Home » Uncategorized » ਪੰਜਾਬ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਆਪ’ ਸਰਕਾਰ ਹਰ ਪੱਖੋਂ ਵਚਨਵੱਧ : ਯੂਥ ਆਗੂ ਸਰਬਜੀਤ ਸਿੰਘ ਸਮਾਣਾ.

ਪੰਜਾਬ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਆਪ’ ਸਰਕਾਰ ਹਰ ਪੱਖੋਂ ਵਚਨਵੱਧ : ਯੂਥ ਆਗੂ ਸਰਬਜੀਤ ਸਿੰਘ ਸਮਾਣਾ.

…ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ‘ਚ ਮੁਫਤ ਮੈਡੀਕਲ ਕੈਂਪ ਦਾ ਹੋਇਆ ਆਯੋਜਨ… 
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) :  ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮੁਫਤ ਮੈਡੀਕਲ ਚੈੱਕ ਅਪ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ਮੋਹਾਲੀ ਵਿਖੇ ਤੰਦਰੁਸਤ ਪੰਜਾਬ ਮੁਹਿਮ ਤਹਿਤ ਮੁਫਤ ਮੈਡੀਕਲ ਚੈੱਕ ਅਪ ਕੈਂਪ ਕੀਤਾ ਗਿਆ। ਜਿਸ ਵਿੱਚ ਸਰਜੀਕਲ ਹਾਰਟ, ਆਰਥੋ ਜਨਰਲ ਲੈਬ ਟੈਕਨੀਸ਼ੀਅਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਮੁਫਤ ਚੈਕ ਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਮੌਕੇ ਤੇ ਦਿੱਤੀਆਂ ਗਈਆਂ। ਇਸ ਮੁਫਤ ਮੈਡੀਕਲ ਚੈੱਕ ਅਪ ਕੈਂਪ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੈਡਮ ਚਰਨਜੀਤ ਕੌਰ ਨੇ ਦੱਸਿਆ ਕਿ ਇਸ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ ਕੌਂਸਲਰ ਮੋਹਾਲੀ ਵੱਲੋਂ ਕੀਤਾ ਗਿਆ। ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੈਂਪ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਲੋਕਾਂ ਦੀ ਸਿਹਤ ਦੀ ਜਾਂਚ ਸਬੰਧੀ ਜਗ੍ਹਾ-ਜਗ੍ਹਾ ‘ਤੇ ਅਜਿਹੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਉਨਾਂ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਟੈਸਟ ਦੇ ਲਈ ਮੁਹੱਲਾ ਕਲੀਨਿਕ ਖੋਲੇ ਗਏ ਹਨ। ਜਿੱਥੇ ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਆਪਣੀ ਸਿਹਤ ਸਬੰਧੀ ਜਾਂਚ ਕਰਵਾਉਂਦੇ ਹਨ। ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸੈਕਟਰ- 80 ਦੇ ਯੂਥ ਕਲੱਬ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਕੈਂਪ ਦਾ ਆਯੋਜਨ ਕਰਨਾ ਇੱਕ ਵਧੀਆ ਉਪਰਾਲਾ ਹੈ। ਅਜਿਹੇ ਕੈਂਪ ਹੋਰਨਾਂ  ਸੰਸਥਾਵਾਂ ਦੇ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੇ ਹਨ,ਅਜਿਹੇ ਕੈਂਪਾਂ ਤੋਂ ਵੱਧ ਤੋਂ ਵੱਧ ਲੋਕੀ ਅਜਿਹੇ ਕੈਂਪਾਂ ਦਾ ਲਾਭ ਉਠਾ ਕੇ ਆਪਣੀ ਸਿਹਤ ਦੀ ਜਾਂਚ ਕਰਵਾ ਸਕਦੇ ਹਨ। ਕੈਂਪ ਦੇ ਦੌਰਾਨ ਡਾਕਟਰ ਨਵਜੋਤ ਕੌਰ ਮੈਡੀਕਲ ਅਫਸਰ, ਮੈਡਮ ਰਾਖੀ ਹੁੰਦਲ, ਸੁਖਚੈਨ ਸਿੰਘ, ਸ੍ਰੀਮਤੀ ਵਿਮਲਜੀਤ ਕੌਰ -ਫਾਰਮੇਸੀ ਅਫਸਰ, ਡਾ. ਪੁਨੀਤ ਚੁਚਰਾ ਮੈਡੀਕਲ ਅਫਸਰ, ਡਾਕਟਰ ਨਿਸ਼ਾ ਰਾਣੀ- ਮੈਡੀਕਲ ਅਫਸਰ, ਡਾਕਟਰ ਪ੍ਰਦੀਪ, ਡਾਕਟਰ ਅਸ਼ੋਕ ਕੁਮਾਰ,  ਡਾਕਟਰ ਪਰਵਿੰਦਰਜੀਤ ਸਿੰਘ ਸੰਧੂ  , ਕਰਨਪਾਲ ਸਿੰਘ -ਮੈਡੀਕਲ ਅਫਸਰ ਤੋਂ ਇਲਾਵਾ ਸ਼੍ਰੀਮਤੀ ਸੁਖਵਿੰਦਰ ਕੌਰ ਨਰਸਿੰਗ ਸਿਸਟਰ ਅਤੇ ਤਾਨੀਆ ਕੋਆਰਡੀਨੇਟਰ ਵੀ ਮੌਜੂਦ ਰਹੇ ,ਕੈਂਪ ਸਬੰਧੀ ਇਹ ਮੁਫਤ ਮੈਡੀਕਲ ਕੈਂਪ ਸਮੂਹ ਨਿਵਾਸੀ ਅਤੇ ਯੂਥ ਕਲੱਬ ਸੈਕਟਰ 80 ਵੱਲੋਂ ਲਗਾਇਆ ਗਿਆ, ਇਸ ਮੌਕੇ ਸ. ਸੁਖਦੇਵ ਸਿੰਘ ਪਟਵਾਰੀ ਕੌਂਸਲਰ, ਸਟੇਟ ਅਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸੀਨੀਅਰ ਆਗੂ ਅਵਤਾਰ ਸਿੰਘ ਮੌਲੀ, ਇੰਟਰਨੈਸ਼ਨਲ ਕਬੱਡੀ ਖਿਡਾਰੀ ਹਰਜੋਤ ਗੱਬਰ ਮੌਲੀ, ਮਨਜੀਤ ਸਿੰਘ, ਹਰਦੇਵ ਸਿੰਘ , ਸਵਰਨ ਸਿੰਘ, ਮੋਹਨ ਸਿੰਘ, ਮੇਜਰ ਸਿੰਘ ਸੁਖਚੈਨ ਸਿੰਘ, ਹਰਦੇਵ ਸਿੰਘ, ਸਵਰਨ ਸਿੰਘ, ਮਨਜੋਤ ਸਿੰਘ, ਗੁਰਦੇਵ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *