Home » Uncategorized » ਗੁਰੂਕੁਲਮ ਇੰਸਟੀਚਿਊਟ ਫਰਮ ਦਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੰਸ ਕੀਤਾ ਰੱਦ

ਗੁਰੂਕੁਲਮ ਇੰਸਟੀਚਿਊਟ ਫਰਮ ਦਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੰਸ ਕੀਤਾ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ (ਮੰਗਤ ਸਿੰਘ ਸੈਦਪੁਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਰਮ ਗੁਰੂਕੁਲਮ ਇੰਸਟੀਚਿਊਟ ਪਿਛਲੇ ਪਾਸੇ ਡੀ.ਏ.ਵੀ.ਸਕੂਲ, ਆਸ਼ਿਆਨਾ ਕਾਲੋਨੀ, ਨੇੜੇ ਗੁਲਮੋਹਰ ਸਿਟੀ, ਮਾਧੋਪੁਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਮੀਨਾਕਸ਼ੀ ਪੁੱਤਰੀ ਸ੍ਰੀ ਸਿਵੇਂਦਰ ਵੈਸ਼ਨਵ ਵਾਸੀ ਮਕਾਨ ਨੰ: 990/8 ਹਨੂੰਮਾਨ ਮੰਦਿਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:359/ਆਈ.ਸੀ, ਮਿਤੀ 15.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 14-11-2024 ਨੂੰ ਖਤਮ ਹੋਣ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਉਕਤ ਸਬੰਧ ਵਿੱਚ ਉਪ ਮੰਡਲ ਮੈਜਿਸਟ੍ਰੇਟ, ਡੇਰਾਬਸੀ ਦੀ ਚੈਕਿੰਗ ਰਿਪੋਰਟ ਅਨੁਸਾਰ ਦਫਤਰ ਬੰਦ ਸੀ। ਇਸ ਤੋਂ ਇਲਾਵਾ ਮਹੀਨਾਵਾਰ ਰਿਪੋਰਟ, ਇਸ਼ਤਿਹਾਰ/ਸੈਮੀਨਾਰ ਆਦਿ ਦਾ ਰਿਕਾਰਡ ਅਤੇ ਫਾਇਰ ਸੈਫਟੀ ਸਰਟੀਫਿਕੇਟ ਪੇਸ਼ ਨਾ ਕਰਨ ਕਾਰਨ ਲਾਇਸੰਸੀ ਨੂੰ ਪੱਤਰ ਮਿਤੀ 11.08.2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਅਜੇ ਤੱਕ ਰਿਪੋਰਟ ਪ੍ਰਾਪਤ ਨਹੀਂ ਹੋਈ। ਲਾਇਸੰਸੀ ਵੱਲੋਂ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਰਿਪੋਰਟ ਅਤੇ ਨਾ ਹੀ ਛਿਮਾਹੀ ਰਿਪੋਰਟ ਭੇਜਣ ਬਾਰੇ ਅਤੇ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਾ ਕਰਨ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 29.11.2024 ਰਾਹੀਂ ਨੋਟਿਸ ਜਾਰੀ ਕਰਕੇ ਹੋਏ ਤਹਿਸੀਲਦਾਰ ਡੇਰਾਬਸੀ ਤੋਂ ਤਮੀਲੀ ਰਿਪੋਰਟ ਮੰਗੀ ਗਈ ਸੀ। ਪ੍ਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟ ਜਮ੍ਹਾਂ ਨਾ ਕਰਨ ਕਰਕੇ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਗੁਰੂਕੁਲਮ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 359/ਆਈ.ਸੀ. ਮਿਤੀ 15.11.2019  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ। ਖਾਸ ਗੱਲ ਇਹ ਹੈ ਕਿ ਜ਼ਿਲ੍ਹੇ ਵਿੱਚ ਕਹੀ ਫਰਮਾ ਦੇ ਲਾਈਸੈਂਸ ਇਹੋ ਜਿਹੇ ਕਾਰਨਾ ਕਰਕੇ ਰੱਦ ਕੀਤੇ ਸਨ।

Leave a Reply

Your email address will not be published. Required fields are marked *