
ਚੰਡੀਗੜ੍ਹ 8 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ 8, 9 ਅਤੇ 10 ਸਤੰਬਰ ਦੀ ਰਾਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਅਤੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਪੰਜਾਬ ‘ਚ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਸੂਬੇ ਵਿਚ ਇਕ ਵਾਰ ਫਿਰ ਮੌਸਮ ਵਿਗੜ ਸਕਦਾ ਹੈ। ਪੰਜਾਬ ‘ਚ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ‘ਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਤੇ ਪਟਿਆਲਾ ‘ਚ 9.2 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ ਬਠਿੰਡਾ ਵਿੱਚ 20.2 ਮਿਲੀਮੀਟਰ, ਫਰੀਦਕੋਟ ਵਿੱਚ 21 ਮਿਲੀਮੀਟਰ, ਗੁਰਦਾਸਪੁਰ ਵਿੱਚ 3.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 8 ਮਿਲੀਮੀਟਰ ਜਦੋਂ ਕਿ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ ਜ਼ਿਆਦਾਤਰ ਥਾਵਾਂ ਉਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ 32 ਡਿਗਰੀ ਵਿਚਕਾਰ ਰਿਹਾ। ਪੰਜਾਬ ਦਹਾਕਿਆਂ ਵਿਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 48 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 1.76 ਲੱਖ ਹੈਕਟੇਅਰ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਖਾਸ ਗੱਲ ਇਹ ਹੈ ਕਿ ਕੁਝ ਹਫ਼ਤਿਆਂ ਤੋਂ ਪੰਜਾਬ ਵਿਚ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ। ਵਰਨਣਯੋਗ ਹੈ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਦੇਸ਼ ਭਰ ਵਿਚ ਭਾਰੀ ਬਾਰਿਸ਼ ਹੋਈ ਹੈ। ਭਾਰੀ ਬਾਰਿਸ਼ ਕਾਰਨ ਡੈਮ, ਨਦੀਆਂ ਅਤੇ ਝੀਲਾਂ ਭਰ ਗਈਆਂ ਹਨ। ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਭਾਰਤ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਰਾਜਸਥਾਨ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਅਗਲੇ ਕੁਝ ਦਿਨਾਂ ਲਈ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐੱਮਡੀ ਨੇ ਰਾਜ ਦੇ ਬਾਂਸਵਾੜਾ, ਡੂੰਗਰਪੁਰ, ਪ੍ਰਤਾਪਗੜ੍ਹ, ਸਲੰਬਰ ਅਤੇ ਉਦੈਪੁਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਅਜਮੇਰ, ਬਾਰਾਨ, ਬੇਵਰ, ਭੀਲਵਾੜਾ, ਬੂੰਦੀ, ਚਿਤੌੜਗੜ੍ਹ, ਝਾਲਾਵਾੜ, ਕੋਟਾ, ਰਾਜਸਮੰਦ, ਸਿਰੋਹੀ, ਬਲੋਤਰਾ, ਬਾੜਮੇਰ ਅਤੇ ਜਲੌਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪ੍ਰੰਤੂ ਜਿਹੜੀ ਤਬਾਹੀ ਇਸ ਵਾਰ ਪੰਜਾਬ ਚ ਹੜਾਂ ਦੇ ਕਹਿਰ ਕਾਰਨ ਮਚੀ ਹੈ ਉਸਦੇ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਮਾਲੀ ਅਤੇ ਫਸਲਾਂ ਦਾ ਨਾ ਪੂਰਾ ਹੋਣ ਵਾਲਾ ਨੁਕਸਾਨ ਵੱਡੇ ਪੱਧਰ ‘ਤੇ ਹੋਇਆ ਹੈ। ਆਉਣ ਵਾਲੇ ਸਮੇਂ ਚ ਇਸ ਦੀ ਭਰਪਈ ਹੋਣੀ ਬਹੁਤ ਔਖੀ ਜਾਪਦੀ ਹੈ।
Home
»
Uncategorized
»
ਪੰਜਾਬ ਦੇ ਕੁਝ ਇਲਾਕਿਆਂ ‘ਚ ਮੌਸਮ ਵਿਭਾਗ ਵੱਲੋਂ ਦਿੱਤੀ ਤਾਜ਼ਾ ਅਪਡੇਟ ਅਨੁਸਾਰ ਹੋ ਸਕਦੀ ਭਾਰੀ ਬਾਰਿਸ਼… ਸਵੇਰੇ 8 ਵਜੇ ਤੱਕ ਬੀਤੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ‘ਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਅਤੇ ਪਟਿਆਲਾ ‘ਚ 9.2 ਮਿਲੀਮੀਟਰ ਹੋਈ ਬਾਰਿਸ਼ : ਮੌਸਮ ਵਿਭਾਗ


