ਸਾਹਿਬਜਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : ਸਰਬ ਸਾਂਝਾ ਵੈੱਲਫੇਅਰ ਸੁਸਾਇਟੀ (ਰਜਿ:) ਸੈਕਟਰ 90–91 ਵੱਲੋਂ ਕੁਲਵੰਤ ਸਿੰਘ ਐਮ ਐਲ ਏ ਸਰਪਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਫੂਲਰਾਜ ਸਿੰਘ ਅਤੇ ਸਾਬਕਾ ਸੀਨੀ. ਵਾਈਸ ਪ੍ਰਧਾਨ ਮਿਊਨਸੀਪਲ ਕੌਂਸਲ ਮੋਹਾਲੀ ਨੇ ਦੱਸਿਆ ਕਿ 28 ਸਤੰਬਰ 2025, ਦਿਨ ਐਤਵਾਰ ਨੂੰ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90–91 ਵਿਖੇ ਲੋੜਵੰਦ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਇਸ ਲਈ ਸਭ ਨੂੰ ਬੇਨਤੀ ਹੈ ਕਿ ਉਹ ਤਨ, ਮਨ ਅਤੇ ਧਨ ਨਾਲ ਇਸ ਪਵਿੱਤਰ ਕਾਰਜ ਦੇ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਲੋੜਵੰਦ ਜੋੜਿਆਂ ਨੂੰ ਸਾਨੂੰ ਮਿਲਵਾਉਣ ਵਿੱਚ ਆਪਣਾ ਯੋਗਦਾਨ ਜਰੂਰ ਪਾਉਣ, ਸਟੇਟ ਅਵਾਰਡੀ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਵਿਆਹ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਸਤੰਬਰ 2025 ਨਿਰਧਾਰਤ ਕੀਤੀ ਗਈ ਹੈ। ਇਸ ਲਈ ਕਿਰਪਾ ਕਰਕੇ ਜਿੰਨਾ ਜਲਦੀ ਹੋ ਸਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਕਿਰਪਾਲਤਾ ਕੀਤੀ ਜਾਵੇ । ਇਸ ਪਵਿੱਤਰ ਕਾਰਜ ਦੇ ਵਿੱਚ ਸੀਨੀਅਰ ਮੀਤ ਪ੍ਰਧਾਨ- ਗੁਰਦੀਪ ਸਿੰਘ ਟਿਵਾਣਾ, ਨਿਹਾਲ ਸਿੰਘ ਵਿਰਕ- ਮੀਤ ਪ੍ਰਧਾਨ, ਬਲਵਿੰਦਰ ਸਿੰਘ ਗੁਰਾਇਆ ਮੀਤ ਪ੍ਰਧਾਨ, ਗੁਰਬੀਰ ਸਿੰਘ ਬੱਗਾ ਜਰਨਲ ਸਕੱਤਰ, ਗੁਰਮੀਤ ਸਿੰਘ ਖਜਾਨਚੀ ਅਤੇ ਵਿਸ਼ੇਸ਼ ਸਹਿਯੋਗ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ ਮਾ. ਭੁਪਿੰਦਰ ਸਿੰਘ ਕਬੱਡੀ ਕੋਚ ਪ੍ਰਧਾਨ, ਹਰਮੇਸ਼ ਸਿੰਘ ਕੁੰਭੜਾ ਸਰਪ੍ਰਸਤ, ਹਰਮਿੰਦਰ ਸਿੰਘ ਮਾਖਾ ਜਨਰਲ ਸਕੱਤਰ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਕਾਨੂੰਨੀ ਸਲਾਹਕਾਰ ਮਹਿੰਦਰ ਸਿੰਘ, ਪਵਨ ਧੀਮਾਨ ਸਮੁੱਚੀ ਟੀਮ ਵੱਲੋਂ ਸਾਂਝੇ ਤੌਰ ਤੇ ਸਮੂਹਿਕ ਵਿਆਹ ਨਾਲ ਸੰਬੰਧਿਤ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਸਮੂਹਿਕ ਵਿਆਹ ਦੇ ਦੌਰਾਨ ਲੜਕੀਆਂ ਨੂੰ ਅਸ਼ੀਰਵਾਦ ਦੇਣ ਦੇ ਲਈ ਧਾਰਮਿਕ ਸ਼ਖਸ਼ੀਅਤਾਂ ਵੀ ਪੁੱਜ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਵਿਆਹ ਸਮਾਗਮ ਦੇ ਦੌਰਾਨ ਲੜਕੀਆਂ ਨੂੰ ਲਗਭਗ 80 ਹਜ਼ਾਰ ਰੁਪਏ ਦਾ ਘਰੇਲੂ ਜਰੂਰਤ ਦਾ ਸਮਾਨ ਵੀ ਮੁਹਈਆ ਕਰਵਾਇਆ ਜਾਵੇਗਾ।
Home
»
ਦੇਸ਼-ਵਿਦੇਸ
»
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਲੋੜਮੰਦ ਲੜਕੀਆਂ ਦੇ ਸਮੂਹਿਕ ਵਿਆਹ 28 ਸਤੰਬਰ ਨੂੰ : ਸਟੇਟ ਅਵਾਰਡੀ ਫੂਲਰਾਜ ਸਿੰਘ


