੁਖੀ ਤੋਂ ਦੂਰ ਹੋਵਾਂਗੇ ਤਾਂ ਅਸੀਂ ਗੁਰਮਤ ਤੋਂ ਵੀ ਦੂਰ ਹੋ ਜਾਵਾਂਗੇ ਇਸ ਲਈ ਨਵੀਂ ਪੀੜੀ ਨੂੰ ਗੁਰਮੁਖੀ ਨਾਲ ਜੋੜਨਾ ਸਮੇਂ ਦੀ ਲੋੜ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਲਈ ਹੰਬਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸਾਬਕਾ ਹੈੱਡ ਗ੍ਰੰਥ ਗਿਆਨੀ ਸੁਖਵਿੰਦਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਭਾਈ ਕਰਮਜੀਤ ਸਿੰਘ, ਜਸਵਿੰਦਰਪਾਲ ਸਿੰਘ ਬਿੱਲਾ, ਦਵਿੰਦਰ ਸਿੰਘ ਰਾਣਾ, ਮਨਿੰਦਰਪਾਲ ਸਿੰਘ ਮਨੀ, ਵੀਰ ਬਿਕਰਮਜੀਤ ਸਿੰਘ, ਮਹਿੰਦਰਮੋਹਨ ਸਿੰਘ, ਜਰਨੈਲ ਸਿੰਘ ਗੂੰਬਰ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਬਲਬੀਰ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *