Home » ਦੇਸ਼-ਵਿਦੇਸ » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਦੋਸਤ ਨੰਬਰ ਨੂੰ ਮਨਾਇਆ ਜਾਵੇਗਾ ਸ਼ਰਧਾ ਭਾਵਨਾ ਨਾਲ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਦੋਸਤ ਨੰਬਰ ਨੂੰ ਮਨਾਇਆ ਜਾਵੇਗਾ ਸ਼ਰਧਾ ਭਾਵਨਾ ਨਾਲ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਅਗਸਤ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 02 ਸਤੰਬਰ ਨੂੰ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ 02 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਦੇ ਹਜ਼ੁਰੀ ਰਾਗੀ, ਇੰਨਟਰਨੈੱਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮਿ੍ਰਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Leave a Reply

Your email address will not be published. Required fields are marked *