ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ) :
ਪੰਜਾਬ ਵਿੱਚ ਭਾਰੀ ਬਾਰਿਸ਼ਾਂ ਹੋਣ ਕਰਕੇ ਪੰਜਾਬ ਦੇ ਕਈ ਜਿਲਿਆਂ ਵਿੱਚ ‘ਚ ਹੜਾਂ ਦਾ ਕਹਿਰ ਜਾਰੀ ਹੈ ਜਿਸ ਕਾਰਨ ਜਾਨੀ ਮਾਲੀ ਨੁਕਸਾਨ ਵੱਡੇ ਪੱਧਰ ‘ਤੇ ਹੋ ਰਿਹਾ ਹੈ। ਇਸੇ ਸੰਬੰਧ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਅਨੁਸਾਰ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੌਰਾਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਵੱਡੀ ਸੰਭਾਵਨਾ ਹੈ। ਹਿਮਾਚਲ, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਨਾਲ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਮੈਦਾਨੀ ਰਾਜਾਂ ਵਿਚ ਭਾਰੀ ਬਾਰਿਸ਼ ਦੇ ਨਾਲ-ਨਾਲ ਧੂੜ ਭਰੀਆਂ ਹਨੇਰੀਆਂ ਅਤੇ ਹਵਾਵਾਂ ਵੀ ਚੱਲ ਸਕਦੀਆਂ ਹਨ। ਤੇਜ਼ ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਸੂਬੇ ਦੇ ਮੌਸਮ ਵਿੱਚ ਵੱਡਾ ਬਦਲਾਅ ਆ ਸਕਦਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ, ਪਰ ਟ੍ਰੈਫਿਕ ਜਾਮ ਅਤੇ ਪਾਣੀ ਭਰਨ ਦੀ ਸਮੱਸਿਆ ਵਧ ਸਕਦੀ ਹੈ। ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਅਸਮਾਨ ਵਿੱਚ ਕਾਲੇ ਬੱਦਲ ਛਾਏ ਰਹਿਣਗੇ ਅਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਬਿਜਲੀ ਡਿੱਗਣ ਅਤੇ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ, ਜੋ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਤ ਕਰ ਸਕਦੀ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਪਾਣੀ ਭਰਨ ਦਾ ਖ਼ਤਰਾ ਹੈ, ਜਿਸ ਲਈ ਸਥਾਨਕ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਥੇ ਲਗਾਤਾਰ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਨਦੀ ਦੇ ਹੜ੍ਹ ਦਾ ਖ਼ਤਰਾ ਵਧ ਗਿਆ ਹੈ।
Home
»
ਦੇਸ਼-ਵਿਦੇਸ
»
ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੀ ਕੀਤੀ ਚੇਤਾਵਨੀ ਜਾਰੀ… …ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਵੱਡੀ ਸੰਭਾਵਨਾ : ਮੌਸਮ ਵਿਭਾਗ


